ਵਿਸ਼ਵ ਦ੍ਰਿਸ਼ਟੀ ਦਿਵਸ ਦੇ ਸੰਦਰਭ ’ਚ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਮਰੀਜ਼ਾਂ ਦੀਆਂ ਅੱਖਾਂ ਦੀ ਸਕ੍ਰੀਨਿੰਗ
ਬੰਗਾ, 11 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ.
ਬੰਗਾ, 11 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੇ ਕੁਮਾਰ ਬਸਰਾ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ। ਇਸ ਮੌਕੇ ਅੱਖਾਂ ਦੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਤੇ ਸਕ੍ਰੀਨਿੰਗ ਕੀਤੀ ਗਈ ਅਤੇ ਲੋੜ ਅਨੁਸਾਰ ਡਾਕਟਰੀ ਸਲਾਹ ਦਿੱਤੀ ਗਈ। ਇਸ ਮੌਕੇ ਅੱਖਾਂ ਦੇ ਮਾਹਿਰ ਡਾ. ਦਵਿੰਦਰ ਢਾਂਡਾ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਆਪਣੀਆਂ ਅੱਖਾਂ ਦੀ ਸਿਹਤ ਪ੍ਰਤੀ ਸੁਚੇਤ ਰਹਿਣ ਅਤੇ ਨਜ਼ਰ ਨਾਲ ਸੰਬੰਧਤ ਕਿਸੇ ਵੀ ਸਮੱਸਿਆ ਨੂੰ ਅਣਗੌਲਿਆ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਖਾਂ ਮਨੁੱਖੀ ਜੀਵਨ ਦਾ ਅਹਿਮ ਅੰਗ ਹਨ ਅਤੇ ਇਨ੍ਹਾਂ ਦੀ ਸਹੀ ਦੇਖਭਾਲ, ਨਿਯਮਿਤ ਜਾਂਚ ਤੇ ਸਮੇਂ ਸਿਰ ਇਲਾਜ ਰਾਹੀਂ ਨਜ਼ਰ ਨਾਲ ਸੰਬੰਧਤ ਕਈ ਸਮੱਸਿਆਵਾਂ ਤੋਂ ਬਚਾਅ ਕੀਤਾ ਜਾ ਸਕਦਾ ਹੈ। ਡਾ. ਦਵਿੰਦਰ ਢਾਂਡਾ ਨੇ ਕਿਹਾ ਕਿ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਤੇ ਨਿਯਮਿਤ ਜਾਂਚ ਨਜ਼ਰ ਦੀ ਸੁਰੱਖਿਆ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਅੱਖਾਂ ਦੀਆਂ ਕਈ ਬਿਮਾਰੀਆਂ ਸ਼ੁਰੂਆਤੀ ਪੜਾਅ ਵਿਚ ਬਿਨ੍ਹਾਂ ਸਪੱਸ਼ਟ ਲੱਛਣਾਂ ਦੇ ਵੀ ਮੌਜੂਦ ਹੋ ਸਕਦੀਆਂ ਹਨ, ਇਸ ਲਈ ਹਰੇਕ ਵਿਅਕਤੀ ਨੂੰ ਸਮੇਂ-ਸਮੇਂ ’ਤੇ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਜ਼ਰ ਧੁੰਦਲੀ ਹੋਣ, ਅੱਖਾਂ ਵਿਚ ਦਰਦ ਜਾਂ ਲਾਲੀ ਰਹਿਣ ਜਾਂ ਨਜ਼ਰ ਵਿਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਆਉਣ ’ਤੇ ਤੁਰੰਤ ਅੱਖਾਂ ਦੇ ਮਾਹਿਰ ਦੀ ਸਲਾਹ ਲੈਣੀ ਚਾਹੀਦੀ ਹੈ। ਸਮੇਂ ਸਿਰ ਜਾਂਚ ਤੇ ਢੁੱਕਵੇਂ ਇਲਾਜ ਨਾਲ ਅੱਖਾਂ ਦੀਆਂ ਬਿਮਾਰੀਆਂ ਦੀ ਪਛਾਣ ਕਰਕੇ ਨਜ਼ਰ ਨੂੰ ਹੋਣ ਵਾਲੇ ਨੁਕਸਾਨ ਦੇ ਖ਼ਤਰੇ ਨੂੰ ਘਟਾਇਆ ਜਾ ਸਕਦਾ ਹੈ। ਇਸ ਮੌਕੇ ਅੱਖਾਂ ਦੇ ਮਾਹਿਰ ਡਾ. ਸਵਰਨਜੀਤ ਸਿੰਘ ਕੁਲਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਨਰਸਿੰਗ ਵਿਦਿਆਰਥਣਾਂ ਮੌਜੂਦ ਸਨ।