12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮਕਸੂਦਪੁਰ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ

ਕਟਾਰੀਆਂ, 11 ਅਕਤੂਬਰ (ਪ੍ਰੇਮੀ ਸੰਧਵਾਂ)-ਸੀਨੀਅਰ ਕਾਂਗਰਸੀ ਟਕਸਾਲੀ ਆਗੂ ਤੇ ਮਾਰਕੀਟ ਕਮੇਟੀ ਬੰਗਾ ਦੇ ਸਾਬਕਾ ਚੇਅਰਮੈਨ ਹਰਬੰਤ ਸਿੰਘ ਮਕਸੂਦਪੁਰ ਦੀ ਅਗਵਾਈ ਹੇਠ ਪਿੰਡ ਮਕਸੂਦਪੁਰ ਵਿਖੇ ਕਾਂਗਰਸੀ ਵਰਕਰਾਂ ਦੀ ਹੋਈ ਮੀਟਿੰਗ ਦੌਰਾਨ 2027 ਦੀਆਂ ਚੋਣਾਂ ’ਚ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ। ਸੀਨੀਅਰ ਕਾਂਗਰਸੀ ਆਗੂ ਹਰਬੰਤ ਸਿੰਘ ਮਕਸੂਦਪੁਰ ਨੇ ਕਿਹਾ ਕਿ ਪੰਜਾਬ ਵਿਚ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ ਕਿਉਂਕਿ ਹਰ ਕਾਂਗਰਸੀ ਵਰਕਰ ਆਪਣੇ ਪੱਧਰ ’ਤੇ ਲੋਕਾਂ ਨੂੰ ਕਾਂਗਰਸ ਦੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂੰ ਕਰਵਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 12-10-2026
ਕਟਾਰੀਆਂ, 11 ਅਕਤੂਬਰ (ਪ੍ਰੇਮੀ ਸੰਧਵਾਂ)-ਸੀਨੀਅਰ ਕਾਂਗਰਸੀ ਟਕਸਾਲੀ ਆਗੂ ਤੇ ਮਾਰਕੀਟ ਕਮੇਟੀ ਬੰਗਾ ਦੇ ਸਾਬਕਾ ਚੇਅਰਮੈਨ ਹਰਬੰਤ ਸਿੰਘ ਮਕਸੂਦਪੁਰ ਦੀ ਅਗਵਾਈ ਹੇਠ ਪਿੰਡ ਮਕਸੂਦਪੁਰ ਵਿਖੇ ਕਾਂਗਰਸੀ ਵਰਕਰਾਂ ਦੀ ਹੋਈ ਮੀਟਿੰਗ ਦੌਰਾਨ 2027 ਦੀਆਂ ਚੋਣਾਂ ’ਚ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ। ਸੀਨੀਅਰ ਕਾਂਗਰਸੀ ਆਗੂ ਹਰਬੰਤ ਸਿੰਘ ਮਕਸੂਦਪੁਰ ਨੇ ਕਿਹਾ ਕਿ ਪੰਜਾਬ ਵਿਚ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ ਕਿਉਂਕਿ ਹਰ ਕਾਂਗਰਸੀ ਵਰਕਰ ਆਪਣੇ ਪੱਧਰ ’ਤੇ ਲੋਕਾਂ ਨੂੰ ਕਾਂਗਰਸ ਦੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂੰ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਕਿਉਂਕਿ ਕਾਂਗਰਸ ਸਰਕਾਰ ਸਮੇਂ ਹਰ ਵਰਗ ਦੇ ਲੋਕਾਂ ਨੇ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਦਾ ਲਾਭ ਪ੍ਰਾਪਤ ਕੀਤਾ। ਇਸ ਮੌਕੇ ਬੂਟਾ ਸਿੰਘ ਬਲਾਕੀਪੁਰ, ਜੋਗਾ ਸਿੰਘ ਕੰਗਰੌੜ, ਬਲਵਿੰਦਰ ਸਿੰਘ ਬੋਇਲ, ਅਮਨਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਦ੍ਰਿਸ਼ਟੀ ਦਿਵਸ ਦੇ ਸੰਦਰਭ ’ਚ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਮਰੀਜ਼ਾਂ ਦੀਆਂ ਅੱਖਾਂ ਦੀ ਸਕ੍ਰੀਨਿੰਗ ਅਗਲੀ ਖ਼ਬਰ ਦਵਿੰਦਰ ਬੇਗ਼ਮਪੁਰੀ ਦਾ ਵਤਨ ਪਰਤਣ ’ਤੇ ਸਵਾਗਤ
Ad Position 24