09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਖੇਡਾਂ ਵਤਨ ਪੰਜਾਬ ਦੀਆਂ ’ਚ ਡੈਰਿਕ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਬੰਗਾ, 8 ਅਕਤੂਬਰ (ਧਰਮਵੀਰ ਪਾਲ)-ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ (ਸੀਜ਼ਨ 4) ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਆਪਣੇ ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਹ ਮੁਕਾਬਲੇ ਸ੍ਰੀ ਹਰਿਗੋਬਿੰਦ ਸਪੋਰਟਸ ਕਲੱਬ, ਭਰੋਵਾਲ ਵਿਖੇ ਕਰਵਾਏ ਗਏ।

Ad Position 21
No active advertisement
ਰੇਲਵੇ ਭਰਤੀ ਸੈੱਲ ਪੂਰਬ ਉੱਤਰ ਰੇਲਵੇ, ਗੋਰਖਪੁਰ ਸਾਲ 2026-27 ਦੇ ਲਈ ਸਕਾਊਟ-ਗਾਈਡ ਕੋਟਾ ਦੇ ਅਧੀਨ ਭਰਤੀ ਰੋਜ਼ਗਾਰ ਸੂਚਨਾ ਨੰ. ਐਨ ਈ ਆਰ/ਆਰ ਆਰ ਸੀ/ਐਸ ਜੀ/2026-27 ਮਿਤੀ: 06.10.2026 09-10-2026
ਬੰਗਾ, 8 ਅਕਤੂਬਰ (ਧਰਮਵੀਰ ਪਾਲ)-ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ (ਸੀਜ਼ਨ 4) ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਆਪਣੇ ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਹ ਮੁਕਾਬਲੇ ਸ੍ਰੀ ਹਰਿਗੋਬਿੰਦ ਸਪੋਰਟਸ ਕਲੱਬ, ਭਰੋਵਾਲ ਵਿਖੇ ਕਰਵਾਏ ਗਏ। ਅੰਡਰ- 14 ਦੇ 62 ਕਿੱਲੋਗ੍ਰਾਮ ਭਾਰ ਵਰਗ ਵਿਚ ਛੇਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਾਸਟਰ ਲਿਵਜੋਤ ਸਿੰਘ ਅਤੇ ਚੌਥੀ ਜਮਾਤ ਦੇ ਮਾਸਟਰ ਇਮਾਨ ਸਿੰਘ ਨੇ ਕੁਸ਼ਤੀ ਦੇ ਮੁਕਾਬਲਿਆਂ ਵਿਚ ਆਪਣੀ ਸ਼ਾਨਦਾਰ ਫੁਰਤੀ, ਤਾਕਤ ਅਤੇ ਤਕਨੀਕ ਦਾ ਪ੍ਰਦਰਸ਼ਨ ਕਰਦਿਆਂ ਵਿਰੋਧੀ ਖਿਡਾਰੀਆਂ ਨੂੰ ਮਾਤ ਦਿੱਤੀ ਅਤੇ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗ਼ਮੇ ਜਿੱਤੇ। ਇਸੇ ਤਰ੍ਹਾਂ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਮਿਸ ਵੰਸ਼ਿਕਾ ਨੇ ਵੇਟਲਿਫਟਿੰਗ ਦੇ 61 ਕਿੱਲੋਗ੍ਰਾਮ ਭਾਰ ਵਰਗ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗ਼ਮਾ ਜਿੱਤਿਆ। ਉਸ ਨੇ ਮੁਕਾਬਲੇ ਦੌਰਾਨ ਆਪਣੀ ਬੇਮਿਸਾਲ ਤਾਕਤ, ਦ੍ਰਿੜ੍ਹ ਇਰਾਦੇ ਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਦੂਜੀ ਜਮਾਤ ਦੀ ਵਿਦਿਆਰਥਣ ਮਿਸ ਮੰਨਤ ਕੌਰ ਨੇ ਕੁਸ਼ਤੀ ਦੇ ਅੰਡਰ- 14, 30 ਕਿੱਲੋਗ੍ਰਾਮ ਭਾਰ ਵਰਗ ਵਿਚ ਤੀਜਾ ਸਥਾਨ ਹਾਸਿਲ ਕਰਕੇ ਕਾਂਸੀ ਦਾ ਤਗ਼ਮਾ ਜਿੱਤਿਆ। ਅਥਲੈਟਿਕਸ ਦੇ ਮੁਕਾਬਲਿਆਂ ਵਿਚ ਨੌਵੀਂ ਜਮਾਤ ਦੇ ਵਿਦਿਆਰਥੀ ਮਾਸਟਰ ਮਨਰਾਜ ਸਿੰਘ ਗੋਸਲ ਨੇ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗ਼ਮਾ ਜਿੱਤਿਆ। ਇਸ ਤੋਂ ਇਲਾਵਾ ਅੱਠਵੀਂ ਜਮਾਤ ਦੀ ਵਿਦਿਆਰਥਣ ਮਿਸ ਸਹਿਜਪ੍ਰੀਤ ਕੌਰ ਤੇ ਛੇਵੀਂ ਜਮਾਤ ਦੇ ਵਿਦਿਆਰਥੀ ਮਾਸਟਰ ਤਨਿਸ਼ ਸ਼ਰਮਾ ਨੇ ਕਰਾਟੇ ਦੇ ਆਪਣੇ-ਆਪਣੇ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨੀਨਾ ਭਾਰਦਵਾਜ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਕੋਚਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਮਿਹਨਤ ਤੇ ਲਗਨ ਦ ੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਉੱਤਮ ਪ੍ਰਦਰਸ਼ਨ ਕਰਨ ਤੇ ਆਪਣੀਆਂ ਪ੍ਰਾਪਤੀਆਂ ਰਾਹੀਂ ਸਕੂਲ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕ ਕਮੇਟੀ ਤੇ ਸਮੂਹ ਸਟਾਫ਼ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ। ਸਕੂਲ ਨੇ ਖੇਡ ਪ੍ਰਤਿਭਾ ਨੂੰ ਨਿਖਾਰਨ ਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਸਹਿਯੋਗ ਦੇਣ ਦੀ ਆਪਣੀ ਵਚਨਬੱਧਤਾ ਦੁਹਰਾਈ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਪੰਜਾਬ ਦਾ ਦਫਤਰ ਬਣਿਆ ਭ੍ਰਿਸ਼ਟਾਚਾਰੀਆਂ ਦਾ ਅੱਡਾ-ਲੱਕੀ, ਆਦੋਆਣਾ ਅਗਲੀ ਖ਼ਬਰ ਪੁਲਿਸ ਨੇ ਦੁਕਾਨਦਾਰਾਂ ਨਾਲ ਮੀਟਿੰਗ ਕਰਕੇ ਗੈਰ-ਸਮਾਜਿਕ ਤੱਤਾਂ ’ਤੇ ਨਕੇਲ ਕੱਸਣ ਦੀ ਕੀਤੀ ਤਿਆਰੀ
Ad Position 24