13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪਿੰਡ ਉਸਮਾਨਪੁਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 15 ਨੂੰ

ਉਸਮਾਨਪੁਰ, 12 ਅਕਤੂਬਰ (ਸੰਦੀਪ ਮਝੂਰ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਗੁਰੂ ਨਾਨਕ ਦੇਵ ਜੀ ਦੇ 557ਵੇਂ ਆਗਮਨ ਪੁਰਬ ਨੂੰ ਸਮਰਪਿਤ ਚੱਲ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 15 ਅਕਤੂਬਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਉਸਮਾਨਪੁਰ ਵਲੋਂ ਸਮੁੱਚੇ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਦੀ ਸਕੂਲ ਗਰਾਊਂਡ ਵਿਖੇ ਸ਼ਰਧਾ ਸਹਿਤ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਸੰਬੰਧ ਵਿਚ ਸਮੁੱਚੇ ਪਿੰਡ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਸ ਸਮਾਗਮ ਨੂੰ ਕਰਵਾਉਣ ਲਈ ਤਿਆਰੀਆਂ ਜੰਗੀ ਪੱਧਰ ’ਤੇ ਚਲ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 13-10-2026
ਉਸਮਾਨਪੁਰ, 12 ਅਕਤੂਬਰ (ਸੰਦੀਪ ਮਝੂਰ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਗੁਰੂ ਨਾਨਕ ਦੇਵ ਜੀ ਦੇ 557ਵੇਂ ਆਗਮਨ ਪੁਰਬ ਨੂੰ ਸਮਰਪਿਤ ਚੱਲ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 15 ਅਕਤੂਬਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਉਸਮਾਨਪੁਰ ਵਲੋਂ ਸਮੁੱਚੇ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਦੀ ਸਕੂਲ ਗਰਾਊਂਡ ਵਿਖੇ ਸ਼ਰਧਾ ਸਹਿਤ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਸੰਬੰਧ ਵਿਚ ਸਮੁੱਚੇ ਪਿੰਡ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਸ ਸਮਾਗਮ ਨੂੰ ਕਰਵਾਉਣ ਲਈ ਤਿਆਰੀਆਂ ਜੰਗੀ ਪੱਧਰ ’ਤੇ ਚਲ ਰਹੀਆਂ ਹਨ। ਸਮਾਗਮ 15 ਅਕਤੂਬਰ ਨੂੰ ਸ਼ਾਮ 6 ਵਜੇ ਖੁੱਲ੍ਹੇ ਪੰਡਾਲ ਵਿਚ ਆਰੰਭ ਹੋਣਗੇ। ਸੋਦਰੁ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਲੋਕਲ ਕੀਰਤਨੀ ਜਥਾ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੇਗਾ। ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ ਭਾਈ ਸੁਰਿੰਦਰ ਸਿੰਘ, ਭਾਈ ਨਛੱਤਰ ਸਿੰਘ ਅੰਮ੍ਰਿਤਮਈ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ ਪ੍ਰਸਿੱਧ ਕਥਾਵਾਚਕ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਇਸ ਤੋਂ ਇਲਾਵਾ ਨਵਾਂਸ਼ਹਿਰ ਤੇ ਦੂਰ ਦੁਰੇਡੇ ਇਲਾਕੇ ਤੋਂ ਸੰਗਤਾਂ ਨੂੰ ਲਿਆਉਣ ਲਈ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸੁਸਾਇਟੀ ਵਲੋਂ ਬੱਸਾਂ ਦੇ ਵਿਸ਼ੇਸ਼ ਪ੍ਰਬੰਧ ਵੀ ਕੀਤੇ ਗਏ ਹਨ। ਇਸ ਮੌਕੇ ਸਰਬਜੀਤ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ, ਲਖਵੀਰ ਸਿੰਘ, ਦਰਬਾਰਾ ਸਿੰਘ, ਸਰਵਣ ਸਿੰਘ ਭੋਲਾ, ਹਿੰਮਤ ਸਿੰਘ, ਜੋਗਾ ਸਿੰਘ, ਮੰਗਲ ਸਿੰਘ, ਗੁਰਦਿਆਲ ਸਿੰਘ, ਦਿਲਬਾਗ ਸਿੰਘ, ਬਲਜੀਤ ਸਿੰਘ, ਗੁਰਮੀਤ ਸਿੰਘ, ਬਲਵੰਤ ਸਿੰਘ, ਜਗਦੀਪ ਸਿੰਘ, ਕੁਲਵਿੰਦਰ ਸਿੰਘ, ਅਰਸ਼ ਸਿੰਘ, ਜੋਰਾਵਰ ਸਿੰਘ ਤੇ ਲਵਪ੍ਰੀਤ ਸਿੰਘ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਨੇ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਖਾਲਸਾ ਕਾਲਜ ਬੰਗਾ ਵਿਖੇ ਕਰੀਅਰ ਕਾਨਫਰੰਸ ਤੇ ਰਜਿਸਟ੍ਰੇਸ਼ਨ ਕੈਂਪ ਲਗਾਇਆ
Ad Position 24