08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਯੂਥ ਅਕਾਲੀ ਦਲ ਵਿਚ ਨਵੀਆਂ ਨਿਯੁਕਤੀਆਂ, ਰਮਿੰਦਰਜੀਤ ਸਿੰਘ ਨੂੰ ਭਾਰਟਾ ਕਲਾਂ ਸਰਕਲ ਦੀ ਕਮਾਨ ਅੰਮ੍ਰਿਤਪਾਲ ਸਿੰਘ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਯੂਥ ਅਕਾਲੀ ਦਲ ਦਾ ਜਨਰਲ ਸਕੱਤਰ ਬਣਾਇਆ

ਰਾਹੋਂ, 8 ਅਕਤੂਬਰ (ਉਂਕਾਰ ਸਿੰਘ ਰਾਠੋਰ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਯੂਥ ਅਕਾਲੀ ਦਲ ’ਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਤਹਿਤ ਰਮਿੰਦਰਜੀਤ ਸਿੰਘ ਨੂੰ ਯੂਥ ਅਕਾਲੀ ਦਲ ਦੇ ਭਾਰਟਾ ਕਲਾਂ ਸਰਕਲ ਦਾ ਪ੍ਰਧਾਨ ਅਤੇ ਅੰਮ੍ਰਿਤਪਾਲ ਸਿੰਘ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਜਨਰਲ ਸਕੱਤਰ ਨਿਯੁਕਤ ਕੀਤਾ।

Ad Position 21
No active advertisement
ਅਜੀਤ ਡੈਸਕ 09-10-2026
ਰਾਹੋਂ, 8 ਅਕਤੂਬਰ (ਉਂਕਾਰ ਸਿੰਘ ਰਾਠੋਰ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਯੂਥ ਅਕਾਲੀ ਦਲ ’ਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਤਹਿਤ ਰਮਿੰਦਰਜੀਤ ਸਿੰਘ ਨੂੰ ਯੂਥ ਅਕਾਲੀ ਦਲ ਦੇ ਭਾਰਟਾ ਕਲਾਂ ਸਰਕਲ ਦਾ ਪ੍ਰਧਾਨ ਅਤੇ ਅੰਮ੍ਰਿਤਪਾਲ ਸਿੰਘ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਜਨਰਲ ਸਕੱਤਰ ਨਿਯੁਕਤ ਕੀਤਾ। ਇਸ ਮੌਕੇ ਨਵ-ਨਿਯੁਕਤ ਆਗੂਆਂ ਨੂੰ ਵਧਾਈ ਦਿੰਦਿਆਂ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ ਸਮੇਤ ਪਾਰਟੀ ਆਗੂਆਂ ਨੇ ਆਸ ਪ੍ਰਗਟਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਨੌਜਵਾਨਾਂ ਤੱਕ ਪਹੁੰਚਾਉਣ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣਗੇ। ਇਸ ਮੌਕੇ ਨਵਾਂਸ਼ਹਿਰ ਤੋਂ ਕੌਂਸਲਰ ਪਰਮ ਸਿੰਘ ਖਾਲਸਾ, ਨੌਰਾ ਸਰਕਲ ਤੋਂ ਬਲਦੇਵ ਕਿਸ਼ਨ ਨੌਰਾ ਅਤੇ ਸ਼੍ਰੋਮਣੀ ਅਕਾਲੀ ਦਲ ਨਵਾਂਸ਼ਹਿਰ ਦੇ ਮੀਤ ਪ੍ਰਧਾਨ ਪ੍ਰਭਜੀਤ ਸਿੰਘ ਵੀ ਪਾਰਟੀ ਦਫ਼ਤਰ ਵਿਖੇ ਮੌਜੂਦ ਸਨ। ਆਗੂਆਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਪਾਰਟੀ ਦੀਆਂ ਗਤੀਵਿਧੀਆਂ ਵਿਚ ਹੋਰ ਸਰਗਰਮੀ ਨਾਲ ਕੰਮ ਕਰਨ ਦੀ ਉਮੀਦ ਜਤਾਈ।
Ad Position 22
No active advertisement
ਪਿਛਲੀ ਖ਼ਬਰ ਰਤਨ ਹਸਪਤਾਲ ਜਲੰਧਰ ਵਿਖੇ ਵਿਸ਼ੇਸ਼ ਸਰਜੀਕਲ ਕੈਂਪ 31 ਤੱਕ ਅਗਲੀ ਖ਼ਬਰ ਨੌਵਾਂ ਵਿਸ਼ੇਸ਼ ਗੁਰਮਤਿ ਸਮਾਗਮ ਗੁ: ਕਰਤਾਰਗੜ੍ਹ ਸਾਹਿਬ ਮਹਿਤਪੁਰ ਉਲੱਦਣੀ ਵਿਖੇ 11 ਨੂੰ
Ad Position 24