ਗੁਰਮਤਿ ਸਮਾਗਮ 8 ਤੋਂ 10 ਤੱਕ
ਪੱਲੀ ਝਿੱਕੀ, 7 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਬਾਬਾ ਨੰਦ ਸਿੰਘ ਅਤੇ ਬਾਬਾ ਗੁਲਾਬ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ 8 ਅਕਤੂਬਰ ਤੋਂ ਲੈ ਕੇ 10 ਅਕਤੂਬਰ ਤੱਕ ਗੁਰਦੁਆਰਾ ਗੁਲਾਬ ਆਸ਼ਰਮ ਠਾਠ ਨਾਨਕਸਰ ਨੌਰਾ ਵਿਖੇ ਬੜੀ ਸ਼ਰਧਾ ਪੂਰਵਕ ਨਾਲ ਕਰਵਾਇਆ ਜਾ ਰਿਹਾ ਹੈ। ਗੁਰੂ ਘਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਜਰਨੈਲ ਸਿੰਘ ਨੌਰਾ ਨੇ ਦੱਸਿਆ ਕਿ ਅਖੰਡ ਪਾਠ ਸਾਹਿਬ ਦੇ ਭੋਗ 8 ਅਕਤੂਬਰ ਦਿਨ ਵੀਰਵਾਰ ਨੂੰ ਪਾਏ ਜਾਣਗੇ।
ਬ
ਬਾਬਾ ਜਰਨੈਲ ਸਿੰਘ ਨੌਰਾ
08-10-2026
ਪੱਲੀ ਝਿੱਕੀ, 7 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਬਾਬਾ ਨੰਦ ਸਿੰਘ ਅਤੇ ਬਾਬਾ ਗੁਲਾਬ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ 8 ਅਕਤੂਬਰ ਤੋਂ ਲੈ ਕੇ 10 ਅਕਤੂਬਰ ਤੱਕ ਗੁਰਦੁਆਰਾ ਗੁਲਾਬ ਆਸ਼ਰਮ ਠਾਠ ਨਾਨਕਸਰ ਨੌਰਾ ਵਿਖੇ ਬੜੀ ਸ਼ਰਧਾ ਪੂਰਵਕ ਨਾਲ ਕਰਵਾਇਆ ਜਾ ਰਿਹਾ ਹੈ। ਗੁਰੂ ਘਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਜਰਨੈਲ ਸਿੰਘ ਨੌਰਾ ਨੇ ਦੱਸਿਆ ਕਿ ਅਖੰਡ ਪਾਠ ਸਾਹਿਬ ਦੇ ਭੋਗ 8 ਅਕਤੂਬਰ ਦਿਨ ਵੀਰਵਾਰ ਨੂੰ ਪਾਏ ਜਾਣਗੇ। ਉਪਰੰਤ ਲੜੀਵਾਰ ਦੂਜੇ ਅਖੰਡ ਪਾਠ ਆਰੰਭ ਕੀਤੇ ਜਾਣਗੇ ਤੇ 10 ਅਕਤੂਬਰ ਨੂੰ ਪਾਠ ਦੇ ਭੋਗ ਪਾਏ ਜਾਣਗੇ, ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਸੰਤ ਬਾਬਾ ਸਤਨਾਮ ਸਿੰਘ ਨਾਨਕਸਰ ਵਾਲੇ, ਸੰਤ ਬਾਬਾ ਪੰਜਾਬ ਸਿੰਘ ਮਾਧੁਪੁਰ ਵਾਲੇ, ਸੰਤ ਬਾਬਾ ਰਣਜੀਤ ਸਿੰਘ ਛਪਾਰ ਵਾਲੇ, ਭਾਈ ਬਲਦੇਵ ਸਿੰਘ ਵਡਾਲਾ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਹਰੀ ਦਰਬਾਰ ਸੰਗੀਤ ਵਿਦਿਆਲਾ ਅਟਾਰੀ ਵਾਲੇ ਤੇ ਭਾਈ ਰਾਮ ਸਿੰਘ ਹਜ਼ੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਾਲੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਸਿਰਫ ਬੁਲਾਏ ਹੋਏ ਜੱਥਿਆਂ ਨੂੰ ਸਮਾਂ ਦਿੱਤਾ ਜਾਵੇਗਾ।