11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਰਮਨਦੀਪ ਸਿੰਘ ਥਾਂਦੀ ਜ਼ਿਲ੍ਹਾ ਨਵਾਂਸ਼ਹਿਰ ਦੇ ਯੂਥ ਵਿੰਗ ਦੇ ਪ੍ਰਧਾਨ ਨਿਯੁਕਤ

ਜਾਡਲਾ, 10 ਅਕਤੂਬਰ (ਹਰਕੰਵਲ ਸਿੰਘ ਕੌਲਗੜ੍ਹ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਤੇ ਨੌਜਵਾਨ ਵਰਗ ਨੂੰ ਪਾਰਟੀ ਦੀਆਂ ਸਰਗਰਮੀਆਂ ਵਿਚ ਵਧੇਰੇ ਭੂਮਿਕਾ ਦੇਣ ਦੇ ਮਕਸਦ ਨਾਲ ਪਿੰਡ ਦੌਲਤਪੁਰ ਦੇ ਸਰਪੰਚ ਹਰਮਨਦੀਪ ਸਿੰਘ ਥਾਂਦੀ ਨੂੰ ਜ਼ਿਲ੍ਹਾ ਨਵਾਂਸ਼ਹਿਰ ਦੇ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਉਨ੍ਹਾਂ ਨੂੰ ਜ਼ਿਲ੍ਹੇ ਵਿਚ ਯੂਥ ਵਿੰਗ ਦੀ ਅਗਵਾਈ ਕਰਨ ਤੇ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।

Ad Position 21
No active advertisement
ਅਜੀਤ ਡੈਸਕ 11-10-2026
ਜਾਡਲਾ, 10 ਅਕਤੂਬਰ (ਹਰਕੰਵਲ ਸਿੰਘ ਕੌਲਗੜ੍ਹ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਤੇ ਨੌਜਵਾਨ ਵਰਗ ਨੂੰ ਪਾਰਟੀ ਦੀਆਂ ਸਰਗਰਮੀਆਂ ਵਿਚ ਵਧੇਰੇ ਭੂਮਿਕਾ ਦੇਣ ਦੇ ਮਕਸਦ ਨਾਲ ਪਿੰਡ ਦੌਲਤਪੁਰ ਦੇ ਸਰਪੰਚ ਹਰਮਨਦੀਪ ਸਿੰਘ ਥਾਂਦੀ ਨੂੰ ਜ਼ਿਲ੍ਹਾ ਨਵਾਂਸ਼ਹਿਰ ਦੇ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਉਨ੍ਹਾਂ ਨੂੰ ਜ਼ਿਲ੍ਹੇ ਵਿਚ ਯੂਥ ਵਿੰਗ ਦੀ ਅਗਵਾਈ ਕਰਨ ਤੇ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਨਿਯੁਕਤੀ ਸੰਬੰਧੀ ਪਾਰਟੀ ਦੇ ਹਲਕਾ ਇੰਚਾਰਜ ਪ੍ਰਭਜੋਤ ਸਿੰਘ ਰਾਹੋਂ ਨੇ ਕਿਹਾ ਕਿ ਪਾਰਟੀ ਵਲੋਂ ਨੌਜਵਾਨ ਆਗੂਆਂ ਦੀ ਯੋਗਤਾ ਅਤੇ ਸਮਰੱਥਾ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਪੰਚ ਹਰਮਨਦੀਪ ਸਿੰਘ ਥਾਂਦੀ ਅਗਾਂਹਵਧੂ ਸੋਚ ਵਾਲੇ ਨੌਜਵਾਨ ਆਗੂ ਹਨ ਤੇ ਉਨ੍ਹਾਂ ਦੀ ਨਿਯੁਕਤੀ ਨਾਲ ਜ਼ਿਲ੍ਹੇ ਵਿੱਚ ਯੂਥ ਵਿੰਗ ਦੀਆਂ ਸਰਗਰਮੀਆਂ ਨੂੰ ਹੋਰ ਹੁਲਾਰਾ ਮਿਲੇਗਾ। ਇਸ ਮੌਕੇ ਨਵ - ਨਿਯੁਕਤ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਥਾਂਦੀ ਨੇ ਪਾਰਟੀ ਦੀ ਹਾਈਕਮਾਨ ਤੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਲਗਨ ਤੇ ਤਨਦੇਹੀ ਨਾਲ ਨਿਭਾਉਣਗੇ। ਤਸਵੀਰ 10 ਨਵਾਂਸ਼ਹਿਰ 27
Ad Position 22
No active advertisement
ਪਿਛਲੀ ਖ਼ਬਰ ਸੜੋਆ ਖਰੀਦ ਮੰਡੀ ਦੇ ਪ੍ਰਬੰਧਾਂ ਦਾ ਬੀ. ਡੀ. ਪੀ. ਓ. ਨੇ ਲਿਆ ਜਾਇਜ਼ਾ ਅਗਲੀ ਖ਼ਬਰ ਗਰਚਾ ਮਿਊਜ਼ਿਕ ਇੰਸਟੀਚਿਊਟ ਵਲੋਂ ਬੰਗਾ ਵਿਖੇ ਸੰਗੀਤਕ ਸਮਾਗਮ 24 ਨੂੰ
Ad Position 24