06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਿਵਲ ਸਰਜਨ ਵਲੋਂ ਸਰਕਾਰੀ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਦਾ ਅਚਨਚੇਤ ਦੌਰਾ

ਨਵਾਂਸ਼ਹਿਰ, 5 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਅਮਨ ਸੂਦ ਨੇ ਸਰਕਾਰੀ ਨਸ਼ਾ ਮੁਕਤੀ ਕੇਂਦਰ, ਨਵਾਂਸ਼ਹਿਰ ਦਾ ਅਚਨਚੇਤ ਦੌਰਾ ਕਰਕੇ ਕੇਂਦਰ ਦੇ ਸਮੁੱਚੇ ਕੰਮਕਾਜ, ਇਲਾਜ ਪ੍ਰਬੰਧਾਂ ਤੇ ਨਸ਼ਾ ਰੋਗੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਬਰੀਕੀ ਨਾਲ ਜਾਇਜ਼ਾ ਲਿਆ।

Ad Position 21
No active advertisement
ਅਜੀਤ ਡੈਸਕ 06-10-2026
ਨਵਾਂਸ਼ਹਿਰ, 5 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਅਮਨ ਸੂਦ ਨੇ ਸਰਕਾਰੀ ਨਸ਼ਾ ਮੁਕਤੀ ਕੇਂਦਰ, ਨਵਾਂਸ਼ਹਿਰ ਦਾ ਅਚਨਚੇਤ ਦੌਰਾ ਕਰਕੇ ਕੇਂਦਰ ਦੇ ਸਮੁੱਚੇ ਕੰਮਕਾਜ, ਇਲਾਜ ਪ੍ਰਬੰਧਾਂ ਤੇ ਨਸ਼ਾ ਰੋਗੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਬਰੀਕੀ ਨਾਲ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸਿਹਤ ਅਧਿਕਾਰੀਆਂ ਤੇ ਸਟਾਫ ਨੂੰ ਨਸ਼ਾ ਰੋਗੀਆਂ ਲਈ ਮਿਆਰੀ, ਸੁਰੱਖਿਅਤ, ਪ੍ਰਭਾਵਸ਼ਾਲੀ ਅਤੇ ਨਿਰੰਤਰ ਇਲਾਜ ਯਕੀਨੀ ਬਣਾਉਣ ਦੇ ਨਾਲ-ਨਾਲ ਕਾਊਂਸਲਿੰਗ ਤੇ ਫਾਲੋਅੱਪ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਸਿਵਲ ਸਰਜਨ ਡਾ. ਅਮਨ ਸੂਦ ਨੇ ਕਿਹਾ ਕਿ ਨਸ਼ਾ ਕਰਨਾ ਇਕ ਰੋਗ ਹੈ ਅਤੇ ਇਸ ਦੇ ਇਲਾਜ ਲਈ ਸਿਰਫ਼ ਦਵਾਈ ਹੀ ਨਹੀਂ, ਸਗੋਂ ਕਾਊਂਸਲਿੰਗ, ਪਰਿਵਾਰਕ ਸਹਿਯੋਗ ਅਤੇ ਲਗਾਤਾਰ ਫਾਲੋਅੱਪ ਵੀ ਬੇਹੱਦ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਹਰ ਨਸ਼ਾ ਰੋਗੀ ਨਾਲ ਹਮਦਰਦੀ, ਸਨਮਾਨ ਤੇ ਗੁਪਤਤਾ ਨਾਲ ਪੇਸ਼ ਆਉਂਦਿਆਂ ਉਸ ਨੂੰ ਲੋੜ ਅਨੁਸਾਰ ਬਿਹਤਰ ਇਲਾਜ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਰੋਗੀਆਂ ਦੇ ਮਿਆਰੀ ਅਤੇ ਪ੍ਰਭਾਵਸ਼ਾਲੀ ਇਲਾਜ ਲਈ ਨਿਰਧਾਰਿਤ ਐੱਸ. ਓ. ਪੀ. ਦੀ ਸੁਹਿਰਦਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਨਸ਼ਾ ਰੋਗੀਆਂ ਨੂੰ ਨਿਰਧਾਰਿਤ ਇਲਾਜ ਪ੍ਰੋਟੋਕੋਲ ਅਨੁਸਾਰ ਹੀ ਦਵਾਈ ਦਿੱਤੀ ਜਾਵੇ ਅਤੇ ਡੋਜ਼ ਵਿਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਮਾਹਰ ਡਾਕਟਰਾਂ ਦੀ ਸਲਾਹ ਅਤੇ ਮਰੀਜ਼ ਦੀ ਸਿਹਤ ਸਥਿਤੀ ਦੇ ਮੁਲਾਂਕਣ ਤੋਂ ਬਾਅਦ ਹੀ ਕੀਤੀ ਜਾਵੇ। ਡੋਜ ਨੂੰ ਡਾਕਟਰੀ ਨਿਗਰਾਨੀ ਹੇਠ ਹੌਲੀ-ਹੌਲੀ ਘਟਾਉਣ ਸੰਬੰਧੀ ਮਰੀਜ਼ ਨੂੰ ਯੋਗ ਕਾਊਂਸਲਿੰਗ ਦਿੱਤੀ ਜਾਵੇ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਮੈਡੀਕਲ ਅਫਸਰ (ਸਾਈਕੈਟਰੀ) ਡਾ. ਰਾਜਨ ਸਾਸ਼ਤਰੀ, ਡਾ. ਸੰਦੀਪ ਬਾਂਗੜ, ਡਾ. ਰਮਨ ਕੁਮਾਰ ਤੇ ਸਿਵਲ ਸਰਜਨ ਦੇ ਪੀ.ਏ. ਅਜੇ ਕੁਮਾਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਨੇਹੀ ਮੰਦਰ ਵਿਚ ਨੌਂ ਨਰਾਤੇ ਨੌਂ ਜਾਗਰਾਤੇ 11 ਤੋਂ ਅਗਲੀ ਖ਼ਬਰ ਕੇ. ਵੀ. ਕੇ. ਲੰਗੜੋਆ ਵਲੋਂ ਸਫ਼ਾਈ ਦੇ ਉਤਪਾਦ ਤਿਆਰ ਕਰਨ ਬਾਰੇ ਕਿੱਤਾਮੁਖੀ ਸਿਖਲਾਈ ਕੋਰਸ 9 ਤੱਕ
Ad Position 24