09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਹੋਇਆ ਅਕਾਦਮਿਕ ਵਿਚਾਰ ਚਰਚਾ ਸਮਾਗਮ

ਬੰਗਾ, 9 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਰਸਾਇਣ ਵਿਗਿਆਨ ਵਿਭਾਗ ਵਲੋਂ ਪ੍ਰਿੰਸੀਪਲ ਡਾ. ਇੰਦੂ ਰੱਤੀ ਦੀ ਅਗਵਾਈ ’ਚ ਵਿਦਿਆਰਥੀਆਂ ਨੂੰ ਉੱਚ ਸਿੱਖਿਆ, ਵਿਗਿਆਨਕ ਖੋਜ ਤੇ ਅੰਤਰਰਾਸ਼ਟਰੀ ਪੱਧਰ ’ਤੇ ਉੱਤਮਤਾ ਹਾਸਿਲ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਅਕਾਦਮਿਕ ਵਿਚਾਰ-ਚਰਚਾ ਕਰਵਾਈ ਗਈ।

Ad Position 21
No active advertisement
ਸਮਾਗਮ ਦੇ ਮੁੱਖ ਬੁਲਾਰੇ ਡਾ. ਸੁਖਦੀਪ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਡਾ. ਇੰਦੂ ਰੱਤੀ ਨਾਲ ਸਟਾਫ ਮੈਂਬਰਾਨ। ਤਸਵੀਰ : ਕਰਮ ਲਧਾਣਾ 10-10-2026
ਬੰਗਾ, 9 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਰਸਾਇਣ ਵਿਗਿਆਨ ਵਿਭਾਗ ਵਲੋਂ ਪ੍ਰਿੰਸੀਪਲ ਡਾ. ਇੰਦੂ ਰੱਤੀ ਦੀ ਅਗਵਾਈ ’ਚ ਵਿਦਿਆਰਥੀਆਂ ਨੂੰ ਉੱਚ ਸਿੱਖਿਆ, ਵਿਗਿਆਨਕ ਖੋਜ ਤੇ ਅੰਤਰਰਾਸ਼ਟਰੀ ਪੱਧਰ ’ਤੇ ਉੱਤਮਤਾ ਹਾਸਿਲ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਅਕਾਦਮਿਕ ਵਿਚਾਰ-ਚਰਚਾ ਕਰਵਾਈ ਗਈ। ਇਸ ਮੌਕੇ ਕਾਲਜ ਦੇ ਸਾਬਕਾ ਵਿਦਿਆਰਥੀ ਤੇ ਜਰਮਨੀ ਦੀ ਤਕਨੀਕੀ ਯੂਨੀਵਰਸਿਟੀ ਇਲਮੇਨਾਉ ਵਿਖੇ ਰਿਸਰਚ ਗਰੁੱਪ ਦੇ ਮੁਖੀ ਵਜੋਂ ਸੇਵਾਵਾਂ ਨਿਭਾਅ ਰਹੇ ਡਾ. ਸੁਖਦੀਪ ਸਿੰਘ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨਾਲ ਆਪਣੇ ਖੋਜ-ਅਨੁਭਵ ਸਾਂਝੇ ਕੀਤੇ। ਪ੍ਰਿੰ. ਡਾ. ਇੰਦੂ ਰੱਤੀ ਨੇ ਮੁੱਖ ਵਕਤਾ ਦਾ ਸਵਾਗਤ ਕਰਦਿਆਂ ਕਿਹਾ ਕਿ ਆਪਣੇ ਹੀ ਕਾਲਜ ਦੇ ਵਿਦਿਆਰਥੀ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਵਿਗਿਆਨਕ ਖੇਤਰ ਵਿੱਚ ਉੱਚ ਮੁਕਾਮ ਹਾਸਿਲ ਕਰਦੇ ਦੇਖਣਾ ਸੰਸਥਾ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ‘ਸੁਪਨਾ ਦੇਖੋ, ਖੋਜ ਕਰੋ ਅਤੇ ਉੱਤਮਤਾ ਹਾਸਿਲ ਕਰੋ’ ਦੀ ਭਾਵਨਾ ਨਾਲ ਅੱਗੇ ਵਧਣ ਲਈ ਉਤਸ਼ਾਹਿਤ ਕਰਦੇ ਹਨ। ਡਾ. ਸੁਖਦੀਪ ਸਿੰਘ ਨੇ ਬਾਇਓ ਔਰਗੈਨਿਕ ਕਮਿਸਟਰੀ, ਬਾਇਓ ਐਕਟਿਵ ਸਰਫੇਸ, ਪੌਲੀਮਰ ਬਾਇਓ ਕੌਨਜੂਕੇਟਸ ਅਤੇ ਸਮਾਰਟ ਬਾਇਓ ਮਟੀਰੀਅਲਸ ਵਰਗੇ ਵਿਗਿਆਨਕ ਖੋਜ ਖੇਤਰਾਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਵਿਕਸਿਤ ਕਰਨ, ਖੋਜ ਪ੍ਰਤੀ ਰੁਚੀ ਪੈਦਾ ਕਰਨ ਤੇ ਉੱਚ ਸਿੱਖਿਆ ਦੇ ਵਿਸ਼ਵ ਪੱਧਰੀ ਮੌਕਿਆਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਡਾ. ਸੁਖਦੀਪ ਸਿੰਘ ਨੇ ਕਿਹਾ ਕਿ ਸਫ਼ਲਤਾ ਲਈ ਸੁਪਨਾ ਦੇਖਣ ਦੇ ਨਾਲ-ਨਾਲ ਉਸ ਨੂੰ ਹਾਸਲ ਕਰਨ ਲਈ ਨਿਰੰਤਰ ਮਿਹਨਤ, ਸਿੱਖਣ ਦੀ ਲਗਨ ਅਤੇ ਖੋਜੀ ਸੋਚ ਜ਼ਰੂਰੀ ਹੈ। ਉਨ੍ਹਾਂ ਆਪਣੇ ਨਿੱਜੀ ਅਕਾਦਮਿਕ ਸਫ਼ਰ ਵੀ ਵਿਦਿਆਰਥੀਆਂ ਨਾਲ ਸਾਂਝਾ ਕੀਤਾ। ਇਸ ਦੌਰਾਨ ਵਿਦਿਆਰਥੀਆਂ ਵਲੋਂ ਕਈ ਸਵਾਲ ਪੁੱਛੇ ਗਏ। ਡਾ. ਸੁਖਦੀਪ ਸਿੰਘ ਨੇ ਵਿਦਿਆਰਥੀਆਂ ਦੇ ਸਾਰੇ ਸਵਾਲਾਂ ਦੇ ਵਿਸਥਾਰਪੂਰਵਕ ਤੇ ਸੰਤੁਸ਼ਟੀਜਨਕ ਜਵਾਬ ਦਿੱਤੇ। ਅੰਤ ਵਿਚ ਵਿਭਾਗ ਮੁਖੀ ਡਾ. ਅੰਮ੍ਰਿਤ ਕੌਰ ਨੇ ਡਾ. ਸੁਖਦੀਪ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖ ਨੈਸ਼ਨਲ ਕਾਲਜ ਬੰਗਾ ਆਪਣੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੋਜ, ਨਵੀਨਤਾ ਤੇ ਵਿਸ਼ਵ ਪੱਧਰੀ ਮੌਕਿਆਂ ਨਾਲ ਜੋੜਨ ਲਈ ਨਿਰੰਤਰ ਯਤਨਸ਼ੀਲ ਰਹੇਗਾ। ਇਸ ਮੌਕੇ ਡਾ. ਜਯੋਤੀ ਪ੍ਰਕਾਸ਼ ਅਤੇ ਸਮੂਹ ਵਿਭਾਗੀ ਸਟਾਫ ਵਿਸ਼ੇਸ਼ ਤੌਰ ਤੇ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਝੰਡੂਪੁਰ ਵਿਖੇ ਆਮ ਆਦਮੀ ਪਾਰਟੀ ਦੀ ਹੋਈ ਲੋਕ ਮਿਲਣੀ’ ਨੂੰ ਭਰਵਾਂ ਹੁੰਗਾਰਾ-ਸ਼ਿਵ ਕਰਨ ਚੇਚੀ ਅਗਲੀ ਖ਼ਬਰ ਜਸਮੀਤ ਸਿੰਘ ਅਭੀ ਨਾਰੰਗ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣੇ
Ad Position 24