06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਯਕੀਨੀ ਬਣਾਏਗਾ ਜ਼ਿਲ੍ਹਾ ਪ੍ਰਸ਼ਾਸਨ-ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਸ਼ਹੀਦ ਭਗਤ ਸਿੰਘ ਨਗਰ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵਪਾਰੀਆਂ ਨਾਲ ਸੰਬੰਧਤ ਵੱਖ-ਵੱਖ ਸਮੱਸਿਆਵਾਂ, ਮੰਗਾਂ ਤੇ ਹਿੱਤਾਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਨਵਾਂਸ਼ਹਿਰ ਵਿਖੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਸਮੇਂ ਹਾਜ਼ਰ ਹੋਏ ਵੱਖ-ਵੱਖ ਨੁਮਾਇੰਦੇ। 06-10-2026
ਨਵਾਂਸ਼ਹਿਰ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਸ਼ਹੀਦ ਭਗਤ ਸਿੰਘ ਨਗਰ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵਪਾਰੀਆਂ ਨਾਲ ਸੰਬੰਧਤ ਵੱਖ-ਵੱਖ ਸਮੱਸਿਆਵਾਂ, ਮੰਗਾਂ ਤੇ ਹਿੱਤਾਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਪਾਰੀਆਂ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਨੂੰ ਸੁਚਾਰੂ ਤੇ ਸੁਖਾਵੇਂ ਕਾਰੋਬਾਰੀ ਮਾਹੌਲ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵਾਂਸ਼ਹਿਰ, ਬੰਗਾ ਤੇ ਬਲਾਚੌਰ ਸਬ-ਡਵੀਜ਼ਨਾਂ ਵਿੱਚ ਵਪਾਰੀਆਂ ਅਤੇ ਆਮ ਲੋਕਾਂ ਨੂੰ ਬਾਜ਼ਾਰਾਂ ਨਾਲ ਸੰਬੰਧਤ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਮੁਸ਼ਕਿਲ ਪੇਸ਼ ਨਾ ਆਵੇ, ਇਸ ਲਈ ਸੰਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਟਰੇਡਰਜ਼ ਕਮਿਸ਼ਨ ਦੇ ਚੇਅਰਪਰਸਨਾਂ ਤੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਵਪਾਰੀਆਂ ਵਲੋਂ ਉਠਾਏ ਜਾਣ ਵਾਲੇ ਜਾਇਜ਼ ਮਸਲਿਆਂ ਅਤੇ ਸ਼ਿਕਾਇਤਾਂ ਦਾ ਨਿਯਮਾਂ ਅਨੁਸਾਰ ਜਲਦ ਹੱਲ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਵਲੋਂ ਸਾਹਮਣੇ ਲਿਆਂਦੀਆਂ ਜਾਣ ਵਾਲੀਆਂ ਸਮੱਸਿਆਵਾਂ ਨੂੰ ਸਬੰਧਤ ਵਿਭਾਗ ਗੰਭੀਰਤਾ ਨਾਲ ਲੈਂਦਿਆਂ ਸਮਾਂਬੱਧ ਢੰਗ ਨਾਲ ਨਿਪਟਾਉਣ ਤੇ ਆਮ ਲੋਕਾਂ ਦੀ ਸਹੂਲਤ ਨੂੰ ਸਰਵਉੱਚ ਤਰਜੀਹ ਦਿੱਤੀ ਜਾਵੇ। ਮੀਟਿੰਗ ਵਿਚ ਸਹਾਇਕ ਕਮਿਸ਼ਨਰ ਰਮਨਜੀਤ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਚੇਅਰਪਰਸਨ ਹਨੀ ਡੱਬ, ਵਿਧਾਨ ਸਭਾ ਟਰੇਡਰਜ਼ ਕਮਿਸ਼ਨ ਬੰਗਾ ਦੇ ਚੇਅਰਪਰਸਨ ਇੰਦਰਜੀਤ ਸਿੰਘ ਮਾਨ, ਵਿਧਾਨ ਸਭਾ ਟਰੇਡਰਜ਼ ਕਮਿਸ਼ਨ ਨਵਾਂਸ਼ਹਿਰ ਦੇ ਚੇਅਰਪਰਸਨ ਮੱਖਣ ਸਿੰਘ, ਕਾਰਜਸਾਧਕ ਅਫ਼ਸਰ ਨਗਰ ਕੌਂਸਲ ਬਲਾਚੌਰ ਸਿਮਰਨ ਸਿੰਘ ਢੀਂਡਸਾ, ਕਾਰਜਸਾਧਕ ਅਫ਼ਸਰ ਨਗਰ ਕੌਂਸਲ ਬੰਗਾ ਰਾਜੀਵ ਸਰੀਨ, ਇੰਸਪੈਕਟਰ ਨਗਰ ਕੌਂਸਲ ਨਵਾਂਸ਼ਹਿਰ ਨਵੀਨ ਗੋਇਲ, ਈ. ਟੀ. ਓ. ਰਾਜ ਕੌਰ ਤੇ ਕਰ ਵਿਭਾਗ ਸੁਖਵਿੰਦਰ ਸਿੰਘ, ਇੰਸਪੈਕਟਰ ਸਤਿੰਦਰ ਕੌਰ ਸਮੇਤ ਹੋਰ ਅਧਿਕਾਰੀ ਅਤੇ ਨੁਮਾਇੰਦੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਡਾ. ਸੁੱਖੀ ਨੇ ਬਹਿਰਾਮ ਦਾਣਾ ਮੰਡੀ ’ਚ ਝੋਨੇ ਦੀ ਖਰੀਦ ਸ਼ੁਰੂ ਕਰਾਈ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਵਲੋਂ ਅੱਖਾਂ ਦਾ ਮੁਫਤ ਜਾਂਚ ਕੈਂਪ ਅੱਜ
Ad Position 24