04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਪਿੰਡ ਚਾਹੜ੍ਹਮਜਾਰਾ ਵਿਖੇ ਮੀਟਿੰਗ

ਉਸਮਾਨਪੁਰ, 4 ਅਕਤੂਬਰ (ਸੰਦੀਪ ਮਝੂਰ)-ਪਿੰਡ ਚਾਹੜ੍ਹਮਜਾਰਾ ਵਿਖੇ ਸਰਪੰਚ ਸਤੀਸ਼ ਕੁਮਾਰ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਸੀਨੀਅਰ ‘ਆਪ’ ਆਗੂ ਜਥੇ ਤਾਰਾ ਸਿੰਘ ਸ਼ੇਖੂਪੁਰ ਵਲੋਂ ਇਕ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਨਿਕਲ ਰਹੇ ਹਨ।

Ad Position 21
No active advertisement
ਅਜੀਤ ਡੈਸਕ 05-10-2026
ਉਸਮਾਨਪੁਰ, 4 ਅਕਤੂਬਰ (ਸੰਦੀਪ ਮਝੂਰ)-ਪਿੰਡ ਚਾਹੜ੍ਹਮਜਾਰਾ ਵਿਖੇ ਸਰਪੰਚ ਸਤੀਸ਼ ਕੁਮਾਰ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਸੀਨੀਅਰ ‘ਆਪ’ ਆਗੂ ਜਥੇ ਤਾਰਾ ਸਿੰਘ ਸ਼ੇਖੂਪੁਰ ਵਲੋਂ ਇਕ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਨਿਕਲ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਉਕਤ ਮੁਹਿੰਮ ਅਧੀਨ ਵੱਡੇ ਪੱਧਰ ’ਤੇ ਕਾਰਵਾਈਆਂ ਕਰਕੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿਚ ਡੱਕਿਆ ਗਿਆ ਹੈ। ਇਸ ਤੋਂ ਇਲਾਵਾ ਨਸ਼ੇ ਦੇ ਕਾਰੋਬਾਰ ਨਾਲ ਬਣਾਈ ਗਈ ਪ੍ਰਾਪਰਟੀ ਸੰਬੰਧੀ ਵੀ ਪੁਲਿਸ ਪ੍ਰਸ਼ਾਸਨ ਵਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਕਿਸੇ ਨਸ਼ਾ ਵੇਚਣ ਵਾਲੇ ਵਿਅਕਤੀ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦੇਣਾ ਚਾਹੁੰਦਾ ਹੈ ਤਾਂ ਸੂਚਨਾ ਦੇਣ ਵਾਲੇ ਦਾ ਨਾਂਅ ਤੇ ਪਤਾ ਗੁਪਤ ਰੱਖਿਆ ਜਾਂਦਾ ਹੈ। ਇਸ ਤੋਂ ਇਲਾਵਾ ਜੇਕਰ ਕੋਈ ਵੀ ਸਵੈ-ਇੱਛਾ ਨਾਲ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਸਰਕਾਰ ਵਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖਲ ਹੋ ਸਕਦਾ ਹੈ, ਜਿਥੇ ਮਰੀਜ਼ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ। ਇਸ ਮੌਕੇ ਸਰਪੰਚ ਸਤੀਸ਼ ਕੁਮਾਰ ਨੇ ਸਮੂਹ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਸ਼ਮੀਰ ਚੰਦ, ਦਲਬੀਰ ਸਿੰਘ ਸ਼ੇਖੂਪੁਰ ਬਾਗ, ਮੰਗਲ ਸਿੰਘ ਪੰਚ, ਚੂਹੜ ਸਿੰਘ, ਸੁਖਵਿੰਦਰ ਸਿੰਘ, ਰੇਵਲ ਸਿੰਘ, ਕਰਨੈਲ ਸਿੰਘ ਤੋਸ਼ੀ, ਰਾਮ ਲੁਭਾਇਆ, ਮੰਗਲ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਚਰਨਜੀਤ ਕੌਰ, ਸੁਨੀਤਾ ਰਾਣੀ, ਲਵ ਕੌਰ, ਆਸ਼ਾ ਰਾਣੀ ਪੰਚ, ਸੁਰਿੰਦਰ ਕੌਰ ਪੰਚ, ਸੁਖਵਿੰਦਰ ਸਿੰਘ, ਅਮਰੀਕ ਸਿੰਘ ਪੰਚਾਇਤ ਸਕੱਤਰ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪਰਵਾਜ਼-2026 ਸਮਾਗਮ ਕਰਾਇਆ ਅਗਲੀ ਖ਼ਬਰ ਪਾਵਰਕਾਮ ਟਰਾਂਸਕੋ ਪੈਨਸ਼ਨਰ ਯੂਨੀਅਨ ਏਟਕ ਨਵਾਂ ਸ਼ਹਿਰ ਦੀ ਮਹੀਨਾਵਾਰ ਮੀਟਿੰਗ
Ad Position 24