12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਬਲਾਕ ਸੰਮਤੀ ਬਲਾਚੌਰ ਦੀ ਚੇਅਰਮੈਨੀ ਸੰਬੰਧੀ ਹਾਈ ਕੋਰਟ ਵਲੋਂ ਦਿੱਤੀ ਰਾਹਤ ਨਾਲ ਸੱਚਾਈ ਦੀ ਹੋਈ ਜਿੱਤ-ਸਤਨਾਮ ਸਿੰਘ

ਬਲਾਚੌਰ, 11 ਅਕਤੂਬਰ (ਨਰੇਸ਼ ਧੌਲ)-ਬਲਾਚੌਰ ਬਲਾਕ ਸੰਮਤੀ ਦੀ ਚੇਅਰਮੈਨੀ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਪਹਿਲਾਂ ਨਿਯੁਕਤ ਕੀਤੇ ਗਏ ਚੇਅਰਮੈਨ ਨਾਨਕ ਸਿੰਘ ਜੰਡੀ ਨੂੰ ਉਸ ਸਮੇਂ ਵੱਡੀ ਰਾਹਤ ਪ੍ਰਾਪਤ ਹੋਈ ਜਦੋਂ ਉਨ੍ਹਾਂ ਨੂੰ ਹਾਈ ਕੋਰਟ ਨੇ ਸਟੇਅ ਦੇ ਦਿੱਤਾ। ਇਸ ਸੰਬੰਧੀ ਸੀਨੀਅਰ ਅਕਾਲੀ ਆਗੂ ਸੇਵਾ ਮੁਕਤ ਡੀ.

Ad Position 21
No active advertisement
ਅਜੀਤ ਡੈਸਕ 12-10-2026
ਬਲਾਚੌਰ, 11 ਅਕਤੂਬਰ (ਨਰੇਸ਼ ਧੌਲ)-ਬਲਾਚੌਰ ਬਲਾਕ ਸੰਮਤੀ ਦੀ ਚੇਅਰਮੈਨੀ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਪਹਿਲਾਂ ਨਿਯੁਕਤ ਕੀਤੇ ਗਏ ਚੇਅਰਮੈਨ ਨਾਨਕ ਸਿੰਘ ਜੰਡੀ ਨੂੰ ਉਸ ਸਮੇਂ ਵੱਡੀ ਰਾਹਤ ਪ੍ਰਾਪਤ ਹੋਈ ਜਦੋਂ ਉਨ੍ਹਾਂ ਨੂੰ ਹਾਈ ਕੋਰਟ ਨੇ ਸਟੇਅ ਦੇ ਦਿੱਤਾ। ਇਸ ਸੰਬੰਧੀ ਸੀਨੀਅਰ ਅਕਾਲੀ ਆਗੂ ਸੇਵਾ ਮੁਕਤ ਡੀ. ਐਸ. ਪੀ. ਸਤਨਾਮ ਸਿੰਘ ਰਾਜੂ ਮਾਜਰਾ ਨੇ ਕਿਹਾ ਕਿ ਹਾਈ ਕੋਰਟ ਵਲੋਂ ਨਾਨਕ ਸਿੰਘ ਜੰਡੀ ਨੂੰ ਰਾਹਤ ਦੇਣ ਤੋਂ ਇਹ ਸਾਫ ਜਾਹਰ ਹੋ ਰਿਹਾ ਹੈ ਕਿ ਇਹ ਸੱਚਾਈ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਗਲਾ ਫੈਸਲਾ ਅਦਾਲਤੀ ਕਾਰਵਾਈ ਉਪਰੰਤ ਸੁਣਾਇਆ ਜਾਵੇਗਾ ਪਰ ਅਦਾਲਤ ਵਲੋਂ ਦਿੱਤੀ ਗਈ ਰਾਹਤ ਨਾਲ ਮੌਜੂਦਾ ਸਰਕਾਰ ਦੀ ਧੱਕੇਸ਼ਾਹੀ ਵੀ ਜੱਗ ਜ਼ਾਹਿਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਭਾਵੇਂ ਕਿਸੇ ਵੀ ਪਾਰਟੀ ਨਾਲ ਸੰਬੰਧਤ ਹੋਵੇ ਪਰ ਅਜਿਹੀਆਂ ਧੱਕੇਸ਼ਾਹੀਆਂ ਵਿਧਾਨ ਸਭਾ ਹਲਕਾ ਬਲਾਚੌਰ ਦੇ ਇਲਾਕਾ ਵਾਸੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸੁਪਰ ਸਮਾਰਟ ਸਕੂਲ ਬਹਿਰਾਮ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ ਅਗਲੀ ਖ਼ਬਰ ਰਾਜਾ ਸਾਹਿਬ ਪਬਲਿਕ ਸਕੂਲ ਝਿੰਗੜਾਂ ਵਿਖੇ ਸ਼ਿਵ ਕੁਮਾਰ ਬਟਾਲਵੀ ਦਾ ਜਨਮ ਦਿਨ ਮਨਾਇਆ
Ad Position 24