ਸਹਿਕਾਰੀ ਸਭਾ ਦੇ ਪ੍ਰਧਾਨ ਸੰਤੋਖ ਸਿੰਘ ਗਰੇਵਾਲ ਵਲੋਂ ਛਿੰਝ ਮੇਲੇ ਵਾਸਤੇ ਪ੍ਰਬੰਧਕਾਂ ਨੂੰ 1 ਲੱਖ ਰੁਪਏ ਦੀ ਰਾਸ਼ੀ ਭੇਟ
ਔੜ/ਝਿੰਗੜਾਂ, 12 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਦੇ ਸਹਿਕਾਰੀ ਸਭਾ ਦੇ ਪ੍ਰਧਾਨ ਸਮਾਜ ਸੇਵੀ ਸੰਤੋਖ ਸਿੰਘ ਗਰੇਵਾਲ ਪੁੱਤਰ ਗੁਰਦਿਆਲ ਸਿੰਘ ਗਰੇਵਾਲ ਪਰਿਵਾਰ ਵਲੋਂ ਪਿੰਡ ਵਾਸੀਆਂ ਵਲੋਂ ਐਨ. ਆਰ.
ਔੜ/ਝਿੰਗੜਾਂ, 12 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਦੇ ਸਹਿਕਾਰੀ ਸਭਾ ਦੇ ਪ੍ਰਧਾਨ ਸਮਾਜ ਸੇਵੀ ਸੰਤੋਖ ਸਿੰਘ ਗਰੇਵਾਲ ਪੁੱਤਰ ਗੁਰਦਿਆਲ ਸਿੰਘ ਗਰੇਵਾਲ ਪਰਿਵਾਰ ਵਲੋਂ ਪਿੰਡ ਵਾਸੀਆਂ ਵਲੋਂ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ 14 ਅਕਤੂਬਰ ਨੂੰ ਕਰਵਾਏ ਜਾ ਰਹੇ ਛਿੰਝ ਮੇਲੇ ਵਾਸਤੇ 1 ਲੱਖ ਰੁਪਏ ਦੀ ਰਾਸ਼ੀ ਕਸ਼ਮੀਰ ਸਿੰਘ ਪੱਪੂ ਸਾਬਕਾ ਵਾਈਸ ਪ੍ਰਧਾਨ ਸਹਿਕਾਰੀ ਸਭਾ, ਸੁਖਵਿੰਦਰ ਸਿੰਘ ਛਿੰਦਾ, ਸ਼ਮਸ਼ੇਰ ਸਿੰਘ ਜੈਕਸਨ, ਸੁੱਚਾ ਸਿੰਘ ਝਿੰਗੜ ਐਲ. ਆਈ. ਸੀ., ਨਿਰਮਲ ਸਿੰਘ ਢੰਡਾ, ਜਸਪਾਲ ਸਿੰਘ ਢਿੱਲੋਂ, ਗੁਰਦੇਵ ਰਾਮ ਪੰਚ, ਕ੍ਰਿਸ਼ਨ ਕੁਮਾਰ, ਅਸ਼ੋਕ ਕੁਮਾਰ, ਅੰਮ੍ਰਿਤਪਾਲ ਸਿੰਘ, ਰਣਜੀਤ ਸਿੰਘ ਆਦਿ ਸਾਥੀ ਪ੍ਰਬੰਧਕਾਂ ਨੂੰ ਭੇਟ ਕੀਤੀ। ਉਨ੍ਹਾਂ ਦਾਨੀ ਸਮਾਜ ਸੇਵੀ ਪ੍ਰਧਾਨ ਸੰਤੋਖ ਸਿੰਘ ਗਰੇਵਾਲ ਦਾ ਧੰਨਵਾਦ ਕੀਤਾ ਤੇ ਸ਼ਲਾਘਾ ਕਰਦਿਆਂ ਕਿਹਾ ਕਿ ਗਰੇਵਾਲ ਪਰਿਵਾਰ ਹਰ ਨੇਕ ਕਾਰਜਾਂ ਵਿਚ ਆਪਣੀ ਕਿਰਤ ਕਮਾਈ ਦਾ ਦਸਵੰਧ ਲਗਾ ਕੇ ਆਪਣੀ ਕਮਾਈ ਨੂੰ ਸਫਲ ਬਣਾਉਂਦੇ ਹਨ। ਉਨ੍ਹਾਂ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਚਰਨਾਂ ਵਿਚ ਸਮੂਹ ਗਰੇਵਾਲ ਪਰਿਵਾਰ ਦੀ ਚੰਗੀ ਸਿਹਤ ਤੇ ਕੰਮਾਕਾਰਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਬੇਨਤੀ ਕੀਤੀ। ਇਸ ਮੌਕੇ ਜਸਕਰਨ ਸਿੰਘ, ਦਲਜੀਤ ਸਿੰਘ ਢੰਡਾ, ਕਾਕਾ ਝਿੰਗੜ, ਬਲਜਿੰਦਰ ਸਿੰਘ ਢੰਡਾ ਤੋਂ ਇਲਾਵਾ ਪਿੰਡ ਵਾਸੀ ਅਤੇ ਸਾਥੀ ਪ੍ਰਬੰਧਕ ਹਾਜ਼ਰ ਸਨ।