ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਕਾਂਗਰਸ ਹੋਰ ਮਜ਼ਬੂਤ ਹੋਵੇਗੀ-ਹਰੀਸ਼ ਸੱਦੀ
ਬੰਗਾ, 4 ਅਕਤੂਬਰ (ਧਰਮਵੀਰ ਪਾਲ)-ਕਾਂਗਰਸ ਹਾਈਕਮਾਨ ਵਲੋਂ ਸ. ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਨ ਦਾ ਜੋ ਫੈਸਲਾ ਲਿਆ ਗਿਆ ਹੈ, ਉਸ ਦਾ ਅਸੀਂ ਦਿਲ ਦੀਆਂ ਗਹਿਰਾਈਆਂ ਤੋਂ ਸਵਾਗਤ ਕਰਦੇ ਹਾਂ।
ਬੰਗਾ, 4 ਅਕਤੂਬਰ (ਧਰਮਵੀਰ ਪਾਲ)-ਕਾਂਗਰਸ ਹਾਈਕਮਾਨ ਵਲੋਂ ਸ. ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਨ ਦਾ ਜੋ ਫੈਸਲਾ ਲਿਆ ਗਿਆ ਹੈ, ਉਸ ਦਾ ਅਸੀਂ ਦਿਲ ਦੀਆਂ ਗਹਿਰਾਈਆਂ ਤੋਂ ਸਵਾਗਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਇਸ ਸੰਬੰਧੀ ਸੀਨੀਅਰ ਕਾਂਗਰਸੀ ਆਗੂ ਹਰੀਸ਼ ਕੁਮਾਰ ਸੱਦੀ ਸਾਬਕਾ ਪੀ. ਪੀ. ਸੀ. ਸੀ. ਸਕੱਤਰ ਬੰਗਾ ਨੇ ਕਿਹਾ ਕਿ ਸ. ਪਰਗਟ ਸਿੰਘ ਇਕ ਜੁਝਾਰੂ, ਇਮਾਨਦਾਰ ਤੇ ਜ਼ਮੀਨ ਨਾਲ ਜੁੜੇ ਹੋਏ ਨੇਤਾ ਹਨ। ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿਚ ਕਾਂਗਰਸ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ ਅਤੇ ਵਰਕਰਾਂ ਵਿਚ ਨਵਾਂ ਜੋਸ਼ ਭਰਿਆ ਜਾਵੇਗਾ। ਸੱਦੀ ਨੇ ਕਿਹਾ ਕਿ ਸ. ਪਰਗਟ ਸਿੰਘ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਅਤ ਦੀ ਗੱਲ ਕੀਤੀ ਹੈ। ਅੰਤ ਵਿਚ ਉਨ੍ਹਾਂ ਨੇ ਕਾਂਗਰਸ ਹਾਈਕਮਾਨ, ਖਾਸ ਕਰਕੇ ਰਾਹੁਲ ਗਾਂਧੀ ਤੇ ਸਚਿਨ ਪਾਇਲਟ ਦਾ ਧੰਨਵਾਦ ਕੀਤਾ ਤੇ ਸ. ਪਰਗਟ ਸਿੰਘ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੱਤੀਆਂ।