ਨਵਾਂ ਪਿੰਡ ਟੱਪਰੀਆਂ ਵਿਖੇ ਦੂਜਾ ਵਾਲੀਬਾਲ ਕੱਪ 9 ਤੋਂ
ਕਾਠਗੜ੍ਹ, 5 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਹਲਕਾ ਬਲਾਚੌਰ ਦੇ ਪਿੰਡ ਨਵਾਂ ਪਿੰਡ ਟੱਪਰੀਆਂ ਵਿਖੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਤਿਗੁਰੂ ਰਵਿਦਾਸ ਸਪੋਰਟਸ ਕਲੱਬ ਨਵਾਂ ਪਿੰਡ ਟੱਪਰੀਆਂ ਵਲੋਂ ਦੂਜਾ ਵਾਲੀਬਾਲ ਕੱਪ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਦਾ ਪੋਸਟਰ ਬ੍ਰਿਗੇਡੀਅਰ ਰਾਜ ਕੁਮਾਰ ਵਲੋਂ ਆਪਣੇ ਸੁੱਧਾਮਾਜਰਾ ਫਾਰਮ ਵਿਖੇ ਜਾਰੀ ਕੀਤਾ।
ਕਾਠਗੜ੍ਹ, 5 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਹਲਕਾ ਬਲਾਚੌਰ ਦੇ ਪਿੰਡ ਨਵਾਂ ਪਿੰਡ ਟੱਪਰੀਆਂ ਵਿਖੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਤਿਗੁਰੂ ਰਵਿਦਾਸ ਸਪੋਰਟਸ ਕਲੱਬ ਨਵਾਂ ਪਿੰਡ ਟੱਪਰੀਆਂ ਵਲੋਂ ਦੂਜਾ ਵਾਲੀਬਾਲ ਕੱਪ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਦਾ ਪੋਸਟਰ ਬ੍ਰਿਗੇਡੀਅਰ ਰਾਜ ਕੁਮਾਰ ਵਲੋਂ ਆਪਣੇ ਸੁੱਧਾਮਾਜਰਾ ਫਾਰਮ ਵਿਖੇ ਜਾਰੀ ਕੀਤਾ। ਇਸ ਮੌਕੇ ਬ੍ਰਿਗੇਡੀਅਰ ਰਾਜ ਕੁਮਾਰ ਨੇ ਕਲੱਬ ਦੇ ਮੈਂਬਰਾਂ ਦੇ ਨਾਲ ਪੋਸਟਰ ਜਾਰੀ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਅੱਗੇ ਆ ਕੇ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਟੂਰਨਾਮੈਂਟ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦੇ ਹਨ ਅਤੇ ਸਰੀਰਕ ਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਂਦੇ ਹਨ। ਉਨ੍ਹਾਂ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਪੋਸਟਰ ਅਨੁਸਾਰ ਇਹ ਟੂਰਨਾਮੈਂਟ 9 ਤੇ 10 ਅਕਤੂਬਰ 2026 ਨੂੰ ਪਿੰਡ ਨਵਾਂ ਪਿੰਡ ਟੱਪਰੀਆਂ ਵਿਖੇ ਕਰਵਾਇਆ ਜਾਵੇਗਾ। ਟੂਰਨਾਮੈਂਟ ਵਿਚ ਦੋ ਕੈਟਾਗਰੀਆਂ ਰੱਖੀਆਂ ਗਈਆਂ ਹਨ। ਪਹਿਲੀ ਕੈਟਾਗਰੀ ਅੰਡਰ 21 ਪਿੰਡ ਪੱਧਰ ਤੇ ਦੂਜੀ 3 ਪਿੰਡ ਓਪਨ ਰੱਖੀ ਗਈ ਹੈ। ਅੰਡਰ 21 ਵਿਚ ਪਹਿਲਾ ਇਨਾਮ 8100 ਰੁਪਏ ਪਲੱਸ ਟਰਾਫੀ ਅਤੇ ਦੂਜਾ ਇਨਾਮ 7100 ਰੁਪਏ ਰੱਖਿਆ ਗਿਆ ਹੈ। ਇਸੇ ਤਰ੍ਹਾਂ ਓਪਨ ਕੈਟਾਗਰੀ ਵਿਚ ਪਹਿਲਾ ਇਨਾਮ 31000 ਰੁਪਏ ਪਲੱਸ ਟਰਾਫੀ, ਦੂਜਾ ਇਨਾਮ 31000 ਰੁਪਏ ਪਲੱਸ ਟਰਾਫੀ ਅਤੇ ਬੈਸਟ ਪਲੇਅਰਾਂ ਨੂੰ 5100 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਕਲੱਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਕਲੱਬ ਦੇ ਅਹੁਦੇਦਾਰ ਤੇ ਪਿੰਡ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ।