13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਦਿੱਲੀ ’ਚ ਪ੍ਰਦਰਸ਼ਨਕਾਰੀਆਂ ’ਤੇ ਹੋਈ ਕਾਰਵਾਈ ਲੋਕ ਤੰਤਰ ਵਿਰੋਧੀ-ਨੂਰਪੁਰੀ, ਦੌਲਤਪੁਰ

ਬੰਗਾ, 12 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਪ੍ਰਦਰਸ਼ਨਕਾਰੀਆਂ ’ਤੇ ਕੀਤੇ ਗਏ ਲਾਠੀਚਾਰਜ ਤੇ ਗ੍ਰਿਫਤਾਰੀਆਂ ਲੋਕਤੰਤਰ ਦੇ ਅਨੁਕੂਲ ਨਹੀਂ ਹਨ। ਇਹ ਪ੍ਰਗਟਾਵਾ ਸੀ.

Ad Position 21
No active advertisement
ਰਾਮ ਸਿੰਘ ਨੂਰਪੁਰੀ, ਚਰਨਜੀਤ ਦੌਲਤਪੁਰ 13-10-2026
ਬੰਗਾ, 12 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਪ੍ਰਦਰਸ਼ਨਕਾਰੀਆਂ ’ਤੇ ਕੀਤੇ ਗਏ ਲਾਠੀਚਾਰਜ ਤੇ ਗ੍ਰਿਫਤਾਰੀਆਂ ਲੋਕਤੰਤਰ ਦੇ ਅਨੁਕੂਲ ਨਹੀਂ ਹਨ। ਇਹ ਪ੍ਰਗਟਾਵਾ ਸੀ. ਪੀ. ਆਈ. ਐਮ. ਦੇ ਸੂਬਾ ਕਮੇਟੀ ਮੈਂਬਰ ਰਾਮ ਸਿੰਘ ਨੂਰਪੁਰੀ ਤੇ ਜ਼ਿਲ੍ਹਾ ਸਕੱਤਰ ਚਰਨਜੀਤ ਦੌਲਤਪੁਰ ਨੇ ਸਾਂਝੇ ਤੌਰ ’ਤੇ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਦੀ ਧੱਕੇਸ਼ਹੀ ਇਨ੍ਹਾਂ ਪ੍ਰਦਰਸ਼ਨਾਂ ਨੂੰ ਰੋਕ ਨਹੀਂ ਸਕਦੀ। ਉਨ੍ਹਾਂ ਇਹ ਕਿਹਾ ਕਿ ਦਿੱਲੀ ਦੀ ਪੁਲਿਸ ਮੋਦੀ ਤੇ ਅਮਿਤ ਸ਼ਾਹ ਦੇ ਹੁਕਮਾਂ ਅਨੁਸਾਰ ਚਲਦੀ ਹੈ। ਉਨ੍ਹਾਂ ਗੁਰਦੁਆਰੇ ਅੰਦਰ ਜੁੱਤੀਆਂ, ਡਾਂਗਾਂ ਤੇ ਅਸਲ੍ਹੇ ਸਮੇਤ ਦਾਖਲ ਹੋਣ ਦੀ ਪੁਲਿਸ ਵਲੋਂ ਕੀਤੀ ਗਈ, ਕੋਝੀ ਹਰਕਤ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਇਹ ਮਨੁੱਖਤਾ ਨੂੰ ਠੇਸ ਪਹੁਚਾਉਣ ਵਾਲੀ ਹਰਕਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਦੇ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਜਿਸ ’ਤੇ ਕਾਬਜ਼ ਲੋਕ ਦਿੱਲੀ ਦੀ ਸਰਕਾਰ ਦੇ ਪੱਖੀ ਹਨ। ਅਕਾਲੀ ਦਲ ਦੀ ਖਾਮੋਸ਼ੀ ਵੀ ਬਰਾਬਰ ਦੀ ਜ਼ਿੰਮੇਵਾਰ ਹੈ। ਉਨ੍ਹਾਂ ਮੰਗ ਕੀਤੀ ਕਿ ਲੋਕਤੰਤਰ ਦੀ ਬਹਾਲੀ ਲਈ ਮੋਦੀ, ਅਮਿਤਸ਼ਾਹ ਅਤੇ ਮੁੱਖ ਚੋਣ ਕਮਿਸ਼ਨਰ ਫੌਰਨ ਅਸਤੀਫ਼ਾ ਦੇਣ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸੜੋਆ ਵਿਖੇ ਰਾਮਲੀਲਾ ਦਾ ਸ਼ੁੱਭ ਆਰੰਭ ਅਗਲੀ ਖ਼ਬਰ ਅਰਸ਼ੀਆ ਕੌਰ ਨੇ ‘ਡੀ. ਏ. ਵੀ ਐਮ. ਯੂ. ਐੱਨ 26’ ਵਿਚ ਵਧਾਇਆ ਪੰਜਾਬ ਦਾ ਮਾਣ
Ad Position 24