13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ 5 ਕਥਿਤ ਦੋਸ਼ੀ ਕਾਬੂ

ਨਵਾਂਸ਼ਹਿਰ, 12 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇ 5 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 57 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਨ੍ਹਾਂ ਖ਼ਿਲਾਫ਼ ਮੁਕੱਦਮੇ ਦਰਜ ਰਜਿਸਟਰ ਕਰਕੇ ਅਗਲੇਰੀ ਤਫ਼ਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਖੁਸ਼ਹਾਲ ਜੀਵਨ ਬਤੀਤ ਕੀਤਾ ਜਾਵੇ।

Ad Position 21
No active advertisement
ਅਜੀਤ ਡੈਸਕ 13-10-2026
ਨਵਾਂਸ਼ਹਿਰ, 12 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇ 5 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 57 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਨ੍ਹਾਂ ਖ਼ਿਲਾਫ਼ ਮੁਕੱਦਮੇ ਦਰਜ ਰਜਿਸਟਰ ਕਰਕੇ ਅਗਲੇਰੀ ਤਫ਼ਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਖੁਸ਼ਹਾਲ ਜੀਵਨ ਬਤੀਤ ਕੀਤਾ ਜਾਵੇ। ਜਿਹੜੇ ਵਿਅਕਤੀ ਨਸ਼ੇ ਦਾ ਧੰਦਾ ਕਰਦੇ ਹਨ ਉਹਨਾਂ ਬਾਰੇ ਲੋਕਲ ਪੁਲਿਸ ਨੂੰ ਇਤਲਾਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਇਤਲਾਹ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ ਤੇ ਜਿਹੜੇ ਵਿਅਕਤੀ ਨਸ਼ਾ ਕਰਦੇ ਹਨ, ਉਨ੍ਹਾਂ ਨੂੰ ਨਸ਼ਿਆਂ ਦੀ ਦਲ-ਦਲ ਵਿਚੋਂ ਕੱਢਣ ਲਈ ਇਲਾਜ ਸੰਬੰਧੀ ਦਾਖਲ ਕਰਵਾਉਣ ਵਿਚ ਪੁਲਿਸ ਦਾ ਸਹਿਯੋਗ ਕੀਤਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਲਗਾਤਾਰ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਬਿਨਾਂ ਤਿਰਪਾਲ ਪਾ ਕੇ ਰੇਤਾ ਲੈ ਕੇ ਜਾਂਦੇ ਟਿੱਪਰ ਟਰਾਲੇ ਬਣ ਰਹੇ ਨੇ ਹਾਦਸਿਆਂ ਦਾ ਕਾਰਨ ਅਗਲੀ ਖ਼ਬਰ ਜਸਮੀਤ ਸਿੰਘ ਅਵੀ ਨਰੰਗ ਬਣੇ ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ
Ad Position 24