11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਨਵਾਂਸ਼ਹਿਰ, 10 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਹੁਕਮ ਰਾਹੀਂ ਜ਼ਿਲ੍ਹੇ ’ਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਸਥਾਨਾਂ, ਜਲੂਸ, ਬਰਾਤ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ/ਜਨਤਕ ਇਕੱਠਾਂ ਅਤੇ ਵਿੱਦਿਅਕ ਅਦਾਰਿਆਂ ’ਚ ਅਸਲਾ/ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਲਾਈ ਹੈ। ਇਸ ਤੋਂ ਇਲਾਵਾ ਹਥਿਆਰਾਂ ਦੇ ਜਨਤਕ ਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਵੀ ਉਕਤ ਪਾਬੰਦੀ ਲਾਗੂ ਰਹੇਗੀ।

Ad Position 21
No active advertisement
ਅਜੀਤ ਡੈਸਕ 11-10-2026
ਨਵਾਂਸ਼ਹਿਰ, 10 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਹੁਕਮ ਰਾਹੀਂ ਜ਼ਿਲ੍ਹੇ ’ਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਸਥਾਨਾਂ, ਜਲੂਸ, ਬਰਾਤ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ/ਜਨਤਕ ਇਕੱਠਾਂ ਅਤੇ ਵਿੱਦਿਅਕ ਅਦਾਰਿਆਂ ’ਚ ਅਸਲਾ/ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਲਾਈ ਹੈ। ਇਸ ਤੋਂ ਇਲਾਵਾ ਹਥਿਆਰਾਂ ਦੇ ਜਨਤਕ ਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਵੀ ਉਕਤ ਪਾਬੰਦੀ ਲਾਗੂ ਰਹੇਗੀ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਨਤਕ ਥਾਂਵਾਂ ਤੇ ਕਿਸੇ ਵਿਅਕਤੀ ਵਲੋਂ ਨਾਅਰੇ ਲਾਉਣ/ ਭੜਕਾਊ ਭਾਸ਼ਣ ਦੇਣ, ਜਨਤਕ ਥਾਵਾਂ ‘ਤੇ ਬਿਨਾਂ ਪ੍ਰਵਾਨਗੀ ਜਲੂਸ ਕੱਢਣ/ਮੀਟਿੰਗ ਕਰਨ/ਰੈਲੀ ਕਰਨ ’ਤੇ ਪਾਬੰਦੀ ਲਾਈ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਹਾਲਤਾਂ ਵਿਚ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ ਅਗਾਊਂ ਪ੍ਰਵਾਨਗੀ ਲੈ ਕੇ ਜਨਤਕ ਮੀਟਿੰਗਾਂ, ਜਲੂਸ ਜਾਂ ਰੈਲੀ ਕੀਤੀ ਜਾ ਸਕਦੀ ਹੈ। ਇਹ ਹੁਕਮ ਪੁਲਿਸ/ ਆਰਮੀ ਵਰਦੀ ਵਿਚ ਮਿਲਟਰੀ ਅਮਲਾ, ਡਿਊਟੀ ’ਤੇ ਤਾਇਨਾਤ ਕੋਈ ਹੋਰ ਸਰਕਾਰੀ ਕਰਮਚਾਰੀ ਤੇ ਵਿਆਹ/ਸ਼ਾਦੀ/ਸ਼ੋਕਮਈ ਇਕੱਠ/ਧਾਰਮਿਕ ਅਸਥਾਨਾਂ/ਸੰਸਥਾਵਾਂ ਦੇ ਅੰਦਰ-ਪ੍ਰਮਾਤਮਾ/ ਅਕਾਲ ਪੁਰਖ ਦੀ ਉਸਤਿਤ ਸ਼ਬਦ ਕੀਰਤਨ ਕਰਨ ’ਤੇ ਲਾਗੂ ਨਹੀਂ ਹੋਵੇਗਾ। ਇਸ ਤਰ੍ਹਾਂ ਜ਼ਿਲ੍ਹੇ ਵਿਚ ਪੈਂਦੀਆਂ ਬੈਂਕਾਂ ਦੇ ਮੈਨੇਜਰਾਂ ਅਤੇ ਪੈਟਰੋਲ ਪੰਪਾਂ ਦੇ ਮਾਲਕਾਂ ਨੂੰ ਆਪਣੇ-ਆਪਣੇ ਪੈਟਰੋਲ ਪੰਪਾਂ ਅਤੇ ਬੈਂਕਾਂ ਵਿਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ, ਜਿਨ੍ਹਾਂ ਵਿਚ ਘੱਟ ਤੋਂ ਘੱਟ 07 ਦਿਨਾਂ ਦੀ ਰਿਕਾਰਡਿੰਗ ਸਮਰੱਥਾ ਹੋਵੇ।
Ad Position 22
No active advertisement
ਪਿਛਲੀ ਖ਼ਬਰ ਡਾਕਟਰ ਸਤਵਿੰਦਰ ਪਾਲ ਬਿੱਟੂ ਲਗਾਏ ਬੰਗਾ ਹਲਕੇ ਦੇ ਇੰਚਾਰਜ ਅਗਲੀ ਖ਼ਬਰ ਲਿਫਟਿੰਗ ਨਾ ਹੋਣ ਕਾਰਨ ਮੰਡੀਆਂ ’ਚ ਬੋਰੀਆਂ ਦੇ ਅੰਬਾਰ, ਕਿਸਾਨ ਤੇ ਆੜ੍ਹਤੀਏ ਪ੍ਰੇਸ਼ਾਨ
Ad Position 24