14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਡਾ. ਉਜਾਗਰ ਸਿੰਘ ਸੂਰੀ ਦੀ ਪਹਿਲੀ ਬਰਸੀ ਮੌਕੇ ਅੱਖਾਂ ਤੇ ਖੂਨਦਾਨ ਕੈਂਪ 18 ਨੂੰ

ਬਲਾਚੌਰ, 13 ਅਕਤੂਬਰ (ਨਰੇਸ਼ ਧੌਲ)-ਸਵ: ਡਾ. ਉਜਾਗਰ ਸਿੰਘ ਸੂਰੀ ਦੀ ਪਹਿਲੀ ਬਰਸੀ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਤੇ ਖੂਨਦਾਨ ਕੈਂਪ ਸੂਰੀ ਹਸਪਤਾਲ ਬਲਾਚੌਰ ਦੇ ਐਮ.

Ad Position 21
No active advertisement
ਅਜੀਤ ਡੈਸਕ 14-10-2026
ਬਲਾਚੌਰ, 13 ਅਕਤੂਬਰ (ਨਰੇਸ਼ ਧੌਲ)-ਸਵ: ਡਾ. ਉਜਾਗਰ ਸਿੰਘ ਸੂਰੀ ਦੀ ਪਹਿਲੀ ਬਰਸੀ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਤੇ ਖੂਨਦਾਨ ਕੈਂਪ ਸੂਰੀ ਹਸਪਤਾਲ ਬਲਾਚੌਰ ਦੇ ਐਮ. ਡੀ. ਡਾ. ਭੁਪਿੰਦਰਜੀਤ ਸਿੰਘ ਸੂਰੀ ਦੀ ਅਗਵਾਈ ਹੇਠ 18 ਅਕਤੂਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸਿੰਘ ਸਭਾ, ਮਹਿੰਦੀਪੁਰ ਰੋਡ ਵਿਖੇ ਲਗਾਇਆ ਜਾ ਰਿਹਾ ਹੈ। ਡਾਕਟਰ ਭੁਪਿੰਦਰਜੀਤ ਸਿੰਘ ਸੂਰੀ, ਡਾ. ਅਮਨਦੀਪ ਕੌਰ ਸੂਰੀ ਤੇ ਪ੍ਰਬੰਧਕਾਂ ਨਹੀਂ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੇ ਮਰੀਜ਼ਾਂ ਦੇ ਲੈਂਜ਼ ਬਿਲਕੁਲ ਮੁਫ਼ਤ ਪਾਏ ਜਾਣਗੇ। ਇਸ ਤੋਂ ਇਲਾਵਾ ਪਿੱਤੇ, ਬੱਚੇਦਾਨੀ ਤੇ ਹਰਨੀਆਂ ਦੇ ਆਪ੍ਰੇਸ਼ਨ ਲਈ ਸਰਜਰੀ ਦੀ ਸਹੂਲਤ 17 ਹਜ਼ਾਰ ਰੁਪਏ ਵਿਚ ਉਪਲੱਬਧ ਕਰਵਾਈ ਜਾਵੇਗੀ। ਇਸ ਮੌਕੇ ਵਿਸ਼ੇਸ਼ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ, ਜਿਸ ਵਿਚ ਨੌਜਵਾਨਾਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰਾਂ ਨੂੰ ਵੱਧ-ਚੜ੍ਹ ਕੇ ਖੂਨਦਾਨ ਕਰਨ ਦੀ ਅਪੀਲ ਕੀਤੀ ਗਈ ਹੈ। ਪ੍ਰਬੰਧਕਾਂ ਨੇ ਕਿਹਾ ਕਿ ਖੂਨਦਾਨ ਇਕ ਮਹਾਨ ਦਾਨ ਹੈ, ਜਿਸ ਰਾਹੀਂ ਲੋੜਵੰਦ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਸਵ. ਡਾ. ਉਜਾਗਰ ਸਿੰਘ ਸੂਰੀ ਦੀ ਯਾਦ ਵਿਚ ਲਗਾਇਆ ਜਾ ਰਿਹਾ ਇਹ ਕੈਂਪ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਹੈ।
Ad Position 22
No active advertisement
ਪਿਛਲੀ ਖ਼ਬਰ ਰਾਏਪੁਰ ਡੱਬਾ ਵਿਖੇ ਸੰਤ ਬਾਪੂ ਇੰਦਰ ਸਿੰਘ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਬੰਗਾ ਹਲਕਾ ਆਪਣੀ-ਆਪਣੀ ਡਫਲੀ ਆਪਣਾ-ਆਪਣਾ ਰਾਗ ਵਿਚ ਰੰਗਿਆ-ਜਸਵਿੰਦਰ ਮੱਟੂ
Ad Position 24