ਤਿਉਹਾਰਾਂ ਦੇ ਸੀਜ਼ਨ ’ਚ ਨਕਲੀ ਦੁੱਧ, ਪਨੀਰ ਤੇ ਮਿਠਾਈਆਂ ਤੋਂ ਸਾਵਧਾਨ ਰਹਿਣ ਲੋਕ-ਭਾਰਟਾ
ਰਾਹੋਂ, 13 ਅਕਤੂਬਰ (ਉਂਕਾਰ ਸਿੰਘ ਰਾਠੋਰ)-ਤਿਉਹਾਰਾਂ ਦਾ ਸੀਜ਼ਨ ਨੇੜੇ ਆਉਂਦਿਆਂ ਹੀ ਬਾਜ਼ਾਰਾਂ ਵਿਚ ਦੁੱਧ, ਪਨੀਰ, ਮਿਠਾਈਆਂ ਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਮੰਗ ਵੱਧ ਜਾਂਦੀ ਹੈ। ਇਸੇ ਦੌਰਾਨ ਮਿਲਾਵਟਖੋਰੀ ਕਰਨ ਵਾਲੇ ਕੁੱਝ ਲੋਕ ਮੁਨਾਫ਼ੇ ਦੀ ਲਾਲਸਾ ਵਿਚ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ।
ਰਾਹੋਂ, 13 ਅਕਤੂਬਰ (ਉਂਕਾਰ ਸਿੰਘ ਰਾਠੋਰ)-ਤਿਉਹਾਰਾਂ ਦਾ ਸੀਜ਼ਨ ਨੇੜੇ ਆਉਂਦਿਆਂ ਹੀ ਬਾਜ਼ਾਰਾਂ ਵਿਚ ਦੁੱਧ, ਪਨੀਰ, ਮਿਠਾਈਆਂ ਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਮੰਗ ਵੱਧ ਜਾਂਦੀ ਹੈ। ਇਸੇ ਦੌਰਾਨ ਮਿਲਾਵਟਖੋਰੀ ਕਰਨ ਵਾਲੇ ਕੁੱਝ ਲੋਕ ਮੁਨਾਫ਼ੇ ਦੀ ਲਾਲਸਾ ਵਿਚ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ। ਇਸ ਗੰਭੀਰ ਮੁੱਦੇ ’ਤੇ ਚਿੰਤਾ ਪ੍ਰਗਟ ਕਰਦਿਆਂ ਲੋਕ ਭਲਾਈ ਸੰਸਥਾ ਦੇ ਪ੍ਰਧਾਨ ਤੇ ਸਪੋਰਟਸ ਕਿੰਗ ਦੇ ਜਨਰਲ ਮੈਨੇਜਰ ਕੁਲਵਿੰਦਰ ਸਿੰਘ ਭਾਰਟਾ ਨੇ ਲੋਕਾਂ ਨੂੰ ਨਕਲੀ ਦੁੱਧ, ਪਨੀਰ ਅਤੇ ਮਿਲਾਵਟੀ ਮਿਠਾਈਆਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਤਿਉਹਾਰ ਖ਼ੁਸ਼ੀਆਂ ਤੇ ਆਪਸੀ ਸਾਂਝ ਦਾ ਪ੍ਰਤੀਕ ਹਨ, ਇਸ ਲਈ ਇਨ੍ਹਾਂ ਮੌਕਿਆਂ ’ਤੇ ਲੋਕਾਂ ਨੂੰ ਸ਼ੁੱਧ ਤੇ ਸੁਰੱਖਿਅਤ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਅਹਿਮ ਜ਼ਿੰਮੇਵਾਰੀ ਹੈ। ਇਸ ਸੰਬੰਧੀ ਗੱਲਬਾਤ ਦੌਰਾਨ ਉਨ੍ਹਾਂ ਨਾਲ ਸਬ-ਇੰਸਪੈਕਟਰ ਚੌਧਰੀ ਵਰਿੰਦਰ ਕੁਮਾਰ ਤੇ ਪੱਤਰਕਾਰ ਹਰਮਿੰਦਰ ਸਿੰਘ ਪਿੰਟੂ ਵੀ ਹਾਜ਼ਰ ਸਨ।