11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪੰਥ, ਪੰਜਾਬ ਤੇ ਪੰਜਾਬੀਅਤ ਦੇ ਹੱਕਾਂ ਲਈ ਡਟੇਗਾ ਅਕਾਲੀ ਦਲ ਵਾਰਿਸ ਪੰਜਾਬ ਦੇ-ਦੌਲਤਪੁਰ

ਜਾਡਲਾ, 11 ਅਕਤੂਬਰ (ਹਰਕੰਵਲ ਸਿੰਘ ਕੌਲਗੜ੍ਹ)-ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਬਣਨ ਉਪਰੰਤ ਸਰਪੰਚ ਹਰਮਨਦੀਪ ਸਿੰਘ ਦੌਲਤਪੁਰ ਨੇ ਕਿਹਾ ਕਿ ਜਥੇਬੰਦੀ ਪੰਥਕ ਹਿੱਤਾਂ, ਪੰਜਾਬ ਦੇ ਹੱਕਾਂ, ਪੰਜਾਬੀ ਮਾਂ-ਬੋਲੀ ਤੇ ਪੰਜਾਬੀਅਤ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕੀ ਮਸਲਿਆਂ ਨੂੰ ਉਭਾਰਨਾ ਤੇ ਸੂਬੇ ਦੇ ਹਿੱਤਾਂ ਦੀ ਆਵਾਜ਼ ਬੁਲੰਦ ਕਰਨਾ ਜਥੇਬੰਦੀ ਦੀ ਮੁੱਖ ਤਰਜੀਹ ਰਹੇਗੀ।

Ad Position 21
No active advertisement
ਅਜੀਤ ਡੈਸਕ 12-10-2026
ਜਾਡਲਾ, 11 ਅਕਤੂਬਰ (ਹਰਕੰਵਲ ਸਿੰਘ ਕੌਲਗੜ੍ਹ)-ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਬਣਨ ਉਪਰੰਤ ਸਰਪੰਚ ਹਰਮਨਦੀਪ ਸਿੰਘ ਦੌਲਤਪੁਰ ਨੇ ਕਿਹਾ ਕਿ ਜਥੇਬੰਦੀ ਪੰਥਕ ਹਿੱਤਾਂ, ਪੰਜਾਬ ਦੇ ਹੱਕਾਂ, ਪੰਜਾਬੀ ਮਾਂ-ਬੋਲੀ ਤੇ ਪੰਜਾਬੀਅਤ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕੀ ਮਸਲਿਆਂ ਨੂੰ ਉਭਾਰਨਾ ਤੇ ਸੂਬੇ ਦੇ ਹਿੱਤਾਂ ਦੀ ਆਵਾਜ਼ ਬੁਲੰਦ ਕਰਨਾ ਜਥੇਬੰਦੀ ਦੀ ਮੁੱਖ ਤਰਜੀਹ ਰਹੇਗੀ। ਹਰਮਨਦੀਪ ਸਿੰਘ ਦੌਲਤਪੁਰ ਨੇ ਕਿਹਾ ਕਿ ਪੰਜਾਬ ਨੇ ਆਪਣੇ ਇਤਿਹਾਸ ਵਿਚ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ, ਪਰ ਪੰਜਾਬੀਆਂ ਦੀ ਮਿਹਨਤ, ਹੌਂਸਲੇ ਤੇ ਕੁਰਬਾਨੀਆਂ ਨੇ ਹਮੇਸ਼ਾ ਸੂਬੇ ਦੀ ਪਛਾਣ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਭਵਿੱਖ ਦੀ ਨਵੀਂ ਇਬਾਰਤ ਲਿਖਣ ਦੇ ਇਰਾਦੇ ਨਾਲ ਅੱਗੇ ਵਧ ਰਿਹਾ ਹੈ ਤੇ ਪੰਥਕ ਮਸਲਿਆਂ ਦੇ ਨਾਲ-ਨਾਲ ਪੰਜਾਬ ਦੇ ਹੱਕਾਂ ਨਾਲ ਜੁੜੇ ਮੁੱਦਿਆਂ ਨੂੰ ਵੀ ਪ੍ਰਮੁੱਖਤਾ ਨਾਲ ਉਠਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ਵਿਚ ਨੌਜਵਾਨਾਂ ਦੀ ਭੂਮਿਕਾ ਅਹਿਮ ਹੈ ਅਤੇ ਨੌਜਵਾਨਾਂ ਨੂੰ ਸੂਬੇ ਦੇ ਭਵਿੱਖ ਨਾਲ ਜੁੜੇ ਫ਼ੈਸਲਿਆਂ ਵਿਚ ਸਰਗਰਮ ਹਿੱਸੇਦਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਜਿਹੀ ਸਰਕਾਰ ਬਣਾਉਣ ਲਈ ਆਪਣੀ ਭੂਮਿਕਾ ਨਿਭਾਉਣ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਵਿਚ ਸ਼ੋਰ ਪ੍ਰਦੂਸ਼ਣ ਸੰਬੰਧੀ ਮਨਾਹੀ ਦੇ ਹੁਕਮ ਜਾਰੀ ਅਗਲੀ ਖ਼ਬਰ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਕਾਰਵਾਈ-ਜ਼ਿਲ੍ਹਾ ਮੈਜਿਸਟਰੇਟ
Ad Position 24