12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਰਕਾਰੀ ਸਕੂਲਾਂ ’ਚ ਹੋਈ ਮੈਗਾ ਮਾਪੇ ਅਧਿਆਪਕ ਮਿਲਣੀ

ਨਵਾਂਸ਼ਹਿਰ/ਪੋਜੇਵਾਲ ਸਰਾਂ, 12 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਨਵਾਂਗਰਾਈਂ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਮੈਗਾ ਮਾਪੇ ਅਧਿਆਪਕ ਮਿਲਣੀ ਕੀਤੀ ਗਈ। ਇਸ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ/ਐਲੀਮੈਂਟਰੀ) ਅਨੀਤਾ ਸ਼ਰਮਾ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.

Ad Position 21
No active advertisement
ਅਜੀਤ ਡੈਸਕ 13-10-2026
ਨਵਾਂਸ਼ਹਿਰ/ਪੋਜੇਵਾਲ ਸਰਾਂ, 12 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਨਵਾਂਗਰਾਈਂ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਮੈਗਾ ਮਾਪੇ ਅਧਿਆਪਕ ਮਿਲਣੀ ਕੀਤੀ ਗਈ। ਇਸ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ/ਐਲੀਮੈਂਟਰੀ) ਅਨੀਤਾ ਸ਼ਰਮਾ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਲਖਵੀਰ ਸਿੰਘ ਨੇ ਦੱਸਿਆ ਕਿ ਮੈਗਾ ਪੀ.ਟੀ.ਐਮ ਦੌਰਾਨ ਪੰਜਾਬ ਦੀ ਸਿੱਖਿਆ ਖੇਤਰ ਵਿੱਚ ਕੀਤੀਆਂ ਪ੍ਰਾਪਤੀਆ ਬਾਰੇ ਮਾਪਿਆਂ ਅਤੇ ਐਸ. ਐਮ. ਸੀ. ਮੈਂਬਰਾਂ ਨੂੰ ਦੱਸਿਆ। ਸਿੱਖਿਆ ਦੇ ਖੇਤਰ ਵਿਚ ਹੋਏ ਨੈਸ਼ਨਲ ਅਚੀਵਮੈਂਟ ਸਰਵੇ ਦੌਰਾਨ ਪੰਜਾਬ ਵਲੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਤੇ ਇਸ ਇਤਿਹਾਸਕ ਸਫਲਤਾ ਨੂੰ ਲੋਕਾਂ ਤੱਕ ਪਹੁੰਚਾਇਆ ਗਿਆ ਅਤੇ ਸਕੂਲਾਂ ਵਿਚ ਕੰਮ ਕਰਦੇ ਸਮੂਹ ਸਟਾਫ ਦੀ ਮਿਹਨਤ ਦੀ ਹੌਂਸਲਾ ਅਫ਼ਜਾਈ ਕੀਤੀ ਗਈ। ਇਸ ਮੈਗਾ ਪੀ. ਟੀ. ਐਮ. ਰਾਹੀਂ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਪੰਜਾਬ ਵਿਚ ਕੀਤੀਆਂ ਪ੍ਰਾਪਤੀਆ ਬਾਰੇ ਚਾਨਣਾ ਪਾਇਆ। ਇਸ ਤੋਂ ਇਲਾਵਾ ਇਸ ਮੌਕੇ ਅਧਿਆਪਕਾਂ ਵਲੋਂ ਮਾਪਿਆਂ ਨਾਲ ਉਨ੍ਹਾਂ ਦੇ ਬੱਚਿਆਂ ਦੀ ਪ੍ਰਗਤੀ ਬਾਰੇ ਵਿਚਾਰ ਚਰਚਾ ਹੋਈ। ਇਸ ਤੋਂ ਇਲਾਵਾ ਇਸ ਮੀਟਿੰਗ ਦੌਰਾਨ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਮਾਪਿਆਂ, ਅਧਿਆਪਕਾਂ ਤੇ ਐਸ. ਐਮ. ਸੀ. ਮੈਂਬਰਾਂ ਨੇ ਮਿਲ ਕੇ ਬੱਚਿਆਂ ਦੀ ਪ੍ਰਗਤੀ ਲਈ ਵਿਚਾਰ ਚਰਚਾ ਕੀਤੀ। ਇਸ ਮੌਕੇ ਮੁੱਖ ਮੰਤਰੀ ਪੰਜਾਬ ਵਲੋਂ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਨੂੰ ਉਨ੍ਹਾਂ ਦੀਆਂ ਸਕੂਲ ਦੇ ਵਿਕਾਸ ਲਈ ਦਿੱਤੇ ਯੋਗਦਾਨ ਲਈ ਪ੍ਰਸੰਸਾ ਪੱਤਰ ਭੇਜੇ ਜੋ ਸਕੂਲ਼ ਮੁਖੀਆਂ ਵਲੋਂ ਉਨ੍ਹਾਂ ਨੂੰ ਦਿੱਤੇ ਗਏ। ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਨਿਰੀਖਣ ਸਟੇਟ ਵਲੋਂ ਐਸ. ਸੀ. ਈ. ਆਰ. ਟੀ. ਦੀ ਟੀਮ ਵਲੋਂ ਵਿਸ਼ਾ ਮਾਹਿਰ ਮੈਡਮ ਸਿਮਰਨ ਵਲੋਂ ਕੀਤਾ। ਇਸ ਮੌਕੇ ਸਟੇਟ ਟੀਮ ਨਾਲ ਵਰਿੰਦਰ ਸਿੰਘ ਬੰਗਾ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ, ਲੈਕ. ਅਸ਼ੋਕ ਕੁਮਾਰ ਮਹਿਤਾ, ਲੈਕ. ਹਰਜਿੰਦਰ ਸਿੰਘ ਗਿੱਲ, ਜਸਵੀਰ ਲਾਲ ਵੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ/ ਮਿਡਲ ਸਕੂਲ ਟੋਰੋਵਾਲ ਵਿਖੇ ਮੈਗਾ ਪੀ. ਟੀ. ਐਮ. ਹੋਈ ਅਗਲੀ ਖ਼ਬਰ ਨੌਜਵਾਨਾਂ ਦੇ ਉੱਜਲੇ ਭਵਿੱਖ ਤੇ ਹਲਕੇ ਦੇ ਵਿਕਾਸ ਲਈ ‘ਆਪ’ ਸਰਕਾਰ ਵਚਨਬੱਧ-ਬ੍ਰਿਗੇਡੀਅਰ ਰਾਜ ਕੁਮਾਰ
Ad Position 24