ਦੰਦਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਸਮੇਂ ਦੀ ਮੁੱਖ ਲੋੜ-ਮੈਡੀਕਲ ਪ੍ਰੈਕਟੀਸ਼ਨਰਜ਼
ਜਾਡਲਾ, 12 ਅਕਤੂਬਰ (ਹਰਕੰਵਲ ਸਿੰਘ ਕੌਲਗੜ੍ਹ)-ਬੱਬਰ ਕਰਮ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਵਿਖੇ ਬੱਬਰ ਕਰਮ ਸਿੰਘ ਮੈਮੋਰੀਅਲ ਹਸਪਤਾਲ ਵਲੋਂ ਬੱਚਿਆਂ ਦੇ ਦੰਦਾਂ ਦੀ ਮੁਫ਼ਤ ਜਾਂਚ ਲਈ ਕੈਂਪ ਲਗਾਇਆ। ਕੈਂਪ ਦੌਰਾਨ ਦੰਦਾਂ ਦੇ ਮਾਹਿਰ ਡਾਕਟਰ ਅਸ਼ੋਕ ਸ਼ਰਮਾ, ਡਾ.
ਜਾਡਲਾ, 12 ਅਕਤੂਬਰ (ਹਰਕੰਵਲ ਸਿੰਘ ਕੌਲਗੜ੍ਹ)-ਬੱਬਰ ਕਰਮ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਵਿਖੇ ਬੱਬਰ ਕਰਮ ਸਿੰਘ ਮੈਮੋਰੀਅਲ ਹਸਪਤਾਲ ਵਲੋਂ ਬੱਚਿਆਂ ਦੇ ਦੰਦਾਂ ਦੀ ਮੁਫ਼ਤ ਜਾਂਚ ਲਈ ਕੈਂਪ ਲਗਾਇਆ। ਕੈਂਪ ਦੌਰਾਨ ਦੰਦਾਂ ਦੇ ਮਾਹਿਰ ਡਾਕਟਰ ਅਸ਼ੋਕ ਸ਼ਰਮਾ, ਡਾ. ਰਾਜੇਸ਼ ਬੌਬੀ ਅਤੇ ਡਾ. ਦੇਸ਼ ਰਾਜ ਨੇ ਬੱਚਿਆਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਦੰਦਾਂ ਦੀ ਸਫ਼ਾਈ ਅਤੇ ਸਹੀ ਦੇਖਭਾਲ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ 295 ਬਲਾਕ ਨਵਾਂਸ਼ਹਿਰ ਦੇ ਪ੍ਰਧਾਨ ਹਰਜਿੰਦਰ ਸਿੰਘ ਕਰਿਆਮ, ਜਨਰਲ ਸਕੱਤਰ ਮਨਜੀਤ ਕੁਮਾਰ ਹੰਸਰੋਂ, ਦਿਲਬਾਗ ਸਿੰਘ ਜਾਫ਼ਰਪੁਰ ਅਤੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਢਿੱਲੋਂ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸ਼ੁਰੂ ਤੋਂ ਹੀ ਦੰਦਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਨਾ ਜ਼ਰੂਰੀ ਹੈ। ਇਸ ਮੌਕੇ ਟਰੱਸਟ ਦੀ ਮੈਨੇਜਮੈਂਟ ਕਮੇਟੀ ਦੇ ਮੀਤ ਪ੍ਰਧਾਨ ਤਰਨਜੀਤ ਸਿੰਘ ਥਾਂਦੀ, ਸੀਨੀਅਰ ਮੀਤ ਪ੍ਰਧਾਨ ਜੋਗਾ ਸਿੰਘ ਥਾਂਦੀ, ਮੈਨੇਜਿੰਗ ਡਾਇਰੈਕਟਰ ਜਸਪਾਲ ਸਿੰਘ ਜਾਡਲੀ, ਡਾਇਰੈਕਟਰ ਕਿਰਪਾਲ ਸਿੰਘ ਖਾਬੜਾ ਅਤੇ ਸਕੂਲ ਦੀ ਪ੍ਰਿੰਸੀਪਲ ਰਾਜ ਰਾਣੀ ਨੇ ਡਾਕਟਰੀ ਟੀਮ ਦਾ ਧੰਨਵਾਦ ਕਰਦਿਆਂ ਉਸ ਨੂੰ ਸਨਮਾਨਿਤ ਕੀਤਾ।