06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਖੇਤੀਬਾੜੀ ਵਿਭਾਗ ਬੰਗਾ ਵਲੋਂ ਸੁਚੱਜੇ ਪਰਾਲੀ ਪ੍ਰਬੰਧ ਲਈ ਬਲਾਕ ’ਚ ਲਗਾਏ ਜਾ ਰਹੇ ਜਾਗਰੂਕਤਾ ਕੈਂਪ-ਡਾ. ਲਛਮਣ ਦਾਸ

ਬੰਗਾ, 5 ਅਕਤੂਬਰ (ਸੁਰਿੰਦਰ ਸਿੰਘ ਕਰਮ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੇ ਜ਼ਿਲ੍ਹਾ ਪ੍ਰਸਾਸ਼ਨ ਸ਼ਹੀਦ ਭਗਤ ਸਿੰਘ ਨਗਰ ਵਲੋਂ ਡਾ. ਲੇਖ ਰਾਜ ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਾਂ ਲਈ ਬਲਾਕ ਬੰਗਾ ਦੇ ਵੱਖ-ਵੱਖ ਪਿੰਡਾਂ ਵਿਚ ਕਿਸਾਨ ਜਾਗਰੂਕਤਾ ਕੈਂਪ ਤੇ ਹੋਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 06-10-2026
ਬੰਗਾ, 5 ਅਕਤੂਬਰ (ਸੁਰਿੰਦਰ ਸਿੰਘ ਕਰਮ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੇ ਜ਼ਿਲ੍ਹਾ ਪ੍ਰਸਾਸ਼ਨ ਸ਼ਹੀਦ ਭਗਤ ਸਿੰਘ ਨਗਰ ਵਲੋਂ ਡਾ. ਲੇਖ ਰਾਜ ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਾਂ ਲਈ ਬਲਾਕ ਬੰਗਾ ਦੇ ਵੱਖ-ਵੱਖ ਪਿੰਡਾਂ ਵਿਚ ਕਿਸਾਨ ਜਾਗਰੂਕਤਾ ਕੈਂਪ ਤੇ ਹੋਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਪਿੰਡ ਲਧਾਣਾ ਉੱਚਾ ਵਿਚ ਲੱਗੇ ਬਲਾਕ ਪੱਧਰੀ ਕੈਂਪ ਵਿਚ ਡਾ. ਲਛਮਣ ਦਾਸ ਖੇਤੀਬਾੜੀ ਅਫਸਰ ਬੰਗਾ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਣ ਦੇ ਨਾਲ-ਨਾਲ ਜ਼ਮੀਨ ਵਿਚ ਖੁਰਾਕੀ ਤੱਤਾਂ ਦੀ ਘਾਟ ਹੁੰਦੀ ਹੈ ਤੇ ਪ੍ਰਤੀ ਏਕੜ 3000 ਰੁਪਏ ਤੱਕ ਦਾ ਵਿੱਤੀ ਨੁਕਸਾਨ ਹੁੰਦਾ ਹੈ। ਪਰਾਲੀ ਪ੍ਰਬੰਧਨ ਲਈ ਬਲਾਕ ਵਿਚ ਸਾਲ 2023 ਤੋਂ 2026 ਤੱਕ 385 ਮਸ਼ੀਨਾਂ ਸਬਸਿਡੀ ’ਤੇ ਕਿਸਾਨਾਂ ਦੇ ਖੇਤਾਂ ਵਿਚ ਕੰਮ ਰਹੀਆਂ ਹਨ, ਜਿਨ੍ਹਾਂ ਨਾਲ ਪਰਾਲੀ ਸਾੜੇ ਬਿਨਾ ਕਣਕ ਦੀ ਬਿਜਾਈ ਹੁੰਦੀ ਹੈ। ਨਾਲ ਹੀ ਕਣਕ ਵਿਚ ਡੀ. ਏ. ਪੀ. ਖਾਦ ਦੇ ਬਦਲ ਵਜੋਂ ਹੋਰ ਖਾਦਾਂ ਵਰਤਣ ਦੀ ਸਲਾਹ ਦਿੱਤੀ। ਮੌਕੇ ’ਤੇ ਸੁਰਿੰਦਰ ਪਾਲ ਸਿੰਘ ਖੇਤੀ ਵਿਸਥਾਰ ਅਫ਼ਸਰ ਨੇ ਕਿਸਾਨਾਂ ਨੂੰ ਕਣਕ ਅਤੇ ਹੋਰ ਹਾੜ੍ਹੀ ਫਸਲਾਂ ਦੇ ਸਬਸਿਡੀ ਤੇ ਬੀਜ਼ਾਂ ਬਾਰੇ ਜਾਣਕਾਰੀ ਦਿੱਤੀ। ਵਿਰਕਮ ਸਿੰਘ ਖੇਤੀ ਵਿਸਥਾਰ ਅਫ਼ਸਰ ਨੇ ਪੀ. ਐਮ. ਕਿਸਾਨ ਤੇ ਐਗਰੀ ਸਟਾਕ ਆਈ. ਡੀ. ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸੰਦੀਪ ਗੰਗੜ ਏ. ਟੀ. ਐੱਮ ਆਤਮਾ ਤੋਂ ਇਲਾਵਾ ਜਸਪਾਲ ਸਿੰਘ, ਨਵਜੀਵਨ ਸਿੰਘ, ਸੰਤੋਖ ਸਿੰਘ, ਵਿਕਰਮ ਸਿੰਘ, ਹਰਚਰਨਜੀਤ ਸਿੰਘ, ਤਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਇਕਬਾਲ ਸਿੰਘ, ਸੁਖਵਿੰਦਰ ਸਿੰਘ ਅਤੇ ਹੋਰ ਕਿਸਾਨ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ ਦਾ ਪ੍ਰਬੰਧ ਸ਼ੇਰ ਸੰਗਤ ਗਰੁੱਪ ਦੀ ਨਵੀਂ ਕਮੇਟੀ ਨੇ ਸੰਭਾਲਿਆ ਅਗਲੀ ਖ਼ਬਰ ‘ ਆਪ’ ਛੱਡ ਕੇ ਕਾਫ਼ਲਾ ਭਾਜਪਾ ਵਿਚ ਹੋਇਆ ਸ਼ਾਮਿਲ
Ad Position 24