ਬੰਗਾ ਵਿਖੇ ਕਾਂਗਰਸ ਐਸ. ਸੀ. ਵਿਭਾਗ ਦੇ ਆਗੂਆਂ ਦੀ ਵਿਸ਼ੇਸ਼ ਮੀਟਿੰਗ
ਬੰਗਾ, 6 ਅਕਤੂਬਰ (ਧਰਮਵੀਰ ਪਾਲ)-ਬੰਗਾ ਵਿਖੇ ਹਲਕਾ ਬੰਗਾ ਕਾਂਗਰਸ ਦੇ ਐਸ. ਸੀ.
ਬੰਗਾ, 6 ਅਕਤੂਬਰ (ਧਰਮਵੀਰ ਪਾਲ)-ਬੰਗਾ ਵਿਖੇ ਹਲਕਾ ਬੰਗਾ ਕਾਂਗਰਸ ਦੇ ਐਸ. ਸੀ. ਬਲਾਕ ਪ੍ਰਧਾਨਾਂ, ਆਗੂਆਂ ਤੇ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ੍ਰੀਮਤੀ ਬਿਮਲਾ ਦੇਵੀ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਹਲਕਾ ਬੰਗਾ ਦੇ ਐਸ. ਸੀ. ਵਿਭਾਗ ਦੇ ਅਬਜ਼ਰਵਰ ਚੌਧਰੀ ਸੁਖਦੀਪ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ, ਜਿਨ੍ਹਾਂ ਦਾ ਸ੍ਰੀਮਤੀ ਬਿਮਲਾ ਦੇਵੀ ਚੇਅਰਮੈਨ ਐਸ. ਸੀ. ਡਿਪਾਰਟਮੈਂਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੇ ਸਮੂਹ ਆਗੂਆਂ ਵਲੋਂ ਵਿਸ਼ੇਸ਼ ਸਵਾਗਤ ਕੀਤਾ। ਇਸ ਮੌਕੇ ਅਬਜ਼ਰਵਰ ਚੌਧਰੀ ਸੁਖਦੀਪ ਸਿੰਘ ਨੇ ਕਿਹਾ ਕਿ ਬਲਾਕ ਪੱਧਰ ’ਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰ ਬੂਥ ਪੱਧਰ ’ਤੇ ਦਿਨ-ਰਾਤ ਮਿਹਨਤ ਕਰ ਰਹੇ ਹਨ ਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਲੜੇਗੀ ਤੇ ਜਿੱਤ ਹਾਸਲ ਕਰਕੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਈ ਜਾਵੇਗੀ। ਸੁਖਦੀਪ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ 2027 ਦੀਆਂ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ,। ਸ੍ਰੀਮਤੀ ਬਿਮਲਾ ਦੇਵੀ ਤੇ ਅਬਜ਼ਰਵਰ ਸੁਖਦੀਪ ਸਿੰਘ ਨੇ ਕਿਹਾ ਕਿ ਸਾਲ 2022 ਵਿਚ ਆਮ ਆਦਮੀ ਪਾਰਟੀ ਨੂੰ ਸੱਤਾ ਵਿਚ ਲਿਆਉਣ ਤੋਂ ਬਾਅਦ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਕਾਂਗਰਸ ਪਾਰਟੀ ਪ੍ਰਤੀ ਭਰੋਸਾ ਮੁੜ ਮਜ਼ਬੂਤ ਹੋ ਰਿਹਾ ਹੈ। ਇਸ ਮੌਕੇ ਰਜੇਸ਼ਵਰ ਸਿੰਘ ਲਾਲੀ, ਕਮਲਜੀਤ ਬੰਗਾ, ਹਰਭਜਨ ਸਿੰਘ ਭਰੋਲੀ, ਸਾਬਕਾ ਸਰਪੰਚ ਰਾਮ ਲੁਭਾਇਆ, ਸਾਬਕਾ ਸਰਪੰਚ ਸੁੱਚਾ ਰਾਮ, ਸੁਰਿੰਦਰ ਪਾਲ ਸਰਪੰਚ ਜੰਡਿਆਲੀ, ਰਾਜ ਕੁਮਾਰ, ਐਸ. ਸੀ. ਡਿਪਾਰਟਮੈਂਟ ਬਲਾਕ ਬੰਗਾ ਪ੍ਰਧਾਨ, ਅਵਤਾਰ ਸਿੰਘ, ਬਲਵਿੰਦਰ ਸਿੰਘ, ਬਿੱਟੂ ਬੰਗਾ, ਰਣਜੀਤ ਕੁਮਾਰ, ਯੋਗਰਾਜ ਬਹਿਰਾਮ, ਮਾਸਟਰ ਸੁਰਿੰਦਰ ਕੁਮਾਰ, ਰਾਮ ਲਾਲ ਕਾਲਾ ਜੰਡਿਆਲੀ, ਸੰਜੀਵ ਕੁਮਾਰ ਆਦਿ ਹਾਜ਼ਰ ਸਨ।