07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਵਿਦਿਆਰਥੀਆਂ ਦਾ ਨਸ਼ੇ ਨਾਲ ਕੋਈ ਰਿਸ਼ਤਾ ਨਹੀਂ-ਚਮਨ ਸਿੰਘ ਪ੍ਰਾਜੈਕਟ ਡਾਇਰੈਕਟਰ

ਮੁਕੰਦਪੁਰ, 6 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਸਰਕਾਰੀ ਹਾਈ ਸਕੂਲ, ਪਿੰਡ ਜਗਤਪੁਰ ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜਾਗਰੂਕਤਾ ਕੈਂਪ ਲਗਾਇਆ। ਕੈਂਪ ਦੀ ਪ੍ਰਧਾਨਗੀ ਸਵਰਨਜੀਤ ਕੌਰ (ਮੁੱਖ ਅਧਿਆਪਕਾ) ਨੇ ਕੀਤੀ।

Ad Position 21
No active advertisement
ਅਜੀਤ ਡੈਸਕ 07-10-2026
ਮੁਕੰਦਪੁਰ, 6 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਸਰਕਾਰੀ ਹਾਈ ਸਕੂਲ, ਪਿੰਡ ਜਗਤਪੁਰ ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜਾਗਰੂਕਤਾ ਕੈਂਪ ਲਗਾਇਆ। ਕੈਂਪ ਦੀ ਪ੍ਰਧਾਨਗੀ ਸਵਰਨਜੀਤ ਕੌਰ (ਮੁੱਖ ਅਧਿਆਪਕਾ) ਨੇ ਕੀਤੀ। ਇਸ ਮੌਕੇ ’ਤੇ ਚਮਨ ਸਿੰਘ (ਪ੍ਰਾਜੈਕਟ ਡਾਇਰੈਕਟਰ) ਨੇ ਵਿਦਿਆਰਥੀਆਂ ਨੂੰ ਸਭ ਤੋਂ ਪਹਿਲਾਂ ਰੈੱਡ ਕਰਾਸ ਸੰਸਥਾ ਬਾਰੇ ਸੰਖੇਪ ਜਾਣਕਾਰੀ ਦਿੱਤੀ ਕਿ ਇਹ ਸੰਸਥਾ ਇਨਸਾਨੀਅਤ ਨੂੰ ਬਚਾਉਣ ਦਾ ਯਤਨ ਕਰਦੀ ਹੈ ਅਤੇ ਭਾਈ ਘਨੱਈਆ ਜੀ ਦੇ ਜੀਵਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਭ ਤੋਂ ਪਹਿਲਾਂ ਨਸ਼ੇ ਬਾਰੇ ਦੱਸਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਡਾਕਟਰੀ ਸਲਾਹ ਤੋਂ ਬਿਨਾ ਕਿਸੇ ਦਵਾਈ ਜਾਂ ਹੋਰ ਨਸ਼ੀਲੀ ਵਸਤੂ ਦੀ ਵਰਤੋਂ ਕਰਦਾ ਹੈ, ਉਹ ਨਸ਼ਾ ਹੈ। ਉਨ੍ਹਾਂ ਨੇ ਦੱਸਿਆ ਕਿ ਵਿਦਿਆਰਥੀ ਕਿਸੇ ਦੂਸਰੇ ਵਿਅਕਤੀ ਦੇ ਦਿੱਤੇ ਲਾਲਚ ਵਿਚ ਆ ਕੇ ਜਾਂ ਅਣਜਾਣਤਾ ਵਿੱਚ ਨਸ਼ੇ ਦੀ ਵਰਤੋਂ ਕਰਨ ਲੱਗ ਜਾਂਦੇ ਹਨ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ, ਪੰਜਾਬ ਤੇ ਭਾਰਤ ਦੀ ਨਸ਼ਿਆਂ ਬਾਰੇ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦੇ ਕੇ ਹੈਰਾਨ ਕੀਤਾ। ਇਸ ਮੌਕੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਾਰੇ ਹੀ ਵਿਦਿਆਰਥੀਆਂ ਤੇ ਸਮੂਹ ਸਟਾਫ ਨੇ ਨਸ਼ੇ ਤੋਂ ਦੂਰ ਰਹਿਣ ਲਈ ਪ੍ਰਣ ਲਿਆ। ਇਸ ਮੌਕੇ ਸਵਰਨਜੀਤ ਕੌਰ, ਮੁੱਖ ਅਧਿਆਪਕਾ ਨੇ ਆਈ ਹੋਈ ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਅਸੀ ਨਸ਼ਾ ਮੁਕਤ ਭਾਰਤ ਮੁਹਿੰਮ ਤੇ ਯੁੱਧ ਨਸ਼ਿਆਂ ਵਿਰੁੱਧ ਵਿਚ ਪੂਰਨ ਸਹਿਯੋਗ ਕਰਦੇ ਰਹਾਂਗੇ ਅਤੇ ਵਿਦਿਆਰਥੀਆਂ ਨੂੰ ਚੇਤਨ ਕਰਦੇ ਰਹਾਂਗੇ। ਇਸ ਮੌਕੇ ਪਰਵੇਸ਼ ਕੁਮਾਰ, ਸਕੂਲ ਸਟਾਫ ਮੈਂਬਰ ਸੋਨੀਆ ਰਾਣੀ, ਰੇਸ਼ਮ ਰਾਣੀ, ਸੰਦੀਪ ਕੁਮਾਰੀ, ਮੁਹੰਮਦ ਸ਼ਹਿਬਾਜ, ਅਮਨਦੀਪ ਸਿੰਘ, ਹਰਵਿੰਦਰ ਕੁਮਾਰ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਲਾਲੋ ਮਜਾਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ ਅਗਲੀ ਖ਼ਬਰ ਗੁ: ਬਾਬਾ ਅਦਲੀ ਗਰਚਾ ਵਿਖੇ ਗੁਰਮਤਿ ਸਮਾਗਮ ਅੱਜ
Ad Position 24