13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸਾਈਂ ਕਾਲਜ ਜਾਡਲਾ ਵਿਖੇ ‘ਆਗਾਜ਼’ ਨਾਲ ਨਵੇਂ ਵਿਦਿਆਰਥੀਆਂ ਦੇ ਵਿੱਦਿਅਕ ਸਫ਼ਰ ਦਾ ਸ਼ਾਨਦਾਰ ਆਗਮਨ

ਜਾਡਲਾ, 12 ਅਕਤੂਬਰ (ਹਰਕੰਵਲ ਸਿੰਘ ਕੌਲਗੜ੍ਹ)-ਸਾਈਂ ਕਾਲਜ ਆਫ਼ ਐਜੂਕੇਸ਼ਨ ਜਾਡਲਾ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਅਤੇ ਉਨ੍ਹਾਂ ਨੂੰ ਵਿੱਦਿਅਕ, ਨੈਤਿਕ ਤੇ ਪੇਸ਼ੇਵਰ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਣ ਲਈ ‘ਆਗਾਜ਼’ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ। ਚੇਅਰਮੈਨ ਪੀ.

Ad Position 21
No active advertisement
ਅਜੀਤ ਡੈਸਕ 13-10-2026
ਜਾਡਲਾ, 12 ਅਕਤੂਬਰ (ਹਰਕੰਵਲ ਸਿੰਘ ਕੌਲਗੜ੍ਹ)-ਸਾਈਂ ਕਾਲਜ ਆਫ਼ ਐਜੂਕੇਸ਼ਨ ਜਾਡਲਾ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਅਤੇ ਉਨ੍ਹਾਂ ਨੂੰ ਵਿੱਦਿਅਕ, ਨੈਤਿਕ ਤੇ ਪੇਸ਼ੇਵਰ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਣ ਲਈ ‘ਆਗਾਜ਼’ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ। ਚੇਅਰਮੈਨ ਪੀ. ਕੇ. ਜੌਹਰ ਦੇ ਮਾਰਗ ਦਰਸ਼ਨ ਹੇਠ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਮਰਪਣ ਨਾਲ ਆਪਣੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਸਹਾਇਕ ਪ੍ਰੋਫੈਸਰ ਕਿਰਨਦੀਪ ਕੌਰ ਵਲੋਂ ਮੰਚ ਸੰਚਾਲਨ ਕਰਦਿਆਂ ਕੀਤੀ ਗਈ। ਮੁੱਖ ਮਹਿਮਾਨ ਇੰਜੀਨੀਅਰ ਗੌਰਵ ਜੌਹਰ ਵਾਈਸ ਚੇਅਰਮੈਨ ਸਾਈਂ ਕਾਲਜਿਜ਼, ਮੈਨੇਜਿੰਗ ਡਾਇਰੈਕਟਰ ਅਨੁਪਮ ਜੌਹਰ ਤੇ ਵਿਸ਼ੇਸ਼ ਮਹਿਮਾਨ ਡਾ. ਕਾਮਿਨੀ ਦਾ ਨਿੱਘਾ ਸਵਾਗਤ ਕੀਤਾ। ਗਿਆਨ ਦੀ ਜੋਤ ਜਗਾਉਣ ਅਤੇ ਕਾਲਜ ਦੀ ਪ੍ਰਾਰਥਨਾ ਉਪਰੰਤ ਸਮਾਗਮ ਦੀ ਰਸਮੀ ਸ਼ੁਰੂਆਤ ਹੋਈ। ਮੈਨੇਜਿੰਗ ਡਾਇਰੈਕਟਰ ਅਨੁਪਮ ਜੌਹਰ ਨੇ ਵਿਦਿਆਰਥੀਆਂ ਨੂੰ ਕਾਲਜ ਵਲੋਂ ਮਿਲਦੇ ਮੌਕਿਆਂ ਦਾ ਲਾਭ ਉਠਾਉਣ ਅਤੇ ਵਿੱਦਿਅਕ ਤੇ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਦਾ ਸੱਦਾ ਦਿੱਤਾ। ਪ੍ਰਿੰਸੀਪਲ ਡਾ. ਸੁਨੀਲਾ ਧੀਰ ਨੇ ਅਧਿਆਪਕ ਦੀ ਸਮਾਜ ਨਿਰਮਾਣ ਵਿਚ ਅਹਿਮ ਭੂਮਿਕਾ ਉਜਾਗਰ ਕਰਦਿਆਂ ਕਿਹਾ ਕਿ ਭਵਿੱਖ ਦੇ ਅਧਿਆਪਕਾਂ ਲਈ ਗਿਆਨ ਦੇ ਨਾਲ ਨੈਤਿਕਤਾ, ਅਨੁਸ਼ਾਸਨ ਤੇ ਜ਼ਿੰਮੇਵਾਰੀ ਦੀ ਭਾਵਨਾ ਵੀ ਲਾਜ਼ਮੀ ਹੈ। ਡਾ. ਕਾਮਿਨੀ ਨੇ ਨਿਰੰਤਰ ਸਿੱਖਣ ਤੇ ਅਧਿਆਪਨ ਵਿਚ ਨਵੀਆਂ ਤਕਨੀਕਾਂ ਅਪਣਾਉਣ ’ਤੇ ਜ਼ੋਰ ਦਿੱਤਾ। ਇਸ ਮੌਕੇ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਖੋਜ ਪੱਤਰ ਪੇਸ਼ ਕਰਨ ਵਾਲੇ ਕਾਲਜ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਦੂਜੇ ਸਮੈਸਟਰ ਵਿਚ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਸਥਾਨ ਹਾਸਿਲ ਕਰਨ ਵਾਲੀ ਸਾਬਕਾ ਵਿਦਿਆਰਥਣ ਜਪਲੀਨ ਛਾਬੜਾ ਦਾ ਵੀ ਵਿਸ਼ੇਸ਼ ਸਨਮਾਨ ਕੀਤਾ। ਵਿਦਿਆਰਥੀਆਂ ਦੀਆਂ ਭੰਗੜੇ ਤੇ ਗਾਇਕੀ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਰੰਗਾਰੰਗ ਬਣਾਇਆ। ਅੰਤ ਵਿਚ ਮਨਜਿੰਦਰ ਕੌਰ ਨੇ ਧੰਨਵਾਦ ਮਤਾ ਪੇਸ਼ ਕੀਤਾ। ਸਮਾਗਮ ਨਵੇਂ ਵਿਦਿਆਰਥੀਆਂ ਲਈ ਉਤਸ਼ਾਹ ਤੇ ਨਵੀਆਂ ਉਮੀਦਾਂ ਦਾ ਸੁਨੇਹਾ ਦੇ ਕੇ ਸਮਾਪਤ ਹੋਇਆ।
Ad Position 22
No active advertisement
ਪਿਛਲੀ ਖ਼ਬਰ ਰਾਹੋਂ ’ਚ ਰਾਮਲੀਲਾ ਦੀ ਧੂਮਧਾਮ ਨਾਲ ਸ਼ੁਰੂਆਤ ਅਗਲੀ ਖ਼ਬਰ ਬਿੱਲੂ ਪੰਡਿਤ ਨੂੰ ਸਦਮਾ , ਮਾਤਾ ਦਾ ਦਿਹਾਂਤ
Ad Position 24