ਐਸ. ਐਸ. ਪੀ. ਤੁਸ਼ਾਰ ਗੁਪਤਾ ਵਲੋਂ ਹਾਈਟੈੱਕ ਨਾਕਾ ਅਸਰੋਂ ਦਾ ਨਿਰੀਖਣ
ਕਾਠਗੜ੍ਹ, 3 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਕਪਤਾਨ ਪੁਲਿਸ ਆਈ. ਪੀ.
ਕਾਠਗੜ੍ਹ, 3 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਕਪਤਾਨ ਪੁਲਿਸ ਆਈ. ਪੀ. ਐਸ. ਤੁਸ਼ਾਰ ਗੁਪਤਾ ਵਲੋਂ ਹਾਈਟੈਕ ਨਾਕਾ ਅਸਰੋਂ ਦਾ ਵਿਸ਼ੇਸ਼ ਤੌਰ ’ਤੇ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨਾਕੇ ’ਤੇ ਮੌਜੂਦ ਸੁਰੱਖਿਆ ਵਿਵਸਥਾ ਦਾ ਬਰੀਕੀ ਨਾਲ ਜਾਇਜ਼ਾ ਲਿਆ ਤੇ ਜਾਂਚ ਪ੍ਰਬੰਧਾਂ ਦੇ ਨਾਲ-ਨਾਲ ਬੁਨਿਆਦੀ ਸਹੂਲਤਾਂ ਦੀ ਸਥਿਤੀ ਨੂੰ ਵੀ ਚੈੱਕ ਕੀਤਾ। ਉਨ੍ਹਾਂ ਨੇ ਕਿਹਾ ਕਿ ਹਾਈਟੈਕ ਨਾਕਾ ਜ਼ਿਲ੍ਹੇ ਦੀ ਸੁਰੱਖਿਆ ਲਈ ਬਹੁਤ ਅਹਿਮ ਹੈ ਤੇ ਇਸ ਨੂੰ ਹੋਰ ਵੀ ਆਧੁਨਿਕ ਬਣਾਉਣ ਦੀ ਲੋੜ ਹੈ। ਐਸ. ਐਸ. ਪੀ. ਤੁਸ਼ਾਰ ਗੁਪਤਾ ਨੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੰਦਿਆਂ ਕਿਹਾ ਕਿ ਨਾਕੇ ਨੂੰ ਨਵੀਨਤਮ ਤਕਨੀਕ ਨਾਲ ਲੈਸ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਆਧੁਨਿਕ ਉਪਕਰਨਾਂ ਦੀ ਵਰਤੋਂ ਨਾਲ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਹੋਣਗੇ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸੀ ਜਾ ਸਕੇਗੀ। ਉਨ੍ਹਾਂ ਨਾਕੇ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਚੌਕਸੀ ਅਤੇ ਸੁਚੇਤਤਾ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨਾਕੇ ਦੀ ਕਾਰਜਪ੍ਰਣਾਲੀ ਨੂੰ ਹੋਰ ਸੁਚੱਜਾ ਅਤੇ ਸੁਚਾਰੂ ਬਣਾਉਣ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਵੀ ਕੀਤਾ। ਇਸ ਨਿਰੀਖਣ ਦੌਰਾਨ ਐਸ. ਪੀ. ਜਾਂਚ ਹਰਿੰਦਰ ਸਿੰਘ ਮਾਨ, ਐਸ. ਪੀ. ਹੈੱਡਕੁਆਰਟਰ ਹਰਕਮਲ ਕੌਰ, ਡੀ. ਐਸ. ਪੀ. ਜਾਂਚ ਜਤਿੰਦਰ ਚੌਹਾਨ, ਡੀ. ਐਸ . ਪੀ. ਬਲਾਚੌਰ ਹੇਮੰਤ ਮਲਹੋਤਰਾ ਅਤੇ ਥਾਣਾ ਕਾਠਗੜ੍ਹ ਦੇ ਐਸ. ਐਚ. ਓ. ਕਮਲ ਤਨੇਜਾ ਸਮੇਤ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ।