13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸੁੱਜੋਂ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ’ਚ ਜੋੜ ਮੇਲੇ ’ਚ ਸੰਗਤਾਂ ਨੂੰ ਪਹੁੰਚਣ ਦੀ ਅਪੀਲ-ਅੰਮ੍ਰਿਤਪਾਲ ਕੌਰ ਸਰਪੰਚ

ਪੱਲੀ ਝਿੱਕੀ, 12 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ਨੂੰ ਸਮਰਪਿਤ 35ਵਾਂ ਸਾਲਾਨਾ ਜੋੜ ਮੇਲਾ ਪਿੰਡ ਸੁੱਜੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪ੍ਰਧਾਨ ਬਲਵੀਰ ਸਿੰਘ ਯੂ. ਕੇ.

Ad Position 21
No active advertisement
ਅਜੀਤ ਡੈਸਕ 13-10-2026
ਪੱਲੀ ਝਿੱਕੀ, 12 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ਨੂੰ ਸਮਰਪਿਤ 35ਵਾਂ ਸਾਲਾਨਾ ਜੋੜ ਮੇਲਾ ਪਿੰਡ ਸੁੱਜੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪ੍ਰਧਾਨ ਬਲਵੀਰ ਸਿੰਘ ਯੂ. ਕੇ., ਤਰਸੇਮ ਸਿੰਘ ਕੈਨੇਡਾ ਸਮੂਹ ਗੁਰਦੁਆਰਾ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ, ਸਮੂਹ ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀ, ਐਨ. ਆਰ. ਆਈ. ਵੀਰਾਂ ਤੇ ਸਮੂਹ ਨੌਜਵਾਨ ਸਭਾ ਦੇ ਸਹਿਯੋਗ ਨਾਲ ਜੋੜ ਮੇਲਾ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਸਰਪੰਚ ਅੰਮ੍ਰਿਤਪਾਲ ਕੌਰ ਨੇ ਦੱਸਿਆ ਕਿ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਵਿਖੇ 21 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। 22 ਅਕਤੂਬਰ ਦਿਨ ਸ਼ਾਮ 4 ਵਜੇ ਤੋਂ 7 ਵਜੇ ਤੱਕ 14 ਹਾਜ਼ਰੀ ਬੇਦੀ ਦਲ ਖਾਲਸਾ ਦੋਆਬਾ ਵਲੋਂ ਗਤਕਾ ਮੁਕਾਬਲੇ ਕਰਵਾਏ ਜਾਣਗੇ ਤੇ 23 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਦੌਰਾਨ ਦੂਜੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਉਪਰੰਤ ਬਾਅਦ ਦੁਪਹਿਰ ਕਬੱਡੀ ਇੰਟਰਨੈਸ਼ਨਲ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। 24 ਅਕਤੂਬਰ ਨੂੰ 10 ਵਜੇ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ ਅਤੇ 25 ਅਕਤੂਬਰ ਨੂੰ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਸਮਾਗਮ ਦੌਰਾਨ ਇੰਟਰਨੈਸ਼ਨਲ ਰਾਗੀ ਤੇ ਢਾਡੀ ਜਥੇ ਆਪਣੀਆਂ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। 25 ਅਕਤੂਬਰ ਨੂੰ ਹੀ ਸਵੇਰੇ ਬੀ. ਡੀ. ਸੀ. ਨਵਾਸ਼ਹਿਰ ਵਾਲਿਆਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਜਾਵੇਗਾ। ਇਸ ਦੌਰਾਨ ਸਰਪੰਚ ਅੰਮ੍ਰਿਤਪਾਲ ਕੌਰ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਇਸ ਸਮਾਗਮ ਦੌਰਾਨ ਵੱਧ ਤੋਂ ਵੱਧ ਪਹੁੰਚ ਕੇ ਆਪਣਾ ਜਨਮ ਸਫਲਾ ਕਰਨ। ਜੋੜ ਮੇਲੇ ਦੇ ਆਖਰੀ ਦਿਨ 26 ਅਕਤੂਬਰ ਨੂੰ ਛਿੰਝ ਮੇਲਾ ਕਰਵਾਇਆ ਜਾਵੇਗਾ। ਇਸ ਆਖਾੜੇ ਵਿਚ ਮੰਨੇ ਪ੍ਰਮੰਨੇ ਚੋਟੀ ਦੇ ਪਹਿਲਵਾਨ ਜਲਾਲ ਇਰਾਨ, ਸ਼ੇਰਾ ਬਾਬਾ ਫਲਾਹੀ ਅਤੇ ਲਾਲੀ ਫਗਵਾੜਾ, ਪਰਵਿੰਦਰ ਪੱਟੀ ਪਹੁੰਚ ਕੇ ਜੋਹਰ ਦਿਖਾਉਣਗੇ। ਇਸ ਅਖਾੜੇ ਵਿਚ ਸੱਦੇ ਹੋਏ ਪਹਿਲਵਾ ਨਾਂ ਦੇ ਮੁਕਾਬਲੇ ਕਰਵਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026 ’ਚ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਕੁਸ਼ਲਦੀਪ ਢਿੱਲੋਂ, ਦੀਪ ਇੰਦਰ ਢਿੱਲੋਂ, ਭਰਤ ਭੂਸ਼ਣ ਆਸ਼ੂ ਤੇ ਚਰਨਜੀਤ ਬਿੱਟੂ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ...
Ad Position 24