06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਸਵੱਛਤਾ ਅਭਿਆਨ 2026 ਕਰਵਾਇਆ

ਬੰਗਾ, 6 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪ੍ਰਿੰਸੀਪਲ ਡਾ. ਇੰਦੂ ਰੱਤੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਸਵੱਛਤਾ ਅਭਿਆਨ 2026 ਕਰਵਾਇਆ।

Ad Position 21
No active advertisement
ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕਰਵਾਏ ਸਵੱਛਤਾ ਅਭਿਆਨ ਦਾ ਦ੍ਰਿਸ਼। 07-10-2026
ਬੰਗਾ, 6 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪ੍ਰਿੰਸੀਪਲ ਡਾ. ਇੰਦੂ ਰੱਤੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਸਵੱਛਤਾ ਅਭਿਆਨ 2026 ਕਰਵਾਇਆ। ਇਹ ਅਭਿਆਨ ਰਾਜਨੀਤੀ ਸ਼ਾਸਤਰ ਤੇ ਇਤਿਹਾਸ ਵਿਭਾਗਾਂ ਵਲੋਂ ਚਲਾਇਆ। ਇਸ ਮੌਕੇ ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਵੱਛਤਾ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਸਿਹਤਮੰਦ ਜੀਵਨ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀ ਤੇ ਚੰਗੇ ਨਾਗਰਿਕ ਹੋਣ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ਅਤੇ ਹੋਰਨਾਂ ਨੂੰ ਵੀ ਸਵੱਛਤਾ ਪ੍ਰਤੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਸਵੱਛਤਾ ਸਿਰਫ਼ ਕਿਸੇ ਇਕ ਦਿਨ ਜਾਂ ਅਭਿਆਨ ਤੱਕ ਸੀਮਿਤ ਨਹੀਂ ਹੋਣੀ ਚਾਹੀਦੀ, ਸਗੋਂ ਇਸ ਨੂੰ ਰੋਜ਼ਾਨਾ ਜੀਵਨ ਦੀ ਆਦਤ ਬਣਾਉਣਾ ਜ਼ਰੂਰੀ ਹੈ। ਇਸ ਅਭਿਆਨ ਦੌਰਾਨ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੇ ਸਫ਼ਾਈ ਨਾਲ ਜੁੜੇ ਵੱਖ-ਵੱਖ ਨਾਅਰੇ ਲਗਾ ਕੇ ਕਾਲਜ ਭਾਈਚਾਰੇ ਨੂੰ ਜਾਗਰੂਕ ਕੀਤਾ। ਕਾਲਜ ਦੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਦਿਆਂ ਉਨ੍ਹਾਂ ਨੂੰ ਸਫ਼ਾਈ ਦੇ ਵਿਗਿਆਨਕ ਤੇ ਸਿਹਤ-ਸੰਬੰਧੀ ਪੱਖਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕਾਲਜ ਕੈਂਪਸ ਨੂੰ ਸਾਫ਼ ਰੱਖਣ ਲਈ ਨਿਯਮਿਤ ਤੌਰ ’ਤੇ ਸਫ਼ਾਈ ਗਤੀਵਿਧੀਆਂ ਕਰਵਾਉਣ ਅਤੇ ਵਿਦਿਆਰਥੀਆਂ ਦੀ ਭਾਗੀਦਾਰੀ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ ਗਿਆ। ਇਸ ਅਭਿਆਨ ਦਾ ਉਦੇਸ਼ ਵਿਦਿਆਰਥੀਆਂ ਵਿਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਤੇ ਉਨ੍ਹਾਂ ਨੂੰ ਸਵੱਛ, ਸਿਹਤਮੰਦ ਤੇ ਸੁੰਦਰ ਵਾਤਾਵਰਨ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਸੀ। ਵਿਦਿਆਰਥੀਆਂ ਨੇ ਸਵੱਛਤਾ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਦਾ ਸੰਕਲਪ ਵੀ ਲਿਆ। ਉਨ੍ਹਾਂ ਇਹ ਵਚਨ ਦਿੱਤਾ ਕਿ ਉਹ ਖੁਦ ਸਫ਼ਾਈ ਦੇ ਨਿਯਮਾਂ ਦੀ ਪਾਲਣਾ ਕਰਨਗੇ ਤੇ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਸਮਾਜ ਦੇ ਹੋਰ ਲੋਕਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਜਗਤਪੁਰ ਸਕੂਲ ਦੀ ਫੁੱਟਬਾਲ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਖਿਡਾਰੀ ਸਨਮਾਨਿਤ ਅਗਲੀ ਖ਼ਬਰ ਪਰਗਟ ਸਿੰਘ ਬਣੇ ਫੁੱਲਬੈਕ ਤੋਂ ਸਟਰਾਈਕਰ-ਆਦੋਆਣਾ
Ad Position 24