06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸੰਤ ਬਾਬਾ ਸਤਨਾਮ ਸਿੰਘ ਦੀ ਸਰਪ੍ਰਸਤੀ ਹੇਠ ਨੌਰਾ ਵਿਖੇ ਚੜ੍ਹਦੀ ਕਲਾ ਨਾਲ ਸੰਪੂਰਨ ਹੋਇਆ ਛੇਵਾਂ ਵਿਸ਼ੇਸ਼ ਗੁਰਮਤਿ ਸਮਾਗਮ

ਪੱਲੀ ਝਿੱਕੀ, 6 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਚੱਲ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਦੇ ਛੇਵੇਂ ਵਿਸ਼ੇਸ਼ ਗੁਰਮਤਿ ਸਮਾਗਮ ਸੰਤ ਬਾਬਾ ਸੇਵਾ ਸਿੰਘ ਅਤੇ ਸੰਤ ਬਾਬਾ ਭਾਗ ਸਿੰਘ ਕਿਲਾ ਅਨੰਦਗੜ੍ਹ ਸਾਹਿਬ ਵਾਲਿਆਂ ਦੇ ਜੱਦੀ ਪਿੰਡ ਨੌਰਾ ਵਿਖੇ ਕਰਵਾਏ ਗਏ। ਸਮਾਗਮ ਦੌਰਾਨ ਸੰਤ ਬਾਬਾ ਸਤਨਾਮ ਸਿੰਘ ਖੁਦ ਸਾਰਾ ਦਿਨ ਪਿੰਡ ਵਿਚ ਮੌਜੂਦ ਰਹੇ ਤੇ ਸਾਰੇ ਹੀ ਪ੍ਰਬੰਧ ਉਨ੍ਹਾਂ ਨੇ ਆਪਣੀ ਦੇਖ ਰੇਖ ਹੇਠ ਕਰਵਾਏ।

Ad Position 21
No active advertisement
ਨੌਰਾ ਵਿਖੇ ਸਮਾਗਮ ਦੌਰਾਨ ਕਥਾ ਵਾਚਕ ਭਾਈ ਸੁਖਦੇਵ ਸਿੰਘ ਡੱਲਾ (ਸੱਜੇ) ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਵਾਲਿਆਂ ਦਾ ਸਨਮਾਨ ਕਰਦੇ ਕਮੇਟੀ ਮੈਂਬਰ। ਤਸਵੀਰ : ਕੁਲਦੀਪ ਸਿੰਘ ਪਾਬਲਾ 07-10-2026
ਪੱਲੀ ਝਿੱਕੀ, 6 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਚੱਲ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਦੇ ਛੇਵੇਂ ਵਿਸ਼ੇਸ਼ ਗੁਰਮਤਿ ਸਮਾਗਮ ਸੰਤ ਬਾਬਾ ਸੇਵਾ ਸਿੰਘ ਅਤੇ ਸੰਤ ਬਾਬਾ ਭਾਗ ਸਿੰਘ ਕਿਲਾ ਅਨੰਦਗੜ੍ਹ ਸਾਹਿਬ ਵਾਲਿਆਂ ਦੇ ਜੱਦੀ ਪਿੰਡ ਨੌਰਾ ਵਿਖੇ ਕਰਵਾਏ ਗਏ। ਸਮਾਗਮ ਦੌਰਾਨ ਸੰਤ ਬਾਬਾ ਸਤਨਾਮ ਸਿੰਘ ਖੁਦ ਸਾਰਾ ਦਿਨ ਪਿੰਡ ਵਿਚ ਮੌਜੂਦ ਰਹੇ ਤੇ ਸਾਰੇ ਹੀ ਪ੍ਰਬੰਧ ਉਨ੍ਹਾਂ ਨੇ ਆਪਣੀ ਦੇਖ ਰੇਖ ਹੇਠ ਕਰਵਾਏ। ਸਮਾਗਮਾਂ ਦੀ ਆਰੰਭਤਾ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ। ਉਪਰੰਤ ਭਾਈ ਗੁਰਿੰਦਰ ਸਿੰਘ ਕੋਮਲ ਤੇ ਭਾਈ ਗੁਰਪ੍ਰੀਤ ਸਿੰਘ ਇਲਾਕੇ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ। ਇਨ੍ਹਾਂ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਈ ਗੁਰਮੇਲ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਦੇ ਮਨਾਂ ਨੂੰ ਮੋਹ ਲਿਆ। ਕੀਰਤਨ ਦੀ ਸਮਾਪਤੀ ਉਪਰੰਤ ਪੰਥ ਦੇ ਮਹਾਨ ਤੇ ਪ੍ਰਸਿੱਧ ਕਥਾ ਵਾਚਕ ਗਿਆਨੀ ਸੁਖਦੇਵ ਸਿੰਘ ਡੱਲਾ ਬਾਉਲੀ ਸਾਹਿਬ ਵਾਲਿਆਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।