08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਨੌਜਵਾਨਾਂ ਅਤੇ ਹਲਕੇ ਦੇ ਲੋਕਾਂ ਦਾ ਕਾਂਗਰਸ ਪਾਰਟੀ ਅੰਦਰ ਦਿਨੋ ਦਿਨ ਵਧ ਰਿਹੈ ਵਿਸ਼ਵਾਸ-ਅਜੇ ਮੰਗੂਪੁਰ

ਬਲਾਚੌਰ, 8 ਅਕਤੂਬਰ (ਨਰੇਸ਼ ਧੌਲ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਏ ਦਿਨ ਨੌਜਵਾਨਾਂ ਤੇ ਹਲਕੇ ਦੇ ਲੋਕਾਂ ਦਾ ਕਾਂਗਰਸ ਪਾਰਟੀ ਅੰਦਰ ਵਿਸ਼ਵਾਸ ਵੱਧ ਰਿਹਾ ਹੈ, ਜਿਸ ਕਾਰਨ ਪਾਰਟੀ ਦੀਆਂ ਜੜ੍ਹਾਂ ਹੋਰ ਵੀ ਮਜ਼ਬੂਤ ਹੋ ਰਹੀਆਂ ਹਨ। ਇਹ ਪ੍ਰਗਟਾਵਾ ਸ਼ਹੀਦ ਭਗਤ ਸਿੰਘ ਨਗਰ ਤੋਂ ਜ਼ਿਲ੍ਹਾ ਪ੍ਰਧਾਨ ਚੌਧਰੀ ਅਜੇ ਮੰਗੂਪੁਰ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ।

Ad Position 21
No active advertisement
ਅਜੀਤ ਡੈਸਕ 09-10-2026
ਬਲਾਚੌਰ, 8 ਅਕਤੂਬਰ (ਨਰੇਸ਼ ਧੌਲ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਏ ਦਿਨ ਨੌਜਵਾਨਾਂ ਤੇ ਹਲਕੇ ਦੇ ਲੋਕਾਂ ਦਾ ਕਾਂਗਰਸ ਪਾਰਟੀ ਅੰਦਰ ਵਿਸ਼ਵਾਸ ਵੱਧ ਰਿਹਾ ਹੈ, ਜਿਸ ਕਾਰਨ ਪਾਰਟੀ ਦੀਆਂ ਜੜ੍ਹਾਂ ਹੋਰ ਵੀ ਮਜ਼ਬੂਤ ਹੋ ਰਹੀਆਂ ਹਨ। ਇਹ ਪ੍ਰਗਟਾਵਾ ਸ਼ਹੀਦ ਭਗਤ ਸਿੰਘ ਨਗਰ ਤੋਂ ਜ਼ਿਲ੍ਹਾ ਪ੍ਰਧਾਨ ਚੌਧਰੀ ਅਜੇ ਮੰਗੂਪੁਰ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਦਾ ਨੌਜਵਾਨ ਹੁਣ ਆਮ ਆਦਮੀ ਪਾਰਟੀ ਦੇ ਝਾਂਸਿਆਂ ਤੋਂ ਪੂਰੀ ਤਰਾਂ ਬਾਹਰ ਨਿੱਕਲ ਚੁੱਕਿਆ ਹੈ ਅਤੇ ਕਾਂਗਰਸ ਪਾਰਟੀ ’ਤੇ ਮੁੜ ਵਿਸ਼ਵਾਸ ਜਤਾ ਰਿਹਾ ਹੈ। ਹਲਕੇ ਅੰਦਰ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਪਿੰਡ ਰੈਲਮਾਜਰਾ ਤੋਂ ਜਗਤਾਰ ਖਾਨ ਦੇ ਯਤਨਾਂ ਸਦਕਾ ਸ਼ਨੀ ਬਾਵਾ, ਕਾਲ਼ੀ ਵਿਜੇ, ਮਨੋਹਰੀ ਚੌਧਰੀ, ਰਵੀਨਾਈ ਪਿੰਕਾ, ਰਾਣਾ ਰਾਵੀ, ਉਮਾ ਕਾਕਾ ਰਾਣਾ, ਪੂਰਨੇ ਚੌਧਰੀ, ਰਿੰਕੂ ਕੁਮਾਰ ਆਦਿ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਪਰਿਵਾਰਾਂ ਸਮੇਤ ਕਾਂਗਰਸ ਪਰਿਵਾਰ ਵਿਚ ਵਾਧਾ ਕਰਦੇ ਹੋਏ ਕਾਂਗਰਸ ਪਾਰਟੀ ਦਫ਼ਤਰ ਬਲਾਚੌਰ ਵਿਖੇ ਅਜੇ ਮੰਗੂਪੁਰ ਦੀ ਅਗਵਾਈ ਹੇਠ ਪਾਰਟੀ ਵਿਚ ਸ਼ਾਮਿਲ ਹੋਏ। ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਨੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਜਾਣੂੰ ਕਰਵਾਇਆ। ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਥੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਕਾਂਗਰਸ ਪਾਰਟੀ ਉਨ੍ਹਾਂ ਲਈ ਹਰ ਸਮੇਂ ਹਾਜ਼ਰ ਰਹੇਗੀ। ਅਜੇ ਮੰਗੂਪੁਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਲੋਕਾਂ ਦਾ ਕਾਂਗਰਸ ਪਾਰਟੀ ਵੱਲ ਵੱਧ ਰਿਹਾ ਵਿਸ਼ਵਾਸ ਕਾਂਗਰਸ ਪਾਰਟੀ ਦੀ ਜਿੱਤ ’ਤੇ ਪੱਕੀ ਮੋਹਰ ਲਗਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸੂਫ਼ੀ ਸੰਤ ਸਮਾਜ ਵਲੋਂ ਸੂਫ਼ੀ ਸੰਤ ਸੰਮੇਲਨ ਅੱਜ-ਬਾਬਾ ਦੀਪਕ ਸ਼ਾਹ ਅਗਲੀ ਖ਼ਬਰ ਆਦਰਸ਼ ਸਕੂਲ ਖਟਕੜ ਕਲਾਂ ਵਿਖੇ ਵਿਸ਼ਵ ਪੁਲਾੜ ਹਫ਼ਤਾ ਮਨਾਇਆ
Ad Position 24