13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਨਿਸ਼ਾਨਬੀਰ ਸਿੰਘ ਭੀਣ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਨਿਯੁਕਤ

ਜਾਡਲਾ, 12 ਅਕਤੂਬਰ (ਹਰਕੰਵਲ ਸਿੰਘ ਕੌਲਗੜ੍ਹ)-ਸ਼੍ਰੋਮਣੀ ਅਕਾਲੀ ਦਲ ਵਲੋਂ ਨੌਜਵਾਨ ਆਗੂਆਂ ਨੂੰ ਪਾਰਟੀ ਵਿਚ ਅਹਿਮ ਜ਼ਿੰਮੇਵਾਰੀਆਂ ਸੌਂਪਣ ਦੀ ਲੜੀ ਤਹਿਤ ਸਰਪੰਚ ਨਿਸ਼ਾਨਬੀਰ ਸਿੰਘ ਭੀਣ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਨਿਯੁਕਤੀ ਨਾਲ ਨਿਸ਼ਾਨਬੀਰ ਸਿੰਘ ਭੀਣ ਨੂੰ ਪਾਰਟੀ ਦੀ ਨੌਜਵਾਨ ਜਥੇਬੰਦੀ ਵਿਚ ਅਹਿਮ ਜ਼ਿੰਮੇਵਾਰੀ ਮਿਲੀ ਹੈ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਦੌਰਾਨ ਯੂਥ ਅਕਾਲੀ ਆਗੂ ਸਰਪੰਚ ਨਿਸ਼ਾਨਬੀਰ ਸਿੰਘ ਭੀਣ। 13-10-2026
ਜਾਡਲਾ, 12 ਅਕਤੂਬਰ (ਹਰਕੰਵਲ ਸਿੰਘ ਕੌਲਗੜ੍ਹ)-ਸ਼੍ਰੋਮਣੀ ਅਕਾਲੀ ਦਲ ਵਲੋਂ ਨੌਜਵਾਨ ਆਗੂਆਂ ਨੂੰ ਪਾਰਟੀ ਵਿਚ ਅਹਿਮ ਜ਼ਿੰਮੇਵਾਰੀਆਂ ਸੌਂਪਣ ਦੀ ਲੜੀ ਤਹਿਤ ਸਰਪੰਚ ਨਿਸ਼ਾਨਬੀਰ ਸਿੰਘ ਭੀਣ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਨਿਯੁਕਤੀ ਨਾਲ ਨਿਸ਼ਾਨਬੀਰ ਸਿੰਘ ਭੀਣ ਨੂੰ ਪਾਰਟੀ ਦੀ ਨੌਜਵਾਨ ਜਥੇਬੰਦੀ ਵਿਚ ਅਹਿਮ ਜ਼ਿੰਮੇਵਾਰੀ ਮਿਲੀ ਹੈ। ਜ਼ਿਕਰਯੋਗ ਹੈ ਕਿ ਸਰਪੰਚ ਨਿਸ਼ਾਨਬੀਰ ਸਿੰਘ ਭੀਣ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਸਨ। ਪਿੰਡ ਦੀ ਸਰਪੰਚੀ ਤੋਂ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਨ ਵਾਲੇ ਨਿਸ਼ਾਨਬੀਰ ਸਿੰਘ ਭੀਣ ਨੇ ਸਥਾਨਕ ਪੱਧਰ ’ਤੇ ਲੋਕਾਂ ਨਾਲ ਰਾਬਤਾ ਬਣਾਉਂਦਿਆਂ ਆਪਣੀ ਪਛਾਣ ਨੌਜਵਾਨ ਆਗੂ ਵਜੋਂ ਬਣਾਈ ਹੈ। ਹੁਣ ਪਾਰਟੀ ਦੀ ਕੋਰ ਕਮੇਟੀ ਵਿਚ ਸ਼ਮੂਲੀਅਤ ਨਾਲ ਉਨ੍ਹਾਂ ਨੂੰ ਨੌਜਵਾਨ ਵਰਗ ਵਿਚ ਜਥੇਬੰਦਕ ਸਰਗਰਮੀਆਂ ਨੂੰ ਹੁਲਾਰਾ ਦੇਣ ਦੀ ਜ਼ਿੰਮੇਵਾਰੀ ਮਿਲੀ ਹੈ। ਆਪਣੀ ਨਿਯੁਕਤੀ ਸੰਬੰਧੀ ‘ਅਜੀਤ’ ਨਾਲ ਗੱਲਬਾਤ ਕਰਦਿਆਂ ਨਿਸ਼ਾਨਬੀਰ ਸਿੰਘ ਭੀਣ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ, ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜਨ ਅਤੇ ਲੋਕਾਂ ਦੇ ਮਸਲਿਆਂ ਨੂੰ ਉਭਾਰਨ ਲਈ ਉਹ ਸਰਗਰਮ ਭੂਮਿਕਾ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਬਿੱਲੂ ਪੰਡਿਤ ਨੂੰ ਸਦਮਾ , ਮਾਤਾ ਦਾ ਦਿਹਾਂਤ ਅਗਲੀ ਖ਼ਬਰ ਪਿੰਡ ਸੜੋਆ ਵਿਖੇ ਰਾਮਲੀਲਾ ਦਾ ਸ਼ੁੱਭ ਆਰੰਭ
Ad Position 24