ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪਰਵਾਜ਼-2026 ਸਮਾਗਮ ਕਰਾਇਆ
ਬੰਗਾ, 4 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪ੍ਰਿੰਸੀਪਲ ਡਾ. ਇੰਦੂ ਰੱਤੀ ਦੀ ਅਗਵਾਈ ’ਚ ਕਲਾ ਤੇ ਸੱਭਿਆਚਾਰ ਵਿਭਾਗ ਵਲੋਂ ਪਰਵਾਜ਼-2026 ਸਮਾਗਮ ਕਰਾਇਆ।
ਇ
ਇਆਨ ਖਾਨ ਪਿਤਾ : ਅਸਲਮ ਖਾਨ ਮਾਤਾ : ਰੁਕਸਾਨਾ ਪਿੰਡ : ਮਹਿੰਦਪੁਰ
ਜਹਾਨ ਚੌਧਰੀ ਆਸਟ੍ਰੇਲੀਆ ਪਿਤਾ : ਸੰਦੀਪ ਕੁਮਾਰ ਮਾਤਾ : ਰਾਜਵਿੰਦਰ ਕੌਰ ਵਾਸੀ : ਜੀਤਪੁਰ
05-10-2026
ਬੰਗਾ, 4 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪ੍ਰਿੰਸੀਪਲ ਡਾ. ਇੰਦੂ ਰੱਤੀ ਦੀ ਅਗਵਾਈ ’ਚ ਕਲਾ ਤੇ ਸੱਭਿਆਚਾਰ ਵਿਭਾਗ ਵਲੋਂ ਪਰਵਾਜ਼-2026 ਸਮਾਗਮ ਕਰਾਇਆ। ਇਸ ਮੌਕੇ ਵਰਿੰਦਰ ਰੱਤੀ ਰਿਟਾਇਰਡ ਇਲੈਕਟ੍ਰੀਕਲ ਇੰਜੀਨੀਅਰ ਕਰਾਈਸਲਰ ਕੈਨੇਡਾ ਅਤੇ ਸਾਬਕਾ ਅਫ਼ਸਰ ਨੇਵੀ ਤੇ ਮਰਚੈਂਟ ਨੇਵੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਆਰਕੀਟੈਕਟ ਧੀਰਜ ਸ਼ਰਮਾ ਤੇ ਤਰੁਨਦੀਪ ਆਨੰਦ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ। ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਮੁੱਖ ਅਤੇ ਵਿਸ਼ੇਸ਼ ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤੇ ਤੇ ਸਨਮਾਨਪੂਰਵਕ ਸ਼ਬਦਾਂ ਨਾਲ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਜ਼ੋਨਲ ਯੁਵਕ ਮੇਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜਾਈ ਕਰਦਿਆਂ ਕਿਹਾ ਕਿ ਸੱਭਿਆਚਾਰਕ ਮੰਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਕਲਾ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਭਾਗ ਲੈਣਾ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਨਿਖਾਰਦਾ ਹੈ। ਉਨ੍ਹਾਂ ਨੂੰ ਆਪਣੀ ਵਿਰਾਸਤ ਨਾਲ ਜੋੜ ਕੇ ਰੱਖਦਾ ਹੈ। ਪਰਵਾਜ਼-2026 ਦੌਰਾਨ ਵਿਦਿਆਰਥੀਆਂ ਵਲੋਂ ਸੰਗੀਤ, ਲੋਕ ਨਾਚ, ਪੱਛਮੀ ਸੰਗੀਤ, ਗਾਇਨ, ਨ੍ਰਿਤ ਤੇ ਹੋਰ ਮਨਮੋਹਕ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਪੰਜਾਬੀ ਲੋਕ ਵਿਰਸੇ ਨਾਲ ਜੁੜੀਆਂ ਪੇਸ਼ਕਾਰੀਆਂ ਨੇ ਸਮਾਗਮ ਵਿਚ ਰਵਾਇਤੀ ਰੰਗ ਭਰ ਦਿੱਤਾ। ਸਮਾਗਮ ਦੀ ਸਫ਼ਲਤਾ ਵਿਚ ਡੀਨ ਕਲਾ ਤੇ ਸੱਭਿਆਚਾਰ ਵਿਭਾਗ ਡਾ. ਗੁਰਵਿੰਦਰ ਸਿੰਘ ਅਤੇ ਸਹਾਇਕ ਡੀਨ ਪ੍ਰੋ. ਮਨਮੰਤ ਸਿੰਘ ਦੀ ਅਗਵਾਈ ਹੇਠ ਵਿਭਾਗ ਦੇ ਸਮੂਹ ਮੈਂਬਰਾਂ ਵੱਲੋਂ ਕੀਤੇ ਗਏ ਯਤਨਾਂ ਦਾ ਵਿਸ਼ੇਸ਼ ਯੋਗਦਾਨ ਰਿਹਾ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਡਾ. ਨਿਰਮਲਜੀਤ ਕੌਰ, ਪ੍ਰੋ. ਤਜਿੰਦਰ ਸਿੰਘ ਤੇ ਪ੍ਰੋ. ਪੂਜਾ ਨੇ ਨਿਭਾਈ। ਪਰਵਾਜ਼-2026 ਨੇ ਕਾਲਜ ਦੇ ਵਿਦਿਆਰਥੀਆਂ ਨੂੰ ਆਪਣੀ ਕਲਾ, ਸੱਭਿਆਚਾਰਕ ਵਿਰਾਸਤ, ਪ੍ਰਤਿਭਾ ਤੇ ਸਿਰਜਣਾਤਮਕ ਸਮਰੱਥਾ ਨੂੰ ਵਿਸ਼ਾਲ ਮੰਚ ’ਤੇ ਪੇਸ਼ ਕਰਨ ਦਾ ਸੁੰਦਰ ਮੌਕਾ ਪ੍ਰਦਾਨ ਕੀਤਾ। ਪ੍ਰੋਗਰਾਮ ਨੇ ਵਿਦਿਆਰਥੀਆਂ ਵਿਚ ਆਪਣੀ ਕਲਾ ਪ੍ਰਤੀ ਰੁਚੀ ਤੇ ਸੱਭਿਆਚਾਰਕ ਵਿਰਾਸਤ ਪ੍ਰਤੀ ਮਾਣ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਮੈਂਬਰਾਨ ਹਾਜ਼ਰ ਸਨ। ਸਮਾਗਮ ਦੇ ਅੰਤ ਵਿਚ ਮੁੱਖ ਮਹਿਮਾਨ ਨੂੰ ਸਨਮਾਨਿਤ ਕੀਤਾ। ਡੀਨ ਸੱਭਿਆਚਾਰਕ ਮਾਮਲੇ ਡਾ. ਗੁਰਵਿੰਦਰ ਸਿੰਘ ਵਲੋਂ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ, ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।