08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸਰਕਾਰੀ ਆਈ. ਟੀ. ਆਈ. ਸਾਹਿਬਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਲੈਕਚਰ

ਮਜਾਰੀ/ਸਾਹਿਬਾ, 8 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਪੁਲਿਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਆਈ. ਟੀ.

Ad Position 21
No active advertisement
ਅਜੀਤ ਡੈਸਕ 09-10-2026
ਮਜਾਰੀ/ਸਾਹਿਬਾ, 8 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਪੁਲਿਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਆਈ. ਟੀ. ਆਈ. ਸਾਹਿਬਾ ਵਿਖੇ ਨਸ਼ਿਆਂ ਦੀ ਬੁਰਾਈ ਤੋਂ ਦੂਰ ਰਹਿਣ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨ ਵਾਸਤੇ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਲੈਕਚਰ ਕਰਵਾਇਆ। ਇਸ ਮੌਕੇ ਅਮਨਦੀਪ ਸਿੰਘ ਸੋਢੀ ਡੀ. ਐਸ. ਪੀ. ਹੈੱਡਕੁਆਰਟਰ ਨੇ ਸਿੱਖਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਹਨਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਸਾਥੀਆਂ ਅਤੇ ਸਮਾਜ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਆਪਣੇ ਭਵਿੱਖ ਨੂੰ ਸਫਲ ਬਣਾਉਣ ਲਈ ਸਿੱਖਿਆ, ਤਕਨੀਕੀ ਹੁਨਰ, ਖੇਡਾਂ ਤੇ ਰਚਨਾਤਮਕ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਇੰਸਪੈਕਟਰ ਰੁਬਨੀਵ ਬਾਜਵਾ ਥਾਣਾ ਮੁਖੀ ਸਦਰ ਬਲਾਚੌਰ ਨੇ ਸਿੱਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਵਿਅਕਤੀ ਦੇ ਨਾਲ-ਨਾਲ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਸਿਖਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਆਪਣੀ ਸੰਗਤ ਪ੍ਰਤੀ ਸੁਚੇਤ ਰਹਿਣ ਅਤੇ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਸਥਾ ਦੀ ਪ੍ਰਿੰਸੀਪਲ ਹਰਵਿੰਦਰ ਲਾਲ ਨੇ ਪੁਲਿਸ ਵਿਭਾਗ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣ ਲਈ ਸਮੇਂ-ਸਮੇਂ ’ਤੇ ਅਜਿਹੇ ਜਾਗਰੂਕਤਾ ਪ੍ਰੋਗਰਾਮ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸਿੱਖਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਹੁਨਰ ਨੂੰ ਨਿਖਾਰਨ ਤੇ ਇਕ ਚੰਗੇ ਜਿੰਮੇਵਾਰ ਨਾਗਰਿਕ ਵਜੋਂ ਸਮਾਜ ਦੀ ਤਰੱਕੀ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਥਾਣੇਦਾਰ ਹਰਵਿੰਦਰ ਸਿੰਘ ਹੌਲਦਾਰ ਇੰਦਰਜੀਤ ਸਿੰਘ ਕਰਨੈਲ ਸਿੰਘ ਅਤੇ ਹੌਲਦਾਰ ਭਾਗ ਸਿੰਘ ਤੋਂ ਇਲਾਵਾ ਆਈ. ਟੀ. ਆਈ. ਸਟਾਫ ਸਹਾਇਕ ਬਲਬੀਰ ਰਾਮ, ਸੁਖਵਿੰਦਰ ਸਿੰਘ, ਸਤੀਸ਼ ਕੁਮਾਰ, ਸੌਰਭ ਕੁਮਾਰ, ਕੁਲਵਿੰਦਰ ਸਿੰਘ, ਮੋਹਿਤ ਕੁਮਾਰ, ਯਸ਼ਪਾਲ ਕਟਾਰੀਆ, ਦਵਿੰਦਰ ਕੁਮਾਰ ਤੇ ਬਲਵੰਤ ਰਾਮ ਸਮੇਤ ਸਿਖਿਆਰਥੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਆਦਰਸ਼ ਸਕੂਲ ਖਟਕੜ ਕਲਾਂ ਵਿਖੇ ਵਿਸ਼ਵ ਪੁਲਾੜ ਹਫ਼ਤਾ ਮਨਾਇਆ ਅਗਲੀ ਖ਼ਬਰ ਸਵ: ਦਾਰਾ ਦੀ ਬਰਸੀ ’ਤੇ ਮਾਹਿਲ ਗਹਿਲਾ ’ਚ ਖੂਨਦਾਨ ਕੈਂਪ 11 ਨੂੰ
Ad Position 24