10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਇਫਟੂ ਨੇ ਦਿੱਲੀ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਆਗੂਆਂ ਤੇ ਵਰਕਰਾਂ ਨੂੰ ਰਿਹਾਅ ਕਰਨ ਦੀ ਕੀਤੀ ਮੰਗ

ਨਵਾਂਸ਼ਹਿਰ, 10 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ ਤੇ ਸੂਬਾ ਪ੍ਰੈੱਸ ਸਕੱਤਰ ਜਸਬੀਰ ਦੀਪ ਨੇ ਦਿੱਲੀ ਪੁਲਿਸ ਵਲੋਂ ਇਫਟੂ ਦੇ ਕੇਂਦਰੀ ਕਮੇਟੀ ਮੈਂਬਰ ਡਾਕਟਰ ਅਨਿਮੇਸ਼ ਦਾਸ, ਨੌਜਵਾਨ ਭਾਰਤ ਸਭਾ ਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂਆਂ ਸਮੇਤ ਹੋਰ ਬਹੁਤ ਸਾਰੇ ਆਗੂਆਂ ਤੇ ਵਰਕਰਾਂ ਨੂੰ ਗ੍ਰਿਫਤਾਰ ਕਰਨ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਇਕ ਪ੍ਰੈੱਸ ਬਿਆਨ ਰਾਹੀਂ ਇਹ ਮੰਗ ਕਰਦਿਆਂ ਇਫਟੂ ਆਗੂਆਂ ਨੇ ਕਿਹਾ ਹੈ ਕਿ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਜੰਤਰ ਮੰਤਰ ਦਿੱਲੀ ਵਿਖੇ ਪ੍ਰਦਰਸ਼ਨ ਕੀਤਾ ਜਾਣਾ ਸੀ, ਜਿਸ ਨੂੰ ਰੋਕਣ ਲਈ ਭਾਜਪਾ ਦੀ ਦਿੱਲੀ ਪੁਲਿਸ ਨੇ ਸਾਰੀਆਂ ਹੱਦਾਂ ਪਾਰ ਕਰਦਿਆਂ ਸਖ਼ਤ ਰੋਕਾਂ ਲਾ ਦਿੱਤੀਆਂ।

Ad Position 21
No active advertisement
ਅਜੀਤ ਡੈਸਕ 11-10-2026
ਨਵਾਂਸ਼ਹਿਰ, 10 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ ਤੇ ਸੂਬਾ ਪ੍ਰੈੱਸ ਸਕੱਤਰ ਜਸਬੀਰ ਦੀਪ ਨੇ ਦਿੱਲੀ ਪੁਲਿਸ ਵਲੋਂ ਇਫਟੂ ਦੇ ਕੇਂਦਰੀ ਕਮੇਟੀ ਮੈਂਬਰ ਡਾਕਟਰ ਅਨਿਮੇਸ਼ ਦਾਸ, ਨੌਜਵਾਨ ਭਾਰਤ ਸਭਾ ਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂਆਂ ਸਮੇਤ ਹੋਰ ਬਹੁਤ ਸਾਰੇ ਆਗੂਆਂ ਤੇ ਵਰਕਰਾਂ ਨੂੰ ਗ੍ਰਿਫਤਾਰ ਕਰਨ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਇਕ ਪ੍ਰੈੱਸ ਬਿਆਨ ਰਾਹੀਂ ਇਹ ਮੰਗ ਕਰਦਿਆਂ ਇਫਟੂ ਆਗੂਆਂ ਨੇ ਕਿਹਾ ਹੈ ਕਿ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਜੰਤਰ ਮੰਤਰ ਦਿੱਲੀ ਵਿਖੇ ਪ੍ਰਦਰਸ਼ਨ ਕੀਤਾ ਜਾਣਾ ਸੀ, ਜਿਸ ਨੂੰ ਰੋਕਣ ਲਈ ਭਾਜਪਾ ਦੀ ਦਿੱਲੀ ਪੁਲਿਸ ਨੇ ਸਾਰੀਆਂ ਹੱਦਾਂ ਪਾਰ ਕਰਦਿਆਂ ਸਖ਼ਤ ਰੋਕਾਂ ਲਾ ਦਿੱਤੀਆਂ। ਕਈ ਆਗੂਆਂ ਨੂੰ ਤਾਂ ਉਨ੍ਹਾਂ ਦੇ ਘਰਾਂ ਵਿਚੋਂ ਹੀ ਹਿਰਾਸਤ ਵਿਚ ਲੈ ਲਿਆ, ਮੁਜਾਹਰਿਆਂ ਦੇ ਰੂਪ ਵਿਚ ਅੱਗੇ ਵਧਦਿਆਂ ਨੂੰ ਗ੍ਰਿਫਤਾਰ ਕਰ ਲਿਆ। ਕਈ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਤੇ ਮੈਟਰੋ ਬੰਦ ਕਰ ਦਿੱਤੀਆਂ। ਆਗੂਆਂ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸ ਵਿਚ ਕਾਲੇ ਦਿਨ ਵਜੋਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਨੇ ਗ੍ਰਿਫਤਾਰ ਕੀਤੇ ਆਗੂਆਂ ਤੇ ਵਰਕਰਾਂ ਨੂੰ ਫੌਰੀ ਰਿਹਾਅ ਕਰਨ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਸ਼ੁਰੂ, ਡਾਇਆ ਖਾਦ ਦੀ ਕਿੱਲਤ ਨੇ ਕਿਸਾਨਾਂ ਦੀ ਵਧਾਈ ਚਿੰਤਾ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਸਮਾਗਮ
Ad Position 24