04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪੰਜਾਬ ਸਰਕਾਰ ਦਾ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸ਼ਲਾਘਾਯੋਗ ਕਦਮ-ਸਰਹਾਲ

ਬੰਗਾ, 3 ਅਕਤੂਬਰ (ਧਰਮਵੀਰ ਪਾਲ)-ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਅਧੀਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼ ਪਿਛਲੇ ਦਿਨੀ ਨਵਾਂਸ਼ਹਿਰ ਵਿਖੇ ਕੀਤਾ ਗਿਆ ਸੀ। ਇਸੇ ਲੜੀ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਿਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ।

Ad Position 21
No active advertisement
ਖਿਡਾਰੀਆਂ ਨੂੰ ਸੰਬੋਧਨ ਕਰਨ ਮੌਕੇ ਕੁਲਜੀਤ ਸਿੰਘ ਸਰਹਾਲ ਨਾਲ ਹੋਰ ਪਤਵੰਤੇ। ਤਸਵੀਰ : ਧਰਮਵੀਰ ਪਾਲ 04-10-2026
ਬੰਗਾ, 3 ਅਕਤੂਬਰ (ਧਰਮਵੀਰ ਪਾਲ)-ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਅਧੀਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼ ਪਿਛਲੇ ਦਿਨੀ ਨਵਾਂਸ਼ਹਿਰ ਵਿਖੇ ਕੀਤਾ ਗਿਆ ਸੀ। ਇਸੇ ਲੜੀ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਿਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਰਾਜਾ ਸਪੋਰਟਸ ਕਲੱਬ ਗੁਣਾਚੌਰ ਵਿਖੇ ਵੇਟਲਿਫਟਿੰਗ ਤੇ ਪਾਵਰਲਿਫਟਿੰਗ ਦੇ ਮੁਕਾਬਲੇ ਕਰਵਾਏ ਗਏ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਔੜ ਵਿਖੇ ਹਾਕੀ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਤੇ ਵਾਟਰ ਰਿਸੋਰਸਿਜ਼ ਵਿਭਾਗ ਦੇ ਚੇਅਰਮੈਨ ਵਲੋਂ ਦੋਵੇਂ ਖੇਡ ਸਥਾਨਾਂ ’ਤੇ ਵਿਸ਼ੇਸ਼ ਤੌਰ ’ ਤੇ ਸ਼ਿਰਕਤ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਦਾ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਵਲੋਂ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰੂਬੀ ਉਪਲ ਜ਼ਿਲ੍ਹਾ ਪ੍ਰਧਾਨ ਸਪੋਰਟਸ ਵੈਲਫੇਅਰ ਤੇ ਜ਼ਿਲ੍ਹਾ ਖੇਡ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਲੋਂ ਵੀ ਇਸ ਮੌਕੇ ਸ਼ਿਰਕਤ ਕਰਕੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਹੁੰਚੇ ਸਾਰੇ ਪਤਵੰਤੇ ਸੱਜਣਾਂ ਦਾ ਸਵਾਗਤ ਤੇ ਧੰਨਵਾਦ ਕੀਤਾ। ਰਾਜਾ ਸਪੋਰਟਸ ਕਲੱਬ ਗੁਣਾਚੌਰ ਵਿਖੇ ਹੋਏ ਵੇਟਲਿਫਟਿੰਗ ਮੁਕਾਬਲਿਆਂ ਦੌਰਾਨ ਸੰਤੋਖ ਸਿੰਘ ਚੌਹਾਨ ਅੰਤਰਰਾਸ਼ਟਰੀ ਵੇਟਲਿਫਟਰ ਤੇ ਕੋਚ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਕੁਲਜੀਤ ਸਿੰਘ ਸਰਹਾਲ ਤੇ ਜ਼ਿਲ੍ਹਾ ਖੇਡ ਅਫ਼ਸਰ ਵਲੋਂ ਖਿਡਾਰੀਆਂ ਨੂੰ ਸੰਦੇਸ਼ ਦਿੱਤਾ ਗਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਵੱਧ ਤੋਂ ਵੱਧ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਵਲੋਂ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਖੇਡਾਂ ਵਤਨ ਪੰਜਾਬ ਦੀਆਂ ਵਰਗਾ ਮਹੱਤਵਪੂਰਨ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਖੇਡ ਪ੍ਰੇਮੀ ਤੇ ਵੱਖ-ਵੱਖ ਪਿੰਡਾਂ ਦੇ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੌਧਰੀ ਜਸਪਾਲ ਦੇਦੜ ਬੂਥਗੜ੍ਹ ਹੋਏ ਸੇਵਾ ਮੁਕਤ ਅਗਲੀ ਖ਼ਬਰ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਤਲਵੰਡੀ ਜੱਟਾਂ ’ਚ ਮੀਟਿੰਗ
Ad Position 24