05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਨੌਰਾ ਵਿਖੇ ਸਾਲਾਨਾ ਮਹਾਨ ਗੁਰਮਤਿ ਸਮਾਗਮ 8 ਤੋਂ

ਪੱਲੀ ਝਿੱਕੀ, 4 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਬਾਬਾ ਨੰਦ ਸਿੰਘ ਤੇ ਬਾਬਾ ਗੁਲਾਬ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਮਹਾਨ ਗੁਰਮਤਿ ਸਮਾਗਮ 8 ਅਕਤੂਬਰ ਤੋਂ ਲੈ ਕੇ 10 ਅਕਤੂਬਰ ਤੱਕ ਗੁਰਦੁਆਰਾ ਗੁਲਾਬ ਆਸ਼ਰਮ ਠਾਠ ਨਾਨਕਸਰ ਨੌਰਾ ਵਿਖੇ ਸ਼ਰਧਾ ਪੂਰਵਕ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਗੁਰੂ ਘਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਜਰਨੈਲ ਸਿੰਘ ਨੌਰਾ ਨੇ ਦੱਸਿਆ ਕਿ 8 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਆਰੰਭ ਹੋਣਗੇ।

Ad Position 21
No active advertisement
ਅਜੀਤ ਡੈਸਕ 05-10-2026
ਪੱਲੀ ਝਿੱਕੀ, 4 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਬਾਬਾ ਨੰਦ ਸਿੰਘ ਤੇ ਬਾਬਾ ਗੁਲਾਬ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਮਹਾਨ ਗੁਰਮਤਿ ਸਮਾਗਮ 8 ਅਕਤੂਬਰ ਤੋਂ ਲੈ ਕੇ 10 ਅਕਤੂਬਰ ਤੱਕ ਗੁਰਦੁਆਰਾ ਗੁਲਾਬ ਆਸ਼ਰਮ ਠਾਠ ਨਾਨਕਸਰ ਨੌਰਾ ਵਿਖੇ ਸ਼ਰਧਾ ਪੂਰਵਕ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਗੁਰੂ ਘਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਜਰਨੈਲ ਸਿੰਘ ਨੌਰਾ ਨੇ ਦੱਸਿਆ ਕਿ 8 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਆਰੰਭ ਹੋਣਗੇ। 10 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਭੋਗ ਪਾਏ ਜਾਣਗੇ। ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਸੰਤ ਸਤਨਾਮ ਸਿੰਘ ਨਾਨਕਸਰ ਵਾਲੇ, ਸੰਤ ਪੰਜਾਬ ਸਿੰਘ ਮਾਧੁਪੁਰ ਵਾਲੇ, ਸੰਤ ਰਣਜੀਤ ਸਿੰਘ ਛਪਾਰ ਵਾਲੇ, ਭਾਈ ਬਲਦੇਵ ਸਿੰਘ ਵਡਾਲਾ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਹਰੀ ਦਰਬਾਰ ਸੰਗੀਤ ਵਿਦਿਆਲਾ ਅਟਾਰੀ ਵਾਲੇ ਤੇ ਭਾਈ ਰਾਮ ਸਿੰਘ ਹਜੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਾਲੇ ਸੰਗਤਾਂ ਨੂੰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਕਣਕ ਦੇ ਭਾਅ ’ਚ 25 ਰੁਪਏ ਦਾ ਵਾਧਾ ਕਿਸਾਨਾਂ ਨੇ ਕੀਤਾ ਨਾਮਨਜ਼ੂਰ ਅਗਲੀ ਖ਼ਬਰ ਪਿੰਡ ਆਕਲਿਆਣਾ ਵਿਖੇ ਕਰਵਾਇਆ ਚੌਥਾ ਵਿਸ਼ੇਸ਼ ਗੁਰਮਤਿ ਸਮਾਗਮ
Ad Position 24