ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਵਲੋਂ ਅੱਖਾਂ ਦਾ ਮੁਫਤ ਜਾਂਚ ਕੈਂਪ ਅੱਜ
ਬਲਾਚੌਰ, 5 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ)-ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਸੜੋਆ ਤਹਿਸੀਲ ਬਲਾਚੌਰ ਵਲੋਂ ਸ੍ਰੀ ਗੁਰੂ ਰਵਿਦਾਸ ਇਤਿਹਾਸਿਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾਂ ਅੰਮ੍ਰਿਤ ਕੁੱਭ ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਲੋਂ ਸਵ. ਮਾਈਕਲ ਚੰਦ ਰੱਲ੍ਹ ਸਪੱਤਰ ਰਮੇਸ਼ ਚੰਦ ਰਲ੍ਹ ਯੂ.
ਬਲਾਚੌਰ, 5 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ)-ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਸੜੋਆ ਤਹਿਸੀਲ ਬਲਾਚੌਰ ਵਲੋਂ ਸ੍ਰੀ ਗੁਰੂ ਰਵਿਦਾਸ ਇਤਿਹਾਸਿਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾਂ ਅੰਮ੍ਰਿਤ ਕੁੱਭ ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਲੋਂ ਸਵ. ਮਾਈਕਲ ਚੰਦ ਰੱਲ੍ਹ ਸਪੱਤਰ ਰਮੇਸ਼ ਚੰਦ ਰਲ੍ਹ ਯੂ. ਐਸ. ਏ. ਦੀ ਨਿੱਘੀ ਯਾਦ ਨੂੰ ਸਮਰਪਿਤ 6 ਅਕਤੂਬਰ ਨੂੰ ਬਲਾਚੌਰ ਤਹਿਸੀਲ ਦੇ ਪਿੰਡ ਮੰਗੂਪੁਰ ਵਿਖੇ ਅੱਖਾਂ ਦਾ ਮੁਫਤ ਜਾਂਚ, ਆਪ੍ਰੇਸ਼ਨ ਤੇ ਲੈਂਜ ਪਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਲੈਕਚਰਾਰ ਵਰਿੰਦਰ ਕੁਮਾਰ ਬਛੋੜੀ ਨੇ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਉਤਰੀ ਭਾਰਤ ਦੇ ਮਸ਼ਹੂਰ ਸ਼ੰਕਰਾਂ ਆਈਜ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਇਹ ਕੈਂਪ ਲਾਇਆ ਜਾ ਰਿਹਾ ਹੈ। 6 ਅਕਤੂਬਰ ਨੂੰ ਪਿੰਡ ਮੰਗੂਪੁਰ ਵਿਖੇ ਇਹ ਕੈਂਪ ਸਵੇਰੇ ਠੀਕ 9 ਵਜੇ ਆਰੰਭ ਹੋ ਜਾਵੇਗਾ ਤੇ ਦੁਪਿਹਰ ਇਕ ਵਜੇ ਤੱਕ ਮਾਹਿਰ ਡਾਕਟਰਾਂ ਦੀ ਟੀਮ ਅੱਖਾਂ ਦੀ ਜਾਂਚ ਕਰਨਗੇ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਨੂੰ ਬਿਲਕੁਲ ਮੁਫਤ ਦਵਾਈਆਂ ਤੇ ਐਨਕਾਂ ਦਿੱਤੀਆਂ ਜਾਣਗੀਆਂ।