ਰਾਜਾ ਸਾਹਿਬ ਪਬਲਿਕ ਸਕੂਲ ਝਿੰਗੜਾਂ ਵਿਖੇ ਸ਼ਿਵ ਕੁਮਾਰ ਬਟਾਲਵੀ ਦਾ ਜਨਮ ਦਿਨ ਮਨਾਇਆ
ਔੜ/ਝਿੰਗੜਾਂ, 11 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ. ਬੀ.
ਔੜ/ਝਿੰਗੜਾਂ, 11 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ. ਬੀ. ਐਸ. ਈ. ਝਿੰਗੜਾਂ ਵਿਖੇ ਸ਼ਿਵ ਕੁਮਾਰ ਬਟਾਲਵੀ ਦਾ ਜਨਮ ਦਿਨ ਮਨਾਇਆ। ਪ੍ਰਿੰਸੀਪਲ ਤਰਜੀਵਨ ਸਿੰਘ ਨੇ ਵਿਦਿਆਰਥੀਆਂ ਤੇ ਸਕੂਲ ਸਟਾਫ਼ ਨੂੰ ਪੰਜਾਬੀ ਸਾਹਿਤ ਦੇ ਮਹਾਨ ਕਵੀ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼ਿਵ ਕੁਮਾਰ ਬਟਾਲਵੀ ਪੰਜਾਬੀ ਦੇ ਪ੍ਰਸਿੱਧ ਕਵੀ, ਲੇਖਕ ਅਤੇ ਨਾਟਕਕਾਰ ਸਨ ਉਨ੍ਹਾਂ ਦੀ ਕਵਿਤਾ ਵਿਚ ਪਿਆਰ ਵਿਛੋੜਾ ਦਰਦ ਕੁਦਰਤ ਅਤੇ ਮਨੁੱਖੀ ਭਾਵਨਾਵਾਂ ਦਾ ਬਹੁਤ ਸੁੰਦਰ ਚਰਿਤਰਣ ਮਿਲਦਾ ਹੈ। ਉਨ੍ਹਾਂ ਦੀਆਂ ਰਚਨਾਵਾਂ ਵਿਚ ਪੀੜਾਂ ਦਾ ਪਰਾਗਾ, ਲਾਜਵੰਤੀ, ਆਟੇ ਦੀਆਂ ਚਿੜੀਆਂ, ਮੈਨੂੰ ਵਿਦਾ ਕਰੋ ਬਿਰਹਾ ਨੂੰ ਸੁਲਤਾਨ ਅਤੇ ਲੂਣਾ ਸ਼ਾਮਿਲ ਹਨ। ਅਧਿਆਪਕਾ ਪ੍ਰੀਤੀ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਉਨ੍ਹਾਂ ਦੀ ਪ੍ਰਸਿੱਧ ਰਚਨਾਵਾਂ ਵਿੱਚੋਂ ਲੂਣਾ ਲਈ ਉਨ੍ਹਾਂ ਨੂੰ 1967 ਵਿਚ ਸਾਹਿਤ ਅਕਾਦਮੀ ਪੁਰਸਕਾਰ ਮਿਲਿਆ। ਉਹ ਇਹ ਸਨਮਾਨ ਪ੍ਰਾਪਤ ਕਰਨ ਵਾਲੇ ਸਭ ਤੋਂ ਘੱਟ ਉਮਰ ਦੇ ਸਾਹਿਤਕਾਰ ਸਨ। ਸ਼ਿਵ ਕੁਮਾਰ ਬਟਾਲਵੀ ਨੂੰ ਉਨ੍ਹਾਂ ਦੀ ਵਿਲੱਖਣ ਕਾਵਿ- ਸ਼ੈਲੀ ਤੇ ਭਾਵਪੂਰਨ ਰਚਨਾਵਾਂ ਕਰਕੇ ਬਿਰਹਾ ਦਾ ਸੁਲਤਾਨ ਵੀ ਕਿਹਾ ਜਾਂਦਾ ਹੈ। ਉਨ੍ਹਾਂ ਦੀ ਕਵਿਤਾ ਅੱਜ ਵੀ ਪੰਜਾਬੀ ਸਾਹਿਤ ਤੇ ਸੰਗੀਤ ਵਿਚ ਆਪਣੀ ਵਿਸ਼ੇਸ਼ ਥਾਂ ਰੱਖਦੀ ਹੈ ਵਿਦਿਆਰਥੀ ਸਕਰਨਵੀਰ ਸਿੰਘ ਤੇ ਹਰਲੀਨ ਕੌਰ ਨੇ ਸ਼ਿਵ ਕੁਮਾਰ ਬਟਾਲਵੀ ਦੇ ਜੀਵਨ ਸੰਬੰਧੀ ਪਰਚਾ ਪੜ੍ਹਿਆ ਕਿ ਬਟਾਲਵੀ ਦਾ ਜੀਵਨ ਭਾਵੇਂ ਛੋਟਾ ਸੀ ਪਰ ਉਨ੍ਹਾਂ ਦੀਆਂ ਰਚਨਾਵਾਂ ਨੇ ਪੰਜਾਬੀ ਸਾਹਿਤ ਨੂੰ ਅਮਰ ਯੋਗਦਾਨ ਦਿੱਤਾ। ਉਨ੍ਹਾਂ ਦੀ ਕਵਿਤਾ ਸਾਨੂੰ ਆਪਣੀ ਮਾਂ ਬੋਲੀ ਸਾਹਿਤ ਤੇ ਸੱਭਿਆਚਾਰ ਨਾਲ ਪਿਆਰ ਕਰਨਾ ਸਿਖਾਉਂਦੀ ਹੈ। ਮੈਨੇਜਰ ਕਮਲਜੀਤ ਸਿੰਘ ਗਰਚਾ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾਵਾਂ ਸਾਹਿਤ ਨੂੰ ਪੜ੍ਹਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨਰਿੰਦਰ ਸਿੰਘ ਗਰਚਾ, ਅਜੇ ਸ਼ਰਮਾ, ਗੁਰਪ੍ਰੀਤ ਸਿੰਘ, ਅਮਨਦੀਪ, ਸੁਖਵਿੰਦਰ ਕੌਰ, ਬਲਵੀਰ ਕੌਰ, ਸਿਮਰਨ, ਹਰਦੀਪ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਰਾਜਵਿੰਦਰ ਆਦਿ ਹਾਜ਼ਰ ਸਨ।