ਬੜਵਾ ’ਚ ਬੀਬੀਆਂ ਨੇ ਵਜਾਇਆ ਸਿਆਸੀ ਬਿਗਲ, ਜਥੇਦਾਰ ਹਰਨੇਕ ਸਿੰਘ ਨੇ ਖੋਲ੍ਹਿਆ ਮੋਰਚਾ
ਜਾਡਲਾ, 8 ਅਕਤੂਬਰ (ਹਰਕੰਵਲ ਸਿੰਘ ਕੌਲਗੜ੍ਹ)-ਸ਼੍ਰੋਮਣੀ ਅਕਾਲੀ ਦਲ ਦੀ ਪਿੰਡ ਪੱਧਰ ’ਤੇ ਜਥੇਬੰਦਕ ਸਰਗਰਮੀ ਨੂੰ ਤੇਜ਼ ਕਰਨ ਲਈ ਸਰਕਲ ਪ੍ਰਧਾਨ ਜਥੇਦਾਰ ਹਰਨੇਕ ਸਿੰਘ ਬੜਵਾ ਵਲੋਂ ਆਪਣੇ ਗ੍ਰਹਿ ਵਿਖੇ ਬੀਬੀਆਂ ਦੀ ਵਿਸ਼ੇਸ਼ ਨੁੱਕੜ ਮੀਟਿੰਗ ਕਰਵਾਈ ਗਈ। ਮੀਟਿੰਗ ਦੌਰਾਨ ਉਨ੍ਹਾਂ ਬੀਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ਦੀ ਗੱਲ ਘਰ-ਘਰ ਪਹੁੰਚਾਉਣ ਦੇ ਨਾਲ ਲੋਕਾਂ ਨਾਲ ਸਿੱਧਾ ਰਾਬਤਾ ਹੋਰ ਮਜ਼ਬੂਤ ਕਰਨ ਲਈ ਸਰਗਰਮ ਹੋਣ ਦਾ ਸੱਦਾ ਦਿੱਤਾ।
ਜ
ਜਥੇਦਾਰ ਹਰਨੇਕ ਸਿੰਘ ਬੜਵਾ ਦੇ ਗ੍ਰਹਿ ਵਿਖੇ ਹੋਈ ਨੁੱਕੜ ਮੀਟਿੰਗ ਦੌਰਾਨ ਅਕਾਲੀ ਸਿਆਸਤ ਨੂੰ ਪਿੰਡ-ਪਿੰਡ ਪਹੁੰਚਾਉਣ ਲਈ ਇਕਜੁੱਟ ਹੋਈਆਂ ਬੀਬੀਆਂ।
09-10-2026
ਜਾਡਲਾ, 8 ਅਕਤੂਬਰ (ਹਰਕੰਵਲ ਸਿੰਘ ਕੌਲਗੜ੍ਹ)-ਸ਼੍ਰੋਮਣੀ ਅਕਾਲੀ ਦਲ ਦੀ ਪਿੰਡ ਪੱਧਰ ’ਤੇ ਜਥੇਬੰਦਕ ਸਰਗਰਮੀ ਨੂੰ ਤੇਜ਼ ਕਰਨ ਲਈ ਸਰਕਲ ਪ੍ਰਧਾਨ ਜਥੇਦਾਰ ਹਰਨੇਕ ਸਿੰਘ ਬੜਵਾ ਵਲੋਂ ਆਪਣੇ ਗ੍ਰਹਿ ਵਿਖੇ ਬੀਬੀਆਂ ਦੀ ਵਿਸ਼ੇਸ਼ ਨੁੱਕੜ ਮੀਟਿੰਗ ਕਰਵਾਈ ਗਈ। ਮੀਟਿੰਗ ਦੌਰਾਨ ਉਨ੍ਹਾਂ ਬੀਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ਦੀ ਗੱਲ ਘਰ-ਘਰ ਪਹੁੰਚਾਉਣ ਦੇ ਨਾਲ ਲੋਕਾਂ ਨਾਲ ਸਿੱਧਾ ਰਾਬਤਾ ਹੋਰ ਮਜ਼ਬੂਤ ਕਰਨ ਲਈ ਸਰਗਰਮ ਹੋਣ ਦਾ ਸੱਦਾ ਦਿੱਤਾ। ਜਥੇਦਾਰ ਹਰਨੇਕ ਸਿੰਘ ਬੜਵਾ ਨੇ ਕਿਹਾ ਕਿ ਪਿੰਡ ਪੱਧਰ ’ਤੇ ਮਜ਼ਬੂਤ ਜਥੇਬੰਦੀ ਹੀ ਕਿਸੇ ਵੀ ਸਿਆਸੀ ਮੁਹਿੰਮ ਦਾ ਆਧਾਰ ਬਣਦੀ ਹੈ। ਉਨ੍ਹਾਂ ਕਿਹਾ ਕਿ ਬੀਬੀਆਂ ਦੀ ਸ਼ਮੂਲੀਅਤ ਤੋਂ ਬਿਨਾ ਪਿੰਡਾਂ ਵਿਚ ਜਨਤਕ ਰਾਬਤੇ ਨੂੰ ਹੋਰ ਵਿਸ਼ਾਲ ਰੂਪ ਦੇਣਾ ਸੰਭਵ ਨਹੀਂ। ਉਨ੍ਹਾਂ ਬੀਬੀਆਂ ਨੂੰ ਸਿਰਫ਼ ਮੀਟਿੰਗਾਂ ਤੱਕ ਸੀਮਤ ਰਹਿਣ ਦੀ ਬਜਾਏ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੇ ਮਸਲੇ ਸੁਣਨ ਤੇ ਪਾਰਟੀ ਦੀਆਂ ਨੀਤੀਆਂ ਬਾਰੇ ਸੰਵਾਦ ਕਰਨ ਲਈ ਕਿਹਾ। ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਨਵਾਂਸ਼ਹਿਰ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ ਦੀ ਧਰਮ ਪਤਨੀ ਗੁਰਜੀਤ ਕੌਰ ਸ਼ੁਕਾਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਵੀ ਬੀਬੀਆਂ ਨੂੰ ਪਾਰਟੀ ਦੀਆਂ ਸਰਗਰਮੀਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਤੇ ਪਿੰਡ ਪੱਧਰ ’ਤੇ ਲੋਕਾਂ ਨਾਲ ਰਾਬਤਾ ਵਧਾਉਣ ਲਈ ਪ੍ਰੇਰਿਤ ਕੀਤਾ। ਜਥੇਦਾਰ ਹਰਨੇਕ ਸਿੰਘ ਬੜਵਾ ਨੇ ਕਿਹਾ ਕਿ ਲੋਕਾਂ ਦੇ ਮਸਲਿਆਂ ਨੂੰ ਸੁਣਨਾ ਅਤੇ ਉਨ੍ਹਾਂ ਦੀ ਆਵਾਜ਼ ਨੂੰ ਸਬੰਧਤ ਮੰਚ ਤੱਕ ਪਹੁੰਚਾਉਣਾ ਜਥੇਬੰਦੀ ਦੀ ਮੁੱਢਲੀ ਜ਼ਿੰਮੇਵਾਰੀ ਹੈ। ਮੀਟਿੰਗ ਵਿਚ ਬੀਬੀ ਪਰਮਜੀਤ ਕੌਰ ਜਨਰਲ ਸਕੱਤਰ, ਬੀਬੂ ਕਿਰਨ, ਪ੍ਰਭਜੋਤ ਸਿੰਘ ਗਰੇਵਾਲ, ਗੁਰਦੀਪ ਸਿੰਘ ਗਗਨ ਬੜਵਾ ਸਕੱਤਰ ਜਨਰਲ ਯੂਥ ਵਿੰਗ ਨਵਾਂਸ਼ਹਿਰ, ਲੇਖਰਾਜ ਸਿੰਘ, ਪਰਮਜੀਤ ਕੌਰ ਸਾਬਕਾ ਸਰਪੰਚ ਬੜਵਾ, ਬਲਵਿੰਦਰ ਕੌਰ, ਬਲਜੀਤ ਕੌਰ ਪੰਚ, ਸਰਜੀਤ ਕੌਰ, ਕੁਲਵਿੰਦਰ ਕੌਰ, ਹਰਭਜਨ ਕੌਰ, ਪ੍ਰਿਤਪਾਲ ਕੌਰ, ਗੁਰਦੇਵ ਕੌਰ, ਕੁਲਵੰਤ ਕੌਰ, ਤਰਸੇਮ ਕੌਰ, ਕਮਲਜੀਤ ਕੌਰ, ਅੰਜਲੀ, ਪਰਵਿੰਦਰ ਕੌਰ, ਆਸ਼ਾ ਰਾਣੀ, ਸੁਰਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਚ ਬੀਬੀਆਂ ਹਾਜ਼ਰ ਸਨ।