ਘਰ-ਘਰ ਦਸਤਕ, ਲੋਕਾਂ ਦੇ ਮਸਲੇ ਕੇਂਦਰ ’ਚ-ਗਗਨ ਬੜਵਾ ਨੇ ਖੋਲ੍ਹੇ ਅਕਾਲੀ ਮੁਹਿੰਮ ਦੇ ਪੱਤੇ
ਜਾਡਲਾ, 9 ਅਕਤੂਬਰ (ਹਰਕੰਵਲ ਸਿੰਘ ਕੌਲਗੜ੍ਹ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਾਰਟੀ ਵਲੋਂ ਵੱਖ-ਵੱਖ ਹਲਕਿਆਂ ਵਿਚ ਚਲਾਈ ਜਾ ਰਹੀ ਡੋਰ-ਟੂ-ਡੋਰ ਮੀਟਿੰਗ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨਾ, ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਸੁਣਨਾ ਅਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਇਹ ਪ੍ਰਗਟਾਵਾ ਯੂਥ ਅਕਾ ਲੀ ਦਲ ਨਵਾਂਸ਼ਹਿਰ ਦੇ ਸਕੱਤਰ ਜਨਰਲ ਗੁਰਦੀਪ ਸਿੰਘ ਗਗਨ ਬੜਵਾ ਨੇ ਜਾਡਲਾ ਵਿਖੇ ਕੀਤਾ।
ਜਾਡਲਾ, 9 ਅਕਤੂਬਰ (ਹਰਕੰਵਲ ਸਿੰਘ ਕੌਲਗੜ੍ਹ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਾਰਟੀ ਵਲੋਂ ਵੱਖ-ਵੱਖ ਹਲਕਿਆਂ ਵਿਚ ਚਲਾਈ ਜਾ ਰਹੀ ਡੋਰ-ਟੂ-ਡੋਰ ਮੀਟਿੰਗ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨਾ, ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਸੁਣਨਾ ਅਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਇਹ ਪ੍ਰਗਟਾਵਾ ਯੂਥ ਅਕਾ ਲੀ ਦਲ ਨਵਾਂਸ਼ਹਿਰ ਦੇ ਸਕੱਤਰ ਜਨਰਲ ਗੁਰਦੀਪ ਸਿੰਘ ਗਗਨ ਬੜਵਾ ਨੇ ਜਾਡਲਾ ਵਿਖੇ ਕੀਤਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਲੋਕਾਂ ਨਾਲ ਸਿੱਧਾ ਸੰਵਾਦ ਰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਸਿਰਫ਼ ਲੋਕਾਂ ਨਾਲ ਮੁਲਾਕਾਤ ਕਰਨ ਤੱਕ ਸੀਮਤ ਨਹੀਂ, ਸਗੋਂ ਲੋਕਾਂ ਦੇ ਵਿਚਾਰਾਂ ਨੂੰ ਸੁਣਨ ਤੇ ਉਨ੍ਹਾਂ ਨੂੰ ਜਥੇਬੰਦਕ ਪੱਧਰ ’ਤੇ ਉਠਾਉਣ ਦਾ ਇਕ ਸਾਧਨ ਵੀ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਮੁਹਿੰਮ ਰਾਹੀਂ ਲੋਕ ਸਮੱਸਿਆਵਾਂ ਨੂੰ ਪਾਰਟੀ ਦੇ ਮੈਨੀਫੈਸਟੋ ਵਿੱਚ ਵਿਸ਼ੇਸ਼ ਥਾਂ ਦਿੱਤੀ ਜਾਵੇਗੀ।