11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸੜੋਆ ਖਰੀਦ ਮੰਡੀ ਦੇ ਪ੍ਰਬੰਧਾਂ ਦਾ ਬੀ. ਡੀ. ਪੀ. ਓ. ਨੇ ਲਿਆ ਜਾਇਜ਼ਾ

ਸੜੋਆ, 10 ਅਕਤੂਬਰ (ਹਰਮੇਲ ਸਹੂੰਗੜਾ)-ਸੜੋਆ ਖਰੀਦ ਮੰਡੀ ਵਿਚ ਪ੍ਰਬੰਧਾਂ ਨੂੰ ਲੈ ਕੇ ਬੀ. ਡੀ.

Ad Position 21
No active advertisement
ਅਜੀਤ ਡੈਸਕ 11-10-2026
ਸੜੋਆ, 10 ਅਕਤੂਬਰ (ਹਰਮੇਲ ਸਹੂੰਗੜਾ)-ਸੜੋਆ ਖਰੀਦ ਮੰਡੀ ਵਿਚ ਪ੍ਰਬੰਧਾਂ ਨੂੰ ਲੈ ਕੇ ਬੀ. ਡੀ. ਪੀ. ਓ. ਸਤਿੰਦਰ ਪਾਲ ਸਿੰਘ ਵਲੋਂ ਮੰਡੀ ਦਾ ਜਾਇਜ਼ਾ ਲਿਆ। ਇਸ ਮੌਕੇ ਮੰਡੀ ਵਿਚ ਕਿਸਾਨਾਂ ਦੀ ਸਹੂਲਤ, ਫ਼ਸਲ ਦੀ ਖਰੀਦ ਤੇ ਹੋਰ ਪ੍ਰਬੰਧਾਂ ਸੰਬੰਧੀ ਜਾਣਕਾਰੀ ਲਈ ਗਈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਝੋਨਾ ਸੁਕਾ ਕੇ ਲਿਆਉਣ ਤਾਂ ਜੋ ਮੰਡੀ ਵਿਚ ਇੰਤਜ਼ਾਰ ਨਾ ਕਰਨਾ ਪਵੇ ਨਾਲ ਉਨ੍ਹਾਂ ਨੇ ਪਾਣੀ, ਬਿਜਲੀ, ਜਨਰੇਟਰ ਤੇ ਬਾਥਰੂਮਾਂ ’ਚ ਲੇਬਰ ਲਈ ਪਾਣੀ ਬਾਰੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ। ਮੰਡੀ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਵੇ, ਇਸ ਲਈ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਏ. ਪੀ. ਓ. ਨੀਰਜ ਕੁਮਾਰ, ਜਸਵਿੰਦਰ ਸਿੰਘ ਨਰੇਗਾ ਜੇਈ, ਆੜਤੀ ਮੱਖਣ ਸਿੰਘ, ਲਾਲ ਸਿੰਘ ਆੜਤੀ, ਅਭੇ ਚੌਧਰੀ ਆੜਤੀ, ਬਲਿਹਾਰ ਸਿੰਘ, ਸਤਵਿੰਦਰ ਸਿੰਘ, ਆੜਤੀ ਰੇਸ਼ਮ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁੱਜੋ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ’ ਚ ਜੋੜ ਮੇਲੇ ਦਾ ਪੋਸਟਰ ਜਾਰੀ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਰਮਨਦੀਪ ਸਿੰਘ ਥਾਂਦੀ ਜ਼ਿਲ੍ਹਾ ਨਵਾਂਸ਼ਹਿਰ ਦੇ ਯੂਥ ਵਿੰਗ ਦੇ ਪ੍ਰਧਾਨ ਨਿਯੁਕਤ
Ad Position 24