ਸਮਾਪਤੀ ਤੋਂ ਪਹਿਲਾਂ ਸੰਤ ਬਾਬਾ ਸਤਨਾਮ ਸਿੰਘ ਨੇ ਜਿਥੇ ਸੰਗਤਾਂ ਨਾਲ ਸਿਮਰਨ ਦੀ ਸਾਂਝ ਪਾਈ ਉਥੇ ਪਿੰਡ ਨੌਰਾ ਵਿਖੇ ਆਉਣ ਲਈ ਸੰਗਤਾਂ ਦਾ ਧੰਨਵਾਦ ਵੀ ਕੀਤਾ। ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਸੰਗਤਾਂ ਨਾਲ ਆਉਣ ਵਾਲੇ ਗੁਰਮਤਿ ਸਮਾਗਮਾਂ ਤੇ ਮਹਾਨ ਕੀਰਤਨ ਦਰਬਾਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਸਮਾਗਮ ਦੌਰਾਨ ਮੰਚ ਸੰਚਾਲਨ ਦੀ ਸੇਵਾ ਭਾਈ ਤਰਲੋਚਨ ਸਿੰਘ ਖਟਕੜ ਕਲਾਂ ਵਲੋਂ ਨਿਭਾਈ ਗਈ। ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਸੰਤ ਬਾਬਾ ਸਤਨਾਮ ਸਿੰਘ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਸਮਾਗਮ ਦੌਰਾਨ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਬਾਬਾ ਸਵਰਨਜੀਤ ਸਿੰਘ, ਬਾਬਾ ਜਰਨੈਲ ਸਿੰਘ ਨੌਰੇ ਵਾਲੇ, ਦਿਲਬਾਗ ਸਿੰਘ ਪਾਬਲਾ ਸਰਪੰਚ, ਸੁਖਜਿੰਦਰ ਸਿੰਘ ਪੰਚ, ਭਾਈ ਗੁਲਵਿੰਦਰਪਾਲ ਸਿੰਘ ਪ੍ਰਧਾਨ ਗੁ: ਬਾਬਾ ਬਿਹਾਰੀ, ਸਤਵਿੰਦਰ ਸਿੰਘ ਨੌਰਾ ਸਕੱਤਰ, ਜਸਵਿੰਦਰ ਸਿੰਘ ਸੋਨੀ, ਠੇਕੇਦਾਰ ਮਹਿੰਦਰ ਸਿੰਘ, ਜਥੇਦਾਰ ਸੁੱਚਾ ਸਿੰਘ, ਢਾਡੀ ਧੰਨਾ ਸਿੰਘ, ਭਾਈ ਜੋਗਾ ਸਿੰਘ ਢਾਹਾਂ, ਸੁਖਵਿੰਦਰ ਸਿੰਘ ਰਾਜਾ ਲਧਾਣਾ ਉੱਚਾ, ਊਧਮ ਸਿੰਘ ਗੋਬਿੰਦਪੁਰ, ਸੁਖਵਿੰਦਰ ਸਿੰਘ ਗੋਬਿੰਦਪੁਰ, ਹਰਜਿੰਦਰ ਸਿੰਘ ਅਟਾਰੀ, ਕੁਲਜਿੰਦਰਜੀਤ ਸਿੰਘ ਸੋਢੀ ਬੰਗਾ, ਸਤਵੀਰ ਸਿੰਘ ਗੋਨੀ , ਗੁਰਦੀਪ ਸਿੰਘ ਪੱਲੀ ਝਿੱਕੀ ਤੋਂ ਇਲਾਵਾ ਸੁਸਾਇਟੀ ਸਰਪ੍ਰਸਤ ਉਤਮ ਸਿੰਘ ਸੇਠੀ, ਉਪ ਮੁੱਖ ਸੇਵਾਦਾਰ ਦੀਦਾਰ ਸਿੰਘ ਡੀ. ਐਸ. ਪੀ., ਪਰਵਿੰਦਰ ਸਿੰਘ ਕੰਵਲ, ਜਗਦੀਪ ਸਿੰਘ ਕੈਸ਼ੀਅਰ, ਬਾਬਾ ਗਿਆਨ ਸਿੰਘ, ਜਗਜੀਤ ਸਿੰਘ ਬਾਟਾ, ਇੰਦਰਜੀਤ ਸਿੰਘ ਬਾਹੜਾ, ਮਨਮੋਹਨ ਸਿੰਘ, ਡਾਕਟਰ ਭਗਵਾਨ ਸਿੰਘ, ਦਲਜੀਤ ਸਿੰਘ ਬਡਵਾਲ, ਬਖਸ਼ੀਸ਼ ਸਿੰਘ ਸੈਣੀ, ਰਾਮਪਾਲ ਰਾਏ, ਗੁਰਪਾਲ ਸਿੰਘ, ਰਮਣੀਕ ਸਿੰਘ, ਕੁਲਜੀਤ ਸਿੰਘ ਖਾਲਸਾ, ਹਰਿੰਦਰ ਸਿੰਘ ਹਾਈਵੇ, ਅਮਰੀਕ ਸਿੰਘ ਸੇਠੀ ਤੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਢੱਕਮਜਾਰਾ ’ਚ ਪਟਕੇ ਦੀ ਕੁਸ਼ਤੀ ਸਾਹਿਲ ਕੁਹਾਲੀ ਨੇ ਜਿੱਤੀ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਭਾਰਟਾ ਖੁਰਦ ਵਿਖੇ ਕਰਵਾਏ ਬੱਚਿਆਂ ਦੇ ਸਟਬਲ ਬਰਨਿੰਗ ਸੰਬੰਧੀ ਚਾਰਟ ਮੁਕਾਬਲੇ
Ad Position 24