06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕਰਾਵਰ ’ਚ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਕੱਲ੍ਹ

ਮਜਾਰੀ/ਸਾਹਿਬਾ, 5 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ 7 ਅਕਤੂਬਰ ਨੂੰ ਕਰਾਵਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਤੇ ਖੇਤੀ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਬਲਾਚੌਰ-ਗੜ੍ਹਸ਼ੰਕਰ ਰੋਡ ’ਤੇ ਸਥਿਤ ਸ਼ਹਿਨਸ਼ਾਹ ਪੈਲੇਸ ਨੇੜੇ ਮਜਾਰੀ ਵਿਖੇ ਹੋਣ ਵਾਲੇ ਇਸ ਮੇਲੇ ਵਿਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਪਹੁੰਚਣ ਦੀ ਉਮੀਦ ਹੈ।

Ad Position 21
No active advertisement
ਖੇਤੀਬਾੜੀ ਅਫਸਰ ਸੜੋਆ ਡਾਕਟਰ ਨੀਤਨ 06-10-2026
ਮਜਾਰੀ/ਸਾਹਿਬਾ, 5 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ 7 ਅਕਤੂਬਰ ਨੂੰ ਕਰਾਵਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਤੇ ਖੇਤੀ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਬਲਾਚੌਰ-ਗੜ੍ਹਸ਼ੰਕਰ ਰੋਡ ’ਤੇ ਸਥਿਤ ਸ਼ਹਿਨਸ਼ਾਹ ਪੈਲੇਸ ਨੇੜੇ ਮਜਾਰੀ ਵਿਖੇ ਹੋਣ ਵਾਲੇ ਇਸ ਮੇਲੇ ਵਿਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਪਹੁੰਚਣ ਦੀ ਉਮੀਦ ਹੈ। ਮੇਲੇ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਓ-ਵਧੇਰੇ ਆਮਦਨ ਪਾਓ ਦੇ ਸੁਨੇਹੇ ਨਾਲ ਜੋੜਨਾ ਅਤੇ ਖੇਤੀਬਾੜੀ ਦੀਆਂ ਆਧੁਨਿਕ ਤੇ ਵਿਗਿਆਨਕ ਤਕਨੀਕਾਂ ਬਾਰੇ ਜਾਣਕਾਰੀ ਦੇਣਾ ਹੈ। ਇਸ ਦੌਰਾਨ ਮਾਹਿਰਾਂ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ, ਫ਼ਸਲਾਂ ਦੀ ਸਹੀ ਚੋਣ, ਖੇਤੀ ਵਿਚ ਨਵੀਆਂ ਤਕਨੀਕਾਂ ਦੀ ਵਰਤੋਂ ਅਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਵਿਸਥਾਰਪੂਰਵਕ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਕਿਸਾਨ ਮੇਲੇ ਵਿਚ ਵੱਖ-ਵੱਖ ਖੇਤੀਬਾੜੀ ਸੰਬੰਧੀ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ, ਜਿਥੇ ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ ਅਤੇ ਖੇਤੀ ਨਾਲ ਸਬੰਧਤ ਜਾਣਕਾਰੀ ਹਾਸਿਲ ਕਰਨ ਦਾ ਮੌਕਾ ਮਿਲੇਗਾ। ਅਜਿਹੇ ਮੇਲੇ ਕਿਸਾਨਾਂ ਨੂੰ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨਾਲ ਸਿੱਧਾ ਵਿਚਾਰ-ਵਟਾਂਦਰਾ ਕਰਨ ਲਈ ਮਹੱਤਵਪੂਰਨ ਮੰਚ ਪ੍ਰਦਾਨ ਕਰਦੇ ਹਨ। ਮੇਲੇ ਵਿਚ ਬਲਾਚੌਰ ਹਲਕੇ ਦੀ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਬੰਗਾ ਹਲਕੇ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦਕਿ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਆਈ. ਏ. ਐੱਸ. ਮੇਲੇ ਦੀ ਪ੍ਰਧਾਨਗੀ ਕਰਨਗੇ। ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਕਰਨਜੀਤ ਸਿੰਘ ਗਿੱਲ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਸੋਨੂੰ ਭਾਟੀਆ ਨੂੰ ਭਾਜਪਾ ਓ. ਬੀ. ਸੀ. ਮੋਰਚਾ ਦਾ ਉੱਪ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਪਰਮਜੀਤ ਸਿੰਘ ਖਾਲਸਾ ਨੂੰ ਭਾਜਪਾ ਓ. ਬੀ. ਸੀ. ਮੋਰਚਾ ਪੰਜਾਬ ਦੀ ਸੂਬਾ ਕਾਰਜਕਾਰਨੀ ’ਚ ਮਿਲੀ ਅਹਿਮ ਜ਼ਿੰਮੇਵਾਰੀ
Ad Position 24