11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਸ਼ੁਰੂ, ਡਾਇਆ ਖਾਦ ਦੀ ਕਿੱਲਤ ਨੇ ਕਿਸਾਨਾਂ ਦੀ ਵਧਾਈ ਚਿੰਤਾ

ਮਜਾਰੀ/ਸਾਹਿਬਾ, 10 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਹਾੜ੍ਹੀ ਦੀਆਂ ਫ਼ਸਲਾਂ, ਖ਼ਾਸ ਕਰਕੇ ਬੂਟਿਆਂ ਵਿਚ ਅਗੇਤੀ ਕਣਕ ਤੇ ਸਰ੍ਹੋਂ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ, ਪਰ ਡਾਇਆ ਖਾਦ ਦੀ ਘਾਟ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਦ ਲੈਣ ਲਈ ਕਿਸਾਨਾਂ ਨੂੰ ਇੱਧਰ-ਉੱਧਰ ਭਟਕਣਾ ਪੈ ਰਿਹਾ ਹੈ, ਜਿਸ ਕਾਰਨ ਉਨ੍ਹਾਂ ਵਿਚ ਰੋਸ ਤੇ ਚਿੰਤਾ ਪਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 11-10-2026
ਮਜਾਰੀ/ਸਾਹਿਬਾ, 10 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਹਾੜ੍ਹੀ ਦੀਆਂ ਫ਼ਸਲਾਂ, ਖ਼ਾਸ ਕਰਕੇ ਬੂਟਿਆਂ ਵਿਚ ਅਗੇਤੀ ਕਣਕ ਤੇ ਸਰ੍ਹੋਂ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ, ਪਰ ਡਾਇਆ ਖਾਦ ਦੀ ਘਾਟ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਦ ਲੈਣ ਲਈ ਕਿਸਾਨਾਂ ਨੂੰ ਇੱਧਰ-ਉੱਧਰ ਭਟਕਣਾ ਪੈ ਰਿਹਾ ਹੈ, ਜਿਸ ਕਾਰਨ ਉਨ੍ਹਾਂ ਵਿਚ ਰੋਸ ਤੇ ਚਿੰਤਾ ਪਾਈ ਜਾ ਰਹੀ ਹੈ। ਇਸ ਬਾਰੇ ਕਿਸਾਨਾਂ ਨੇ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਕਿਤੇ ਵੀ ਅਜੇ ਤੱਕ ਕੋਈ ਡਾਇਆ ਖਾਦ ਨਹੀਂ ਆਈ। ਜ਼ਿਲ੍ਹੇ ਦਾ ਬਲਾਚੌਰ ਖੇਤਰ ਐਸਾ ਹੈ ਜਿਥੇ ਲੋਕਾਂ ਵਲੋਂ ਝੋਨਾ ਬੀਜਣਾ ਘੱਟ ਕਰ ਦਿੱਤਾ ਤੇ ਪਾਪੂਲਰ ਹੇਠ ਰਕਬਾ ਵਧਾ ਦਿੱਤਾ ਗਿਆ ਹੈ। ਦਰੱਖਤ ਲੱਗੇ ਇਨ੍ਹਾਂ ਖੇਤਾਂ ਵਿਚ ਅਗੇਤੀ ਕਣਕ ਤੇ ਸਰ੍ਹੋਂ ਬਿਜਾਈ ਕਿਸਾਨਾਂ ਵਲੋਂ ਸ਼ੁਰੂ ਕੀਤੀ ਹੋਈ ਹੈ ਪਰ ਡਾਇਆ ਖਾਦ ਨਾ ਮਿਲਣ ਕਾਰਨ ਕਿਸਾਨਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਇਸ ਬਾਰੇ ਕਿਸਾਨਾਂ ਨੇ ਦੱਸਿਆ ਕਿ ਜੇਕਰ ਫਸਲਾਂ ਦੀ ਬਿਜਈ ਸਮੇਂ ਡਾਇਆ ਖਾਦ ਨਹੀਂ ਪਾਈ ਜਾਂਦੀ ਤਾਂ ਫਸਲਾਂ ਦੇ ਝਾੜ ਨੂੰ ਬਹੁਤ ਫਰਕ ਪੈਂਦਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕਣਕ ਦੀ ਬਿਜਾਈ ਸਮੇਂ ਸਿਰ ਕਰਨ ਲਈ ਖਾਦ ਦੀ ਉਪਲਬਧਤਾ ਬਹੁਤ ਜ਼ਰੂਰੀ ਹੈ। ਜੇਕਰ ਸਮੇਂ ਸਿਰ ਖਾਦ ਨਾ ਮਿਲੀ ਤਾਂ ਬਿਜਾਈ ਦੇ ਕੰਮ ਵਿਚ ਦੇਰੀ ਹੋ ਸਕਦੀ ਹੈ। ਪਹਿਲਾਂ ਹੀ ਖੇਤੀ ਦੀਆਂ ਵਧਦੀਆਂ ਲਾਗਤਾਂ ਕਾਰਨ ਕਿਸਾਨ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਹੁਣ ਖਾਦ ਦੀ ਘਾਟ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ। ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਤੋਂ ਮੰਗ ਕੀਤੀ ਹੈ ਕਿ ਖਾਦ ਦੀ ਸਪਲਾਈ ਜਲਦੀ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨ ਸਮੇਂ ਸਿਰ ਅਗੇਤੀ ਕਣਕ ਤੇ ਸਰ੍ਹੋਂ ਦੀ ਬਿਜਾਈ ਕਰ ਸਕਣ ਤੇ ਉਨ੍ਹਾਂ ਨੂੰ ਖਾਦ ਲਈ ਖੱਜਲ-ਖੁਆਰ ਨਾ ਹੋਣਾ ਪਵੇ।
Ad Position 22
No active advertisement
ਪਿਛਲੀ ਖ਼ਬਰ ਕੋ-ਜਨਰੇਸ਼ਨ ਪਲਾਂਟ ਦਾ ਬਿਜਲੀ ਕੁਨੈਕਸ਼ਨ ਬਹਾਲ ਕਰਵਾਉਣ ਲਈ ਖੰਡ ਮਿੱਲ ਅੱਗੇ ਕਿਸਾਨ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਇਫਟੂ ਨੇ ਦਿੱਲੀ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਆਗੂਆਂ ਤੇ ਵਰਕਰਾਂ ਨੂੰ ਰਿਹਾਅ ਕਰਨ ਦੀ ਕੀਤੀ ਮੰਗ
Ad Position 24