ਅਮਰਦੀਪ ਕਾਲਜ ’ਚ ਐੱਨ. ਐੱਸ. ਐੱਸ. ਦਿਵਸ ਮਨਾਇਆ
ਮੁਕੰਦਪੁਰ, 3 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਵਿਖੇ ਕਾਲਜ ਦੇ ਐੱਨ. ਐੱਸ.
ਮੁਕੰਦਪੁਰ, 3 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਵਿਖੇ ਕਾਲਜ ਦੇ ਐੱਨ. ਐੱਸ. ਐੱਸ. ਯੂਨਿਟ ਵਲੋਂ ਐੱਨ. ਐੱਸ. ਐੱਸ. ਦਿਵਸ ਉਤਸ਼ਾਹ ਤੇ ਜੋਸ਼ ਨਾਲ ਮਨਾਇਆ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਮਾਜ ਸੇਵਾ, ਵਾਤਾਵਰਨ ਦੀ ਸੰਭਾਲ, ਸਫ਼ਾਈ ਤੇ ਲੋਕ ਭਲਾਈ ਦੇ ਕਾਰਜਾਂ ਨਾਲ ਜੋੜਨਾ ਸੀ। ਸਮਾਗਮ ਦੀ ਸ਼ੁਰੂਆਤ ਵਿਚ ਪ੍ਰੋਗਰਾਮ ਅਫ਼ਸਰ ਪ੍ਰੋਫ਼ੈਸਰ ਜਗਵਿੰਦਰ ਸਿੰਘ ਨੇ ਐੱਨ. ਐੱਸ. ਐੱਸ. ਦੇ ਉਦੇਸ਼ ਤੇ ਮਹੱਤਤਾ ਬਾਰੇ ਵਲੰਟੀਅਰਾਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਲੰਟੀਅਰਾਂ ਨੂੰ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਤੇ ਲੋੜਵੰਦਾਂ ਦੀ ਮਦਦ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਘਟਾਉਣ, ਕੂੜਾ-ਕਰਕਟ ਨੂੰ ਢੁੱਕਵੀਂ ਥਾਂ ’ਤੇ ਸੁੱਟਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਮਨਜੀਤ ਸਿੰਘ ਨੇ ਵਿਦਿਆਰਥੀਆਂ ਵਿਚ ਬੂਟੇ ਲਗਾਉਣ ਤੇ ਵਾਤਾਵਰਨ ਸੰਭਾਲ ਸੰਬੰਧੀ ਜਾਗਰੂਕਤਾ ਪੈਦਾ ਕੀਤੀ। ਉਨ੍ਹਾਂ ਕਿਹਾ ਕਿ ਰੁੱਖ ਸਾਡੇ ਜੀਵਨ ਲਈ ਬਹੁਤ ਮਹੱਤਵਪੂਰਨ ਹਨ ਅਤੇ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਸਮਾਗਮ ਦੌਰਾਨ ਐੱਨ. ਐੱਸ. ਐੱਸ. ਵਲੰਟੀਅਰਾਂ ਨੂੰ ਸਮਾਜ ਸੇਵਾ ਦੇ ਕੰਮਾਂ ਵਿਚ ਨਿਰੰਤਰ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ। ਇਸ ਮੌਕੇ ਡਾ. ਸੰਗੀਤਾ ਨੇ ਕਿਹਾ ਕਿ ਐੱਨ. ਐੱਸ. ਐੱਸ. ਵਿਦਿਆਰਥੀਆਂ ਵਿਚ ਅਨੁਸ਼ਾਸਨ, ਸਹਿਯੋਗ, ਜ਼ਿੰਮੇਵਾਰੀ ਅਤੇ ਸਮਾਜ ਪ੍ਰਤੀ ਸੇਵਾ ਦੀ ਭਾਵਨਾ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਨੇ ਵਲੰਟੀਅਰਾਂ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਸ਼ਲਾਘਾ ਕੀਤੀ ਅ ਤੇ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਕਾਲਜ ਦੇ ਸਮੁੱਚੇ ਸਟਾਫ਼ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦੇ ਅੰਤ ਵਿਚ ਐਨ. ਐਸ. ਐਸ. ਵਲੰਟੀਅਰਾਂ ਨੂੰ ਵੱਖ-ਵੱਖ ਗਤੀਵਿਧੀਆਂ ਵਿਚ ਆਪਣਾ ਯੋਗਦਾਨ ਪਾਉਣ ਲਈ ਸਰਟੀਫ਼ਿਕੇਟ ਪ੍ਰਦਾਨ ਕੀਤੇ ਗਏ।