12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪਿੰਡ ਉਟਾਲ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਨਵਾਂਸ਼ਹਿਰ, 11 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਕਮੇਟੀ ਦੀ ਮੀਟਿੰਗ ਨਵਾਂਸ਼ਹਿਰ ਦੇ ਨਜ਼ਦੀਕ ਪਿੰਡ ਉਟਾਲ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਦੀ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਤੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੈਂਸ ਨੇ ਦਿੰਦਿਆਂ ਦੱਸਿਆ ਪੰਜਾਬ ਦੇ ਕਿਸਾਨਾਂ ਵਲੋਂ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ, ਨਦੀਨ ਨਾਸ਼ਕ ਅਤੇ ਕੀਟ ਨਾਸ਼ਕ ਦਵਾਈਆਂ ਅਤੇ ਮਹਿੰਗੀਆਂ ਖਾਦਾਂ ਦੀ ਵਰਤੋਂ ਨਾਲ ਝੋਨੇ ਦੀ ਫਸਲ ਨੂੰ ਪੱਕਣ ਤੱਕ ਭਾਰੀ ਖਰਚ ਕਰਨਾ ਪਿਆ ਹੈ, ਪਰ ਮੰਡੀਆਂ ਵਿਚ ਫਸਲ ਦੀ ਖਰੀਦ ਕਰਨ ਲਈ ਖਰੀਦ ਏਜੰਸੀਆਂ ਕਿਸਾਨਾਂ ਨੂੰ ਖੱਜਲ ਖੁਆਰ ਕਰ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 12-10-2026
ਨਵਾਂਸ਼ਹਿਰ, 11 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਕਮੇਟੀ ਦੀ ਮੀਟਿੰਗ ਨਵਾਂਸ਼ਹਿਰ ਦੇ ਨਜ਼ਦੀਕ ਪਿੰਡ ਉਟਾਲ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਦੀ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਤੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੈਂਸ ਨੇ ਦਿੰਦਿਆਂ ਦੱਸਿਆ ਪੰਜਾਬ ਦੇ ਕਿਸਾਨਾਂ ਵਲੋਂ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ, ਨਦੀਨ ਨਾਸ਼ਕ ਅਤੇ ਕੀਟ ਨਾਸ਼ਕ ਦਵਾਈਆਂ ਅਤੇ ਮਹਿੰਗੀਆਂ ਖਾਦਾਂ ਦੀ ਵਰਤੋਂ ਨਾਲ ਝੋਨੇ ਦੀ ਫਸਲ ਨੂੰ ਪੱਕਣ ਤੱਕ ਭਾਰੀ ਖਰਚ ਕਰਨਾ ਪਿਆ ਹੈ, ਪਰ ਮੰਡੀਆਂ ਵਿਚ ਫਸਲ ਦੀ ਖਰੀਦ ਕਰਨ ਲਈ ਖਰੀਦ ਏਜੰਸੀਆਂ ਕਿਸਾਨਾਂ ਨੂੰ ਖੱਜਲ ਖੁਆਰ ਕਰ ਰਹੀਆਂ ਹਨ। ਜਥੇਬੰਦੀ ਨੇ ਇਸ ਦਾ ਨੋਟਿਸ ਲੈਂਦਿਆ ਕਿਹਾ ਕਿ ਮੰਡੀ ਵਿਚ ਕਿਸਾਨਾਂ ਦੀ ਫਸਲ ਦੀ ਬੇਕਦਰੀ ਸਹਿਣ ਨਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਸ਼ੂਗਰ ਮਿੱਲ ਮੈਨੇਜਮੈਂਟ ਨਵਾਂਸ਼ਹਿਰ ਮਿੱਲ੍ਹ ਨੂੰ ਸਮੇਂ ਸਿਰ ਚਾਲੂ ਕਰਨ ਦਾ ਪ੍ਰਬੰਧ ਕਰੇ ਤਾਂ ਜੋ ਖੰਡ ਦੇ ਸੰਕਟ ਨਾਲ ਨਜਿੱਠਣ ਅਤੇ ਕਿਸਾਨਾਂ ਦਾ ਗੰਨਾ ਸਮੇਂ ਸਿਰ ਪੀੜਿਆ ਜਾ ਸਕੇ। ਪਿੰਡਾ ਦੀਆਂ ਸਹਿਕਾਰੀ ਸੁਸਾਇਟੀਆਂ ਤੇ ਸਹਿਕਾਰੀ ਮਹਿਕਮੇ ਵਲੋਂ ਕਿਸਾਨਾਂ ਤੋਂ ਹੋਰ ਹਿਸਿਆਂ ਨੂੰ ਵਧਾਉਣ/ਕਿਸਾਨਾਂ ’ਤੇ ਆਰਥਿਕ ਬੋਝ ਵਾਲਾ ਫੈਸਲਾ ਵਾਪਸ ਲਿਆ ਜਾਵੇ। ਰਾਹੋਂ ਮਾਛੀਵਾੜਾ ਪੁਲ ਗੰਨੇ ਦੀ ਢੋਆ ਢੁਆਈ ਤੋਂ ਪਹਿਲਾਂ ਚਾਲੂ ਕੀਤਾ ਜਾਵੇ। ਇਸ ਮੌਕੇ ਸੁਰਿੰਦਰ ਸਿੰਘ ਮਹਿਰਮਪੁਰ ਇਲਾਕਾ ਔੜ ਦੇ ਪ੍ਰਧਾਨ, ਗੁਰਦੇਵ ਸਿੰਘ ਚੌਹੜ ਬੰਗਾ ਇਲਾਕੇ ਦੇ ਪ੍ਰਧਾਨ, ਕੁਲਬੀਰ ਸਿੰਘ ਇਲਾਕਾ ਨਵਾਂਸ਼ਹਿਰ ਦੇ ਪ੍ਰਧਾਨ, ਮੇਜਰ ਸਿੰਘ, ਕਰਨੈਲ ਸਿੰਘ ਉੜਾਪੜ, ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਦੇ ਪ੍ਰਧਾਨ ਸੁਰਜੀਤ ਕੌਰ ਉਟਾਲ, ਜੀਵਨ ਦਾਸ ਬੇਗੋਵਾਲ, ਹਰਜੀਤ ਸਿੰਘ, ਬਿੱਕਰ ਸਿੰਘ ਸ਼ੇਖੂਪੁਰ, ਬਲਬੀਰ ਸਿੰਘ ਸਕੋਹਪੁਰ, ਬਲਜਿੰਦਰ ਸਿੰਘ, ਕਸ਼ਮੀਰ ਸਿੰਘ, ਅਮਰੀਕ ਸਿੰਘ ਤੇ ਤਾਰਾ ਸਿੰਘ ਸ਼ਾਹਪੁਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਸਾੜਾ ਵਿਖੇ ਕੱਲ੍ਹ ਹੋਣਗੇ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਮੇਹਲੀਆਣਾ ’ਚ ਵਿਸ਼ਾਲ ਮਾਂ ਭਗਵਤੀ ਜਾਗਰਣ 18 ਨੂੰ
Ad Position 24