09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਬਿੱਕਰ ਸਿੰਘ ਇਟਲੀ ਸਰਪੰਚਾਂ ਦੇ ਪਰਿਵਾਰ ਵਲੋਂ ਛਿੰਝ ਮੇਲੇ ਵਾਸਤੇ 51000 ਰੁਪਏ ਦੀ ਰਾਸ਼ੀ ਪ੍ਰਬੰਧਕਾਂ ਨੂੰ ਭੇਟ

ਔੜ/ਝਿੰਗੜਾਂ, 9 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡ ਝਿੰਗੜਾਂ ਦੇ ਐਨ. ਆਰ.

Ad Position 21
No active advertisement
ਅਜੀਤ ਡੈਸਕ 10-10-2026
ਔੜ/ਝਿੰਗੜਾਂ, 9 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡ ਝਿੰਗੜਾਂ ਦੇ ਐਨ. ਆਰ. ਆਈ. ਸਮਾਜ ਸੇਵੀ ਬਿੱਕਰ ਸਿੰਘ ਇਟਲੀ, ਬੱਦਰੀ ਦਾਸ, ਸਿਕੰਦਰ ਪਾਲ ਤੇ ਸੁਰਜੀਤ ਸਿੰਘ ਝਿੰਗੜ ਇਟਲੀ ਸਾਬਕਾ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਪੁੱਤਰ ਦਰਸ਼ਨ ਰਾਮ ਇਟਲੀ ਸਰਪੰਚਾਂ ਦੇ ਪਰਿਵਾਰ ਵਲੋਂ ਪਿੰਡ ਵਾਸੀਆਂ ਵਲੋਂ 14 ਅਕਤੂਬਰ ਨੂੰ ਕਰਵਾਏ ਜਾ ਰਹੇ ਛਿੰਝ ਮੇਲੇ ਵਾਸਤੇ ਉਨ੍ਹਾਂ ਦੇ ਪੁੱਤਰ ਸ਼ਮਸ਼ੇਰ ਸਿੰਘ ਜੈਕਸ਼ਨ ਵਲੋਂ 51000 ਰੁਪਏ ਦੀ ਰਾਸ਼ੀ ਸੰਤੋਖ ਸਿੰਘ ਗਰੇਵਾਲ ਪ੍ਰਧਾਨ ਸਹਿਕਾਰੀ ਸਭਾ, ਸੁਖਵਿੰਦਰ ਸਿੰਘ ਛਿੰਦਾ, ਸੁੱਚਾ ਸਿੰਘ ਝਿੰਗੜ ਐਲ. ਆਈ. ਸੀ., ਨਿਰਮਲ ਸਿੰਘ ਢੰਡਾ, ਕਸ਼ਮੀਰ ਸਿੰਘ ਪੱਪੂ, ਗੁਰਦੇਵ ਰਾਮ ਪੰਚ, ਕ੍ਰਿਸ਼ਨ ਕੁਮਾਰ, ਅਸ਼ੋਕ ਕੁਮਾਰ, ਜਸਪਾਲ ਸਿੰਘ ਢਿੱਲੋਂ, ਅੰਮ੍ਰਿਤਪਾਲ ਸਿੰਘ, ਰਣਜੀਤ ਸਿੰਘ ਆਦਿ ਸਾਥੀਆਂ ਨੂੰ ਭੇਟ ਕੀਤੀ। ਉਨ੍ਹਾਂ ਸਮਾਜ ਸੇਵੀ ਬਿੱਕਰ ਸਿੰਘ ਇਟਲੀ ਸਰਪੰਚਾਂ ਦੇ ਪਰਿਵਾਰ ਵਲੋਂ ਛਿੰਝ ਮੇਲੇ ਵਾਸਤੇ ਸਹਿਯੋਗ ਦੇਣ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਰਿਵਾਰ ਵਿਦੇਸ਼ ਵਿਚ ਬੈਠਾ ਹੋਇਆ ਵੀ ਆਪਣੀ ਜਨਮ ਭੂਮੀ ਨਾਲ ਜੁੜੀਆਂ ਮੋਹ ਦੀਆਂ ਤੰਦਾਂ ਨੂੰ ਹਮੇਸ਼ਾ ਯਾਦ ਰੱਖਦੇ ਹੋਏ ਹਰ ਨੇਕ ਕਾਰਜ ਵਿਚ ਆਪਣਾ ਵਡਮੁੱਲਾ ਯੋਗਦਾਨ ਪਾ ਕੇ ਆਪਣੀ ਦਸਾਂ ਨਹੁੰਆਂ ਦੀ ਕਿਰਤ ਕਮਾਈ ਨੂੰ ਸਫਲ ਬਣਾਉਂਦੇ ਹਨ। ਉਨ੍ਹਾਂ ਦਾਨੀ ਪਰਿਵਾਰ ਦੀ ਇਸ ਕੀਤੇ ਜਾਂਦੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸੰਨੀ ਢੰਡਾ, ਜਸਕਰਨ ਸਿੰਘ, ਕਾਕਾ, ਚਰਨਜੀਤ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਸਮੀਤ ਸਿੰਘ ਅਭੀ ਨਾਰੰਗ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣੇ ਅਗਲੀ ਖ਼ਬਰ ਫ਼ੋਰਮ ਆਫ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ ਨਵਾਂਸ਼ਹਿਰ ਵਲੋਂ ਹੱਕੀ ਮੰਗਾਂ ਨੂੰ ਪੂਰੀਆਂ ਕਰਨ ਦੀ ਮੰਗ
Ad Position 24