05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕਾਂਗਰਸ ਸੇਵਾ ਦਲ ਪੰਜਾਬ ਵਲੋਂ ਬਹਿਰਾਮ ’ਚ ਵਰਕਰਾਂ ਨਾਲ ਮੀਟਿੰਗ

ਬਹਿਰਾਮ, 4 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਬਹੁਮਤ ਨਾਲ ਜਿੱਤ ਹਾਸਿਲ ਕਰੇਗੀ ਅਤੇ ਆਪਣੀ ਸਰਕਾਰ ਬਣਾਵੇਗੀ। ਇਹ ਸ਼ਬਦ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਸੱਭਰਵਾਲ ਨੇ ਬਹਿਰਾਮ ਵਿਖੇ ਵਰਕਰਾਂ ਨਾਲ ਮੀਟਿੰਗ ਕਰਨ ਮੌਕੇ ਆਖੇ।

Ad Position 21
No active advertisement
ਅਜੀਤ ਡੈਸਕ 05-10-2026
ਬਹਿਰਾਮ, 4 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਬਹੁਮਤ ਨਾਲ ਜਿੱਤ ਹਾਸਿਲ ਕਰੇਗੀ ਅਤੇ ਆਪਣੀ ਸਰਕਾਰ ਬਣਾਵੇਗੀ। ਇਹ ਸ਼ਬਦ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਸੱਭਰਵਾਲ ਨੇ ਬਹਿਰਾਮ ਵਿਖੇ ਵਰਕਰਾਂ ਨਾਲ ਮੀਟਿੰਗ ਕਰਨ ਮੌਕੇ ਆਖੇ। ਉਨ੍ਹਾਂ ਕਿਹਾ ਕਿ ਝਾੜੂ ਪਾਰਟੀ ਤੋਂ ਲੋਕ ਅੱਕ ਚੁੱਕੇ ਹਨ ਉਹ ਚਾਹੁੰਦੇ ਹਨ ਕਿ ਪੰਜਾਬ ਅਤੇ ਪੰਜਾਬੀਅਤ ਦੀ ਰਾਖੀ ਸਿਰਫ ਕਾਂਗਰਸ ਪਾਰਟੀ ਦੀ ਸਰਕਾਰ ਦੌਰਾਨ ਹੀ ਸੁਰੱਖਿਅਤ ਰਹਿ ਸਕਦੀ ਹੈ। ਉਕਤ ਹਲਕੇ ਵਿਚ ਅਸੀਂ ਕਈ ਮੀਟਿੰਗਾਂ ਕਰ ਚੁੱਕੇ ਹਾਂ, ਕਾਂਗਰਸ ਹਿਤੈਸ਼ੀ ਲੋਕਾਂ ਨੇ ਸਾਡਾ ਹੌਂਸਲਾ ਬਹੁਤ ਵਧਾਇਆ ਹੈ। ਭਵਿੱਖ ਵਿਚ ਸੇਵਾ ਦਲ ਵਲੋਂ ਪਾਰਟੀ ਦੀ ਚੜ੍ਹਦੀ ਕਲਾਂ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਮੌਕੇ ਹਲਕਾ ਇੰਚਾਰਜ ਡਾ. ਨਿਰੰਜਣ ਪਾਲ, ਬਲਾਕ ਪ੍ਰਧਾਨ ਅਮਰਜੀਤ ਕਲਸੀ, ਬੂਟਾ ਰਾਮ ਸੈਕਟਰੀ ਪੰਜਾਬ, ਗੌਰਵ ਕੁਮਾਰ ਸਿਟੀ ਪ੍ਰਧਾਨ ਨਵਾਂਸ਼ਹਿਰ, ਇਰਵਨ ਰੱਤੂ ਸੰਯੁਕਤ ਸਕੱਤਰ ਪੰਜਾਬ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਲੋਂ ਬੰਗਾ ’ਚ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਨ ’ਤੇ ਭੇਟ ਕੀਤੀ ਸ਼ਰਧਾਂਜਲੀ ਅਗਲੀ ਖ਼ਬਰ ਕਣਕ ਦੇ ਭਾਅ ’ਚ 25 ਰੁਪਏ ਦਾ ਵਾਧਾ ਕਿਸਾਨਾਂ ਨੇ ਕੀਤਾ ਨਾਮਨਜ਼ੂਰ
Ad Position 24