12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਲਸਾੜਾ ਵਿਖੇ ਕੱਲ੍ਹ ਹੋਣਗੇ ਵਿਸ਼ੇਸ਼ ਗੁਰਮਤਿ ਸਮਾਗਮ

ਉੜਾਪੜ/ਲਸਾੜਾ, 11 ਅਕਤੂਬਰ (ਲਖਵੀਰ ਸਿੰਘ ਖੁਰਦ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਭਾਵੇਂ ਪਿਛਲੇ ਤਿੰਨ ਸਾਲਾਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜਿਆਂ ਨੂੰ ਸਮਰਪਿਤ ਵੱਖ-ਵੱਖ ਪਿੰਡਾਂ ਵਿਚ ਧਾਰਮਿਕ ਸਮਾਗਮ ਕਰਾਏ ਜਾਂਦੇ ਹਨ ਪਰ ਲਸਾੜਾ ਵਿਚ ਪਹਿਲੀ ਵਾਰ ਇਹ ਗੁਰਮਤਿ ਸਮਾਗਮ ਕਰਾਏ ਜਾਣਗੇ। ਗੁਰਦੁਆਰਾ ਸ਼ਹੀਦਾਂ ਸਿੰਘਾਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪਾਬਲਾ ਨੇ ਦੱਸਿਆ ਕਿ 13 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਇਹ ਸਮਾਗਮ ਪੈਟਰੋਲ ਪੰਪ ਦੇ ਨਜਦੀਕ ਗੁਰਦਵਾਰਾ ਸਾਹਿਬ ਦੇ ਦਰਬਾਰ ਹਾਲ ਵਿਖੇ ਕਰਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 12-10-2026
ਉੜਾਪੜ/ਲਸਾੜਾ, 11 ਅਕਤੂਬਰ (ਲਖਵੀਰ ਸਿੰਘ ਖੁਰਦ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਭਾਵੇਂ ਪਿਛਲੇ ਤਿੰਨ ਸਾਲਾਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜਿਆਂ ਨੂੰ ਸਮਰਪਿਤ ਵੱਖ-ਵੱਖ ਪਿੰਡਾਂ ਵਿਚ ਧਾਰਮਿਕ ਸਮਾਗਮ ਕਰਾਏ ਜਾਂਦੇ ਹਨ ਪਰ ਲਸਾੜਾ ਵਿਚ ਪਹਿਲੀ ਵਾਰ ਇਹ ਗੁਰਮਤਿ ਸਮਾਗਮ ਕਰਾਏ ਜਾਣਗੇ। ਗੁਰਦੁਆਰਾ ਸ਼ਹੀਦਾਂ ਸਿੰਘਾਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪਾਬਲਾ ਨੇ ਦੱਸਿਆ ਕਿ 13 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਇਹ ਸਮਾਗਮ ਪੈਟਰੋਲ ਪੰਪ ਦੇ ਨਜਦੀਕ ਗੁਰਦਵਾਰਾ ਸਾਹਿਬ ਦੇ ਦਰਬਾਰ ਹਾਲ ਵਿਖੇ ਕਰਾਏ ਜਾਣਗੇ। ਜਿਸ ’ਚ ਰਹਿਰਾਸ ਦੇ ਪਾਠ ਤੋਂ ਬਾਅਦ ਕੀਰਤਨ ਦਰਬਾਰ ਸੱਜੇਗਾ, ਜਿਸ ਵਿਚ ਬਾਕੀ ਜਥਿਆ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ ਦੇ ਹਜੂਰੀ ਰਾਗੀ ਭਾਈ ਜਰਨੈਲ ਸਿੰਘ ਕੁਹਾੜਕਾ ਗੁਰਬਾਣੀ ਦਾ ਰਸ ਭਿੰਨਾਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਣਗੇ। ਉਪਰੰਤ ਪ੍ਰਸਿੱਧ ਕਥਾਵਾਚਕ ਗਿਆਨੀ ਜੈਦੀਪ ਸਿੰਘ ਫਗਵਾੜੇ ਵਾਲੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਇਸ ਸਮਾਗਮ ਲਈ ਨਜਦੀਕੀ ਪਿੰਡਾਂ ਦੀਆਂ ਪ੍ਰਬੰਧਕ ਕਮੇਟੀਆਂ ਤੇ ਧਾਰਮਿਕ ਸੰਸਥਾਵਾਂ ਸੰਗਤਾਂ ਨੂੰ ਲਿਆੳਣ ਲਈ ਵਿਸ਼ੇਸ਼ ਸਹਿਯੋਗ ਦੇ ਰਹੀਆਂ ਹਨ ਅਤੇ ਦੂਰ-ਦੁਰਾਡੇ ਪਿੰਡਾਂ ਤੋਂ ਸੰਗਤਾਂ ਨੂੰ ਲਿਆਉਣ ਲਈ ਸੁਸਾਇਟੀ ਵਲੋਂ ਬੱਸਾਂ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਕਮੇਟੀ ਮੈਂਬਰ ਪਿਆਰਾ ਸਿੰਘ, ਅਮਰੀਕ ਸਿੰਘ, ਸੁਖਵੀਰ ਸਿੰਘ, ਸੁਖਦੇਵ ਸਿੰਘ ਤੇ ਹੋਰ ਪ੍ਰਬੰਧਕ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਬਹਾਦਰ ਸਿੰਘ ਸ਼ੇੇਰਗਿੱਲ ਯੂ. ਕੇ. ਦੇ ਪਰਿਵਾਰ ਵਲੋਂ ਛਿੰਝ ਮੇਲੇ ਵਾਸਤੇ ਪ੍ਰਬੰਧਕਾਂ ਨੂੰ 2 ਲੱਖ ਰੁਪਏ ਦੀ ਰਾਸ਼... ਅਗਲੀ ਖ਼ਬਰ ਪਿੰਡ ਉਟਾਲ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ
Ad Position 